ਚੰਡੀਗੜ੍ਹ

ਪੰਜਾਬ ਤੇ ਦਿੱਲੀ ਸਮੇਤ ਕਈ ਥਾਵਾਂ ਤੇ ਆਇਆ ਭੂਚਾਲ
ਚੰਡੀਗੜ੍ਹ, 4 ਨਵੰਬਰ : ਨੇਪਾਲ ‘ਚ ਸ਼ੁੱਕਰਵਾਰ ਰਾਤ 11:32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸਦੀ 6.4 ਤੀਬਰਤਾ ਰਹੀ। ਇਸਦਾ ਕੇਂਦਰ ਨੇਪਾਲ ਵਿੱਚ ਕਾਠਮੰਡੂ ਤੋਂ 331 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਭੂਮੀਗਤ ਸੀ। ਭੂਚਾਲ ਕਾਰਨ ਕਰੀਬ 70 ਲੋਕਾਂ ਦੀ ਮੌਤ ਹੋ ਗਈ ਹੈ। ਨੇਪਾਲ ਦੇ ਦੋ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਰੁਕਮ ਪੱਛਮੀ ਵਿੱਚ 36 ਅਤੇ ਜਾਜਰਕੋਟ ਵਿੱਚ 34 ਮੌਤਾਂ ਹੋਈਆਂ ਹਨ। ਭੂਚਾਲ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ, ਪੰਜਾਬ, ਨੋਇਡਾ....
ਅਕਾਲੀ ਦਲ 1920 ਦਾ ਉੱਚ-ਪੱਧਰੀ ਵਫਦ ਸਿੱਖ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਸ ਐਸ ਸਾਰੋਂ ਨੂੰ ਮਿਲਿਆ
ਚੰਡੀਗੜ੍ਹ, 4 ਨਵੰਬਰ : ਅਕਾਲੀ ਦਲ 1920 ਦਾ ਉੱਚ-ਪੱਧਰੀ ਵਫਦ ਸਿੱਖ ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਵੋਟਾਂ ਬਣਾਉਣ ਦਾ ਕੰਮ ਫਰਵਰੀ ਤੱਕ ਵਧਾਇਆ ਜਾਵੇ ਤਾਂ ਜੋ ਸਮੁੱਚਾ ਸਿੱਖ ਭਾਈਚਾਰਾ ਆਪਣੀ ਸ਼ਮੂਲੀਅਤ ਕਰ ਸਕੇ। ਵਫਦ ਨੇ ਮੰਗ ਕੀਤੀ ਕਿ ਹਰ ਵੋਟਰ ਦੀ ਫੋਟੋ ਲਾਉਣੀ ਜ਼ਰੂਰੀ ਕਰਾਰ ਦਿੱਤੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗਲਤ ਵੋਟ ਨਾ ਪਾ ਸਕੇ। ਪਾਰਟੀ ਦੇ ਤਜਿੰਦਰ ਸਿੰਘ ਪੰਨੂ ਮੁਤਾਬਕ....
ਪਾਰਦਰਸ਼ੀ ਅਤੇ ਕੁਸ਼ਲ ਪ੍ਰਣਾਲੀ ਸਦਕਾ 55 ਸੜਕੀ ਕਾਰਜ਼ਾਂ ਦੇ ਖਰਚੇ ਵਿੱਚ 72 ਕਰੋੜ ਰੁਪਏ ਦੀ ਬਚਤ : ਈਟੀਓ
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਹਾਲ ਹੀ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਜਾਰੀ ਕੀਤੇ ਗਏ ਟੈਂਡਰਾਂ ਵਿੱਚ ਵੱਡੀ ਗਿਣਤੀ ਵਿੱਚ ਠੇਕੇਦਾਰਾਂ ਵੱਲੋਂ ਹਿੱਸਾ ਲੈਣ ਸਦਕਾ 430 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ 55 ਕਾਰਜ਼ਾਂ ਨੂੰ 342 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਦੇ ਮੁਕਾਬਲੇ 270 ਕਰੋੜ ਰੁਪਏ ਵਿੱਚ ਅਲਾਟ ਕਰਨ ਕਰਕੇ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬੱਚਤ ਹੋਈ....
ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ‘ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ ਹੁਣ ਤੱਕ ਕੁੱਲ 12 ਮੁਲਜ਼ਮ ਗ੍ਰਿਫ਼ਤਾਰ, ਇੱਕ ਮੁਲਜ਼ਮ ਭਗੌੜਾ ਕਰਾਰ ਚੰਡੀਗੜ੍ਹ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ....
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 3 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਸੇਵਾਦਾਰ ਅਰਸ਼ਪ੍ਰੀਤ ਸਿੰਘ ਨੂੰ ਮੁੱਖ ਦਫ਼ਤਰ, ਮਨਪ੍ਰੀਤ ਸ਼ਰਮਾ ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ, ਗੁਰਪ੍ਰੀਤ ਸਿੰਘ ਨੂੰ ਬਾਲ ਵਿਕਾਸ ਪ੍ਰੋਜੈਕਟ....
ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ
ਚੰਡੀਗੜ, 3 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਡਾਕਟਰਾਂ ਨੂੰ ਕੁਲਵਿੰਦਰ ਸਿੰਘ ਵਾਸੀ....
ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਪੰਜ ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਡਰਦਾ ਹੋਇਆ ਫਰਾਰ ਸੀ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁਕੱਦਮਾ ਨੰਬਰ 106 ਮਿਤੀ 05.07.2018 ਨੂੰ ਆਈ.ਪੀ.ਸੀ. ਦੀ ਧਾਰਾ 420, 120-ਬੀ ਅਤੇ ਜੀ.ਐਸ.ਟੀ ਐਕਟ....
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ, 2 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ, ਜਬਰੀ ਵਸੂਲੀ ਅਤੇ ਰਿਸ਼ਵਤ ਲੈਣ....
ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਦਰਿਆਈ ਪਾਈਆਂ 'ਤੇ ਰਾਜਸਥਾਨ ਤੇ ਹਰਿਆਣਾ ਦੇ ਹੱਕ ਕਬੂਲ ਕੇ ਐਸਵਾਈਐਲ ਨਹਿਰ 'ਤੇ ਪੰਜਾਬ ਦੇ ਸਟੈਂਡ 'ਤੇ ਸਮਝੌਤਾ ਕੀਤਾ ਹੈ : ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 1 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਦਰਿਆਈ ਪਾਈਆਂ 'ਤੇ ਰਾਜਸਥਾਨ ਤੇ ਹਰਿਆਣਾ ਦੇ ਹੱਕ ਕਬੂਲ ਕੇ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ 'ਤੇ ਪੰਜਾਬ ਦੇ ਸਟੈਂਡ 'ਤੇ ਸਮਝੌਤਾ ਕੀਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ 'ਤੇ ਕੋਰੇ ਝੂਠ ਬੋਲਣ ਅਤੇ ਉਸ ਇਕ ਵਿਅਕਤੀ ਦੇ ਸੋਅ ਜਿਸਦਾ ਨਾਂ 'ਮੈਂ ਝੂਠ ਬੋਲਦਾ ਹਾਂ' ਹੋਣਾ ਚਾਹੀਦਾ ਸੀ 'ਤੇ 30 ਕਰੋੜ ਰੁਪਏ ਬਰਬਾਦ ਕਰਨ ਦਾ ਦੋਸ਼ ਲਗਾਇਆ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ....
ਬਹਿਸ ਦਾ ਮੁੱਦਾ ਕੀ ਰਹੇਗਾ, ਕਿਵੇਂ ਬਹਿਸ ਕਰਵਾਈ ਜਾਵੇਗੀ, ਇਹ ਸਾਰਾ ਕੁਝ ਤਾਂ ਦੱਸਿਆ ਹੀ ਨਹੀਂ ਗਿਆ ਸੀ : ਦਲਜੀਤ ਚੀਮਾ 
ਚੰਡੀਗੜ੍ਹ, 1 ਨਵੰਬਰ : ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਖੁਲ੍ਹੀ ਬਹਿਸ ਦਾ ਸੱਦਾ ਦਿੱਤਾ ਗਿਆ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਹਿੱਸਾ ਨਹੀਂ ਲਿਆ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਬਹਿਸ ਦਾ ਮੁੱਦਾ ਕੀ ਰਹੇਗਾ, ਕਿਵੇਂ ਬਹਿਸ ਕਰਵਾਈ ਜਾਵੇਗੀ, ਇਹ ਸਾਰਾ ਕੁਝ ਤਾਂ ਦੱਸਿਆ ਹੀ ਨਹੀਂ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਲੁਧਿਆਣਾ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਜਿਹੜੇ ਕਿਸਾਨ ਅਤੇ....
ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ : ਪ੍ਰਤਾਪ ਬਾਜਵਾ
ਚੰਡੀਗੜ੍ਹ, 1 ਨਵੰਬਰ : ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦਿਵਸ ਮੌਕੇ ਲੁਧਿਆਣਾ ਵਿਚ ਰੱਖੀ ਗਈ ਖੁੱਲ੍ਹੀ ਬਹਿਸ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਸ਼ਾਨਾ ਸਾਧਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮਹਾ ਡਿਬੇਟ ਡਿਬੇਟ ਨਾ ਰਹਿ ਕੇ ਇਕ ਡਰਾਮਾ ਬਣ ਗਈ ਹੈ। ਬਦਕਿਸਮਤੀ ਦੀ ਗੱਲ ਹੈ ਕਿ ਹਰਿਆਣੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਇਕੱਠੀਆਂ ਹੋ ਕੇ ਪੰਜਾਬ ਦਾ ਪਾਣੀ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਸਾਡੇ ਮੁੱਖ ਮੰਤਰੀ....
ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਅਪੇ੍ਰਸ਼ਨ ਵਿੱਚ 3 ਕਿਲੋ ਹੈਰੋਇਨ ਤੇ ਡਰੋਨ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ : ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਘਰਿੰਦਾ ਦੇ ਪਿੰਡ ਭੈਣੀ ਰਾਜਪੂਤਾਂ ਦੇ ਛੱਪੜ ਨੇੜੇ ਖੇਪ ਡਿਲੇਵਰ ਕਰਨ ਲਈ ਵਰਤੇ ਜਾਣ ਵਾਲੇ ਕਵਾਡਕਾਪਟਰ ਡਰੋਨ ਸਮੇਤ ਕੁੱਲ 3 ਕਿਲੋਗ੍ਰਾਮ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ....
ਆਮ ਪੰਜਾਬੀ 1 ਨਵੰਬਰ ਦੀ ਬਹਿਸ ਵਿੱਚੋਂ ਬਾਹਰ, ਆਪ ਵਿਧਾਇਕਾਂ ਨੂੰ ਦਿੱਤੇ 30-30 ਪਾਸ : ਬਿਕਰਮ ਸਿੰਘ ਮਜੀਠੀਆ  
ਮੁੱਖ ਮੰਤਰੀ ਰਾਜਨੀਤੀ 'ਚ ਵੰਡੀਆਂ ਪਾ ਕੇ ਅਤੇ ਕੇਜਰੀਵਾਲ ਦੇ ਹੁਕਮਾਂ ’ਤੇ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਦਿਵਸ ਮੌਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ: ਅਕਾਲੀ ਦਲ ਚੰਡੀਗੜ੍ਹ, 31 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਭਲਕੇ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐਸ ਵਾਈ ਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ। ਇਥੇ ਇਕ....
ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਫਰਜ਼ ਦੀ ਪਾਬੰਦ ਹੈ : ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ ਨੇ ਅਕਾਲੀ ਦਲ ਨੂੰ ਐਸਵਾਈਐਲ ਅਤੇ ਪੰਜਾਬ ਦੇ ਹਿੱਤਾਂ ’ਤੇ ਸਰਬ ਪਾਰਟੀ ਪਹਿਲ ਕਦਮੀ ਸ਼ੁਰੂ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 31 ਅਕਤੂਬਰ : ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ, ਐਸ ਵਾਈ ਐਲ ਤੇ ਪੰਜਾਬ ਨੂੰ ਦਰਪੇਸ਼ ਹੋਰ ਪ੍ਰਮੁੱਖ ਮਸਲਿਆਂ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਾਂਝੀ ਰਣਨੀਤੀ ਤਿਆਰ ਕਰਨ ਵਾਸਤੇ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਕਰੇ। ਇਸ....
ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 31 ਅਕਤੂਬਰ : ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ.ਐਨ.ਓਜ਼) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। ਚੋਣ ਕਮਿਸ਼ਨ ਦੀ ਟੀਮ ਵਿਚ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਧਰਮੇਂਦਰ ਸ਼ਰਮਾ ਤੇ ਨੀਤੇਸ਼ ਕੁਮਾਰ ਵਿਆਸ, ਡਿਪਟੀ ਚੋਣ ਕਮਿਸ਼ਨਰ ਮਨੋਜ ਕੁਮਾਰ ਸਾਹੂ....