ਚੰਡੀਗੜ੍ਹ

5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ, ਪੰਜਾਬ ਸਰਕਾਰ ਵੱਲੋਂ ਮਾਮਲੇ ਦੇ ਨਿਬੇੜੇ ਲਈ ਜ਼ੋਰਦਾਰ ਤਰੀਕੇ ਨਾਲ ਚਾਰਾਜ਼ੋਈ
ਚੰਡੀਗੜ੍ਹ, 14 ਨਵੰਬਰ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕੋਰਟ ਨੂੰ ਮਾਮਲੇ ਦਾ ਜਲਦ ਨਿਬੇੜਾ ਕਰਨ ਦੀ ਅਪੀਲ ਕੀਤੀ ਗਈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ....
ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ
ਹੁਣ ਤੱਕ ਘੁਟਾਲੇ ਨਾਲ ਸਬੰਧਤ ਪੰਜ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, 13 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਧੋਖਾਧੜੀ ਕਰਨ ਵਾਲਿਆਂ ’ਚ ਸ਼ਾਮਲ ਇੱਕ ਹੋਰ ਭਗੌੜੇ ਮੁਲਜ਼ਮ ਅਜੈਪਾਲ ਵਾਸੀ ਪਿੰਡ ਉਧਨਵਾਲ, ਜਿਲ੍ਹਾ ਐਸ.ਬੀ.ਐਸ. ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਸਮੇਤ ਹੋਰ ਠੇਕੇਦਾਰਾਂ ਅਤੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ....
ਬਿਸ਼ਨੋਈ ਦੀ ਜੇਲ੍ਹ ਤੋਂ ਠੇਕੇਦਾਰ ਨੂੰ ਧਮਕੀ 'ਤੇ ਹਾਈਕੋਰਟ ਹੋਇਆ ਸਖ਼ਤ, ਪੁਲਿਸ ਤੋਂ ਮੰਗੀ ਰਿਪੋਰਟ
ਚੰਡੀਗੜ੍ਹ, 11 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇੱਕ ਫੌਜੀ ਇੰਜੀਨੀਅਰਿੰਗ ਸੇਵਾਵਾਂ ਦੇ ਠੇਕੇਦਾਰ ਨੂੰ ਲਾਰੈਂਸ ਬਿਸ਼ਨੋਈ ਸਮੇਤ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਤੋਂ ਧਮਕੀ ਭਰੀਆਂ ਕਾਲਾਂ ਮਿਲਣ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਰਿਪੋਰਟ 'ਚ ਦੱਸਿਆ ਜਾਵੇ ਕਿ ਕੀ ਕਾਲ ਦੇ ਸਮੇਂ ਬਿਸ਼ਨੋਈ ਹਿਰਾਸਤ ਵਿੱਚ ਸੀ। ਹਾਈ ਕੋਰਟ ਨੇ ਏਡੀਜੀਪੀ (ਜੇਲ੍ਹ) ਪੰਜਾਬ ਨੂੰ ਵੀ ਕਿਹਾ ਹੈ ਕਿ ਜੇ ਕੋਈ ਕੈਦੀ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ....
ਪੰਜਾਬ 'ਚ ਵਧੀ ਠੰਢ, ਮੀਂਹ ਕਾਰਨ ਅੱਠ ਡਿਗਰੀ ਡਿੱਗਿਆ ਤਾਪਮਾਨ 
ਚੰਡੀਗੜ੍ਹ, 11 ਨਵੰਬਰ : ਪੰਜਾਬ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ 'ਚ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਅੱਠ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 7.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ 10.0 ਮਿਲੀਮੀਟਰ, ਲੁਧਿਆਣਾ ਵਿੱਚ 2.0, ਪਟਿਆਲਾ ਵਿੱਚ 1.0, ਪਠਾਨਕੋਟ ਵਿੱਚ 2.0, ਫ਼ਿਰੋਜ਼ਪੁਰ....
ਸੁਪਰੀਮ ਕੋਰਟ ਨੇ ਗਵਰਨਰ ਨੂੰ ਹੀ ਨਹੀਂ ਪੰਜਾਬ ਸਰਕਾਰ ਨੂੰ ਵੀ ਝਾੜ ਪਾਈ ਹੈ : ਪਰਗਟ ਸਿੰਘ
ਚੰਡੀਗੜ੍ਹ, 11 ਨਵੰਬਰ : ਪੰਜਾਬ ਸਰਕਾਰ ਤੇ ਪੰਜਾਬ ਦੇ ਗਵਰਨਰ ਵਿਚਾਲੇ ਚਲਦੇ ਕਲੇਸ਼ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜਿਸ ਵਿੱਚ ਕੋਰਟ ਵੱਲੋਂ ਗਵਰਨਰ ਨੂੰ ਝਾੜ ਪਾਈ ਗਈ ਹੈ, ਹਾਲਾਂਕਿ ਇਸ ਦੌਰਾਨ ਪੰਜਾਬ ਸਰਕਾਰ ਨੂੰ ਵੀ ਤਾੜਨਾ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਸਵਾਲ ਚੁੱਕੇ ਹਨ। ਕਾਂਗਰਸ ਵਿਧਾਇਕ ਨੇ ਟਵੀਟ ਕਰਦਿਆਂ ਕਿਹਾ ਕਿ ਗਵਰਨਰ ਦੇ ਮਾਮਲੇ ਨਾਲ ਮਾਣਯੋਗ ਸੁਪਰੀਮ ਕੋਰਟ ਨੇ ਸਰਕਾਰ ਨੂੰ ਵੀ ਤਾੜਨਾ ਕੀਤੀ ਹੈ ਕਿ ਜਿਸ ਤਰੀਕੇ ਨਾਲ....
ਕਿਸਾਨਾਂ ਤੇ ਸਖ਼ਤੀ ਕਰਨ ਦੀ ਬਜਾਏ ਸਰਕਾਰ ਆਪਣੀਆਂ ਨਕਾਮੀਆਂ ਤੇ ਮਾਰੇ ਝਾਤੀ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 10 ਨਵੰਬਰ : ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵਾਧੇ ਦੇ ਨਜ਼ਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਤੇ ਕੀਤੀ ਸਖ਼ਤੀ ਤੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਆਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਆਪਣੀਆਂ ਨਾਕਾਮੀਆਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੱਸਣ ਕਿ ਉਹ ਆਪਣੇ ਵਾਅਦੇ ਦੇ ਬਾਵਜੂਦ ਝੋਨੇ ਦੀ ਰਹਿੰਦ ਖੂੰਦ ਦੇ ਪ੍ਰਬੰਧ ਲਈ ਕਿਸਾਨਾਂ ਨੂੰ 2500 ਪ੍ਰਤੀ ਏਕੜ ਨਗਦ ਪ੍ਰੋਤਸਾਹਨ ਦੇਣ ਵਿੱਚ ਅਸਫਲ ਕਿਉਂ ਰਹੇ ਹਨ। ਉਨ੍ਹਾਂ....
ਐਨ.ਆਈ.ਏ.ਨੇ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ 
ਤਰਨਤਾਰਨ, 10 ਨਵੰਬਰ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅਫਗਾਨ ਡਰੱਗ ਤਸਕਰੀ ਚੇਨ ਦੇ ਸਰਗਨਾ ਅੰਮ੍ਰਿਤਪਾਲ ਸਿੰਘ ਦੀ 1.25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। ਅੰਮ੍ਰਿਤਪਾਲ ਦੀ ਇਹ ਜਾਇਦਾਦ ਪੰਜਾਬ ਦੇ ਤਰਨਤਾਰਨ ਵਿੱਚ ਹੈ ਅਤੇ ਇਸ ਦੀ ਕੀਮਤ ਲਗਭਗ 1 ਕਰੋੜ 34 ਲੱਖ ਰੁਪਏ ਹੈ। ਪਿਛਲੇ ਸਾਲ ਐਨਆਈਏ ਨੇ 103 ਕਿਲੋ ਹੈਰੋਇਨ ਦੀ ਤਸਕਰੀ ਨਾਲ ਸਬੰਧਤ ਇੱਕ ਰੈਕੇਟ ਦਾ ਪਰਦਾਫਾਸ਼ ਕਰਕੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ....
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ 'ਤੇ ਤਰੱਕੀ ਦਾ ਤੋਹਫਾ, ਕੀਤੀਆਂ ਪਦਉਨਤੀਆਂ
ਚੰਡੀਗੜ੍ਹ, 10 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ....
ਮੀਂਹ ਕਾਰਨ ਵਧੀ ਠੰਡ, ਅਗਲੇ 2 ਦਿਨ ਵੀ ਮੀਂਹ ਦੀ ਸੰਭਾਵਨਾ ਹੈ : ਮੌਸਮ ਵਿਭਾਗ 
ਚੰਡੀਗੜ੍ਹ, 10 ਨਵੰਬਰ : ਪੰਜਾਬ 'ਚ ਮੌਸਮ ਨੇ ਕਰਵਟ ਲੈ ਲਈ ਹੈ। ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਬੱਦਲਵਾਈ ਛਾਈ ਹੋਈ ਹੈ ਤੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਲੋਕਾਂ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ। ਦੀਵਾਲ਼ੀ ਤੋਂ 2 ਦਿਨ ਪਹਿਲਾਂ ਬੇਮੌਸਮੇ ਮੀਂਹ ਨੇ ਕਿਸਾਨਾਂ ਅਤੇ ਦੁਕਾਨਦਾਰਾਂ ਦੇ ਸਾਹ ਸੁਕਾ ਦਿੱਤੇ ਹਨ। ਇਕ ਪਾਸੇ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਦੇ ਨਾਲ-ਨਾਲ ਕਣਕ ਦੀ ਬਿਜਾਈ ਜ਼ੋਰਾਂ 'ਤੇ ਹੈ ਦੂਜੇ ਪਾਸੇ ਦੀਵਾਲੀ ਦੇ ਚਲਦਿਆਂ ਦੁਕਾਨਦਾਰਾਂ ਵਲੋਂ ਆਤਿਸ਼ਬਾਜ਼ੀ ਤੇ ਸਜਾਵਟ....
ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ 2 ਨਾਜਾਇਜ਼ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਕੀਤਾ ਕਾਬੂ
ਚੰਡੀਗੜ੍ਹ, 10 ਨਵੰਬਰ : ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ 'ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਦਸਿਆ ਜਾ ਰਿਹਾ ਹੈ ਕਿ ਉਹ ਮੋਹਾਲੀ ਦੀ ਹਤਿਆ ਕਰਨ ਆਏ ਸੀ, ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿਤਾ ਸੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਪੰਜਾਬ ਦੇ....
ਸ਼ਾਬਕਾ ਮੰਤਰੀ ਮਜੀਠੀਆ ਨੇ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਫੋਟੋ ਸ਼ੇਅਰ ਕਰ, ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ..
ਚੰਡੀਗੜ੍ਹ, 10 ਨਵੰਬਰ : ਦੀਵਾਲੀ ਦੇ ਤਿਓਹਾਰ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ੋਸ਼ਲ ਮੀਡੀਆ ਐਕਸ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਮਾਨ ਸਾਬ੍ਹ ਸ਼ੁਭ ਕਾਮਨਾਵਾਂ, ਵਧਾਈ ਹੋਵੇ, ਤੁਹਾਡੇ ਇੰਨ੍ਹਾਂ ਅਨਮੋਲ ਹੀਰਿਆਂ ‘ਚੋ ਇੱਕ ਦੀ ਹਰਕਤ ਤੁਹਾਡੇ ਨਾਲ ਜਲਦੀ ਸਾਂਝੀ ਕਰਾਂਗਾ। ਤੁਸੀਂ ਸ਼ਾਇਦ ਇਸ ਤੋਂ ਬਾਅਦ ਉਸ ਹੀਰੇ ਨਾਲ ਤਸਵੀਰ ਤਾਂ ਕੀ ਹੱਥ ਵੀ ਮਿਲਾਉਣਾ ਪਸੰਦ ਨਹੀਂ ਕਰੋਗੇ। ਅਕਾਲੀ ਆਗੂ ਮਜੀਠੀਆ....
ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਝੋਨੇ ਦੀ ਐੱਮਐਸਪੀ ਬੰਦ ਕਰਨ ਦਾ ਲਿਆ ਸਟੈਂਡ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਹੈ : ਮਜੀਠੀਆ 
ਚੰਡੀਗੜ੍ਹ, 09 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਸਰਕਾਰ ਵੱਲੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਝੋਨੇ ਦੀ ਐੱਮਐਸਪੀ ਬੰਦ ਕਰਨ ਦੇ ਲਏ ਸਟੈਂਡ ਨੂੰ ਸ਼੍ਰੋਮਣੀ ਅਕਾਲ਼ੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਉਹ ਪੰਜਾਬ ਦੇ ਕਿਸਾਨਾਂ ਵਿੱਚ ਵਾਰ ਵਾਰ ਛੁਰਾ ਕਿਉਂ ਮਾਰ ਰਹੇ ਹਨ। ਬਿਕਰਮ ਸਿੰਘ ਮਜੀਠੀਆ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ....
‘‘ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! : ਰਾਜਾ ਵੜਿੰਗ
ਚੰਡੀਗੜ੍ਹ, 09 ਨਵੰਬਰ : ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਝੋਨੇ ਉਤੇ ਐਮਐਸਪੀ ਨੂੰ ਖਤਮ ਕਰਵਾਉਣ ਲਈ ਹੱਥ-ਪੈਰ ਮਾਰ ਰਹੀ ਹੈ। ਕਾਂਗਰਸ ਨੇ ਟਵੀਟ ਕਰਕੇ ਇਹ ਦੋਸ਼ ਲਾਏ ਹਨ। ਹਾਲਾਂਕਿ ਆਪ ਨੇ ਇਸ ਨੂੰ ਕੋਰਾ ਝੂਠ ਦੱਸਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਦੋਸ਼ ਲਾਏ ਸਨ ਕਿ- ‘‘ਮਿੱਠੇ ਪੋਚਿਆਂ ਦੀ ਆੜ ਥੱਲੇ ਤੁਹਾਡੇ ਨਾਲ ਧੋਖਾ ਕੀਤਾ ਜਾ ਰਿਹੈ ਪੰਜਾਬੀਓ! ਨਵੇਂ AG ਸਾਬ ਨੇ ਸੁਪਰੀਮ ਕੋਰਟ ਨੂੰ ਝੋਨੇ ਦੀ MSP ਖ਼ਤਮ ਕਰਨ ਦੀ ਅਪੀਲ ਕੀਤੀ ਹੈ।....
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਵਧਾਉਣ ਦੀ ਮੰਗ
ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਵਫ਼ਦ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ ਐਸ ਐਸ ਸਾਰੋਂ ਨੂੰ ਮੰਗ ਪੱਤਰ ਸੌਪਿਆ ਚੰਡੀਗੜ੍ਹ, 9 ਨਵੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪੰਥਕ ਆਗੂਆਂ ਦੇ ਇਕ ਵਫ਼ਦ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐਸ ਐਸ ਸਾਰੋਂ ਨੂੰ ਮੰਗ ਪੱਤਰ ਸੌਂਪ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ....
ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ਤੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਨੈਟਵਰਕ ਦਾ ਪਰਦਾਫਾਸ਼ 
6 ਲੱਖ ਬਿਨਾਂ ਲੇਬਲ ਵਾਲੇ ਟੀਕਿਆਂ, 3.24 ਲੱਖ ਫਾਰਮਾ ਓਪੀਔਡਜ਼ ਅਤੇ 2.20 ਲੱਖ ਰੁਪਏ ਦੀ ਡਰੱਗ ਮਨੀ ਨਾਲ ਨਿਰਮਾਤਾ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 9 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਫਾਰਮਾ ਓਪੀਔਡਜ਼ ਖਿਲਾਫ਼ ਮਿਲੀ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਦਿੱਲੀ ਤੇ ਹਰਿਆਣਾ ਸਥਿਤ ਫਾਰਮਾ ਫੈਕਟਰੀਆਂ ਤੋਂ ਗੈਰ-ਕਾਨੂੰਨੀ ਓਪੀਔਡਜ਼ ਮੈਨੂਫੈਕਚਰਿੰਗ ਅਤੇ ਸਪਲਾਈ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼....