ਚੰਡੀਗੜ, 13 ਅਪ੍ਰੈਲ : ਸੂਬੇ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਕੂਲ ਕੀਤਾ ਜਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ, ਉਨ੍ਹਾਂ ਇੱਕ ਖਬਰ ਦਾ ਹਵਾਲਾ ਦਿੰਦਿਆ ਦੱਸਿਆ ਕਿ ਆਪ ਦੀ ਸੂਬਾ ਸਰਕਾਰ ਵੱਲੋਂ ਆਪਣੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਖਬਰਾਂ ਅਨੁਸਾਰ ਕਰਮਚਾਰੀਆਂ ਦੇ ਖਾਤਿਆਂ....
ਚੰਡੀਗੜ੍ਹ

ਚੰਡੀਗੜ੍ਹ, 13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਸਾਖੀ ਵਾਲੇ ਦਿਨ 7 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ....

ਬਾਦਲ, 12 ਅਪ੍ਰੈਲ : ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤ ਅਤੇ ਨੂੰਹ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਨੇ ਮਲੂਕਾ ਉਤੇ ਐਕਸ਼ਨ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜ਼ੁਬਾਨੀ ਹੁਕਮ ਦੇ ਕੇ ਸਿਕੰਦਰ ਸਿੰਘ ਮਲੂਕਾ ਨੂੰ ਹਲਕਾ ਮੌੜ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ....

ਮੁੱਖ ਮੰਤਰੀ ਸੁਖਪਾਲ ਖਹਿਰਾ ਨਾਲ ਹੋਏ ਗੁਪਤ ਸਮਝੌਤੇ ਨੂੰ ਜਨਤਕ ਕਰਨ : ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਾਂਗਰਸ ਦੇ ਆਗੂ ਸੁਖਪਾਲ ਖਹਿਰਾ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਨਾ ਚਲਾਉਣ ਲਈ ਕੀਤੇ ਗੁਪਤ ਸਮਝੌਤੇ ਨੂੰ ਜਨਤਕ ਕਰਨ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਭਾਜਪਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ....

ਕੇਜ਼ੈਡਐਫ ਸੰਚਾਲਕ ਪ੍ਰਭਪ੍ਰੀਤ ਜਰਮਨੀ ਤੋਂ ਅੱਤਵਾਦੀ ਭਰਤੀ ਕਰਨ, ਸਹਾਇਤਾ ਅਤੇ ਫੰਡਿੰਗ ਪ੍ਰਦਾਨ ਕਰਨ ਵਾਲਾ ਮਾਡਿਊਲ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਕੇਜ਼ੈਡਐਫ ਦੇ ਪੂਰੇ ਨੈਟਵਰਕ ਅਤੇ ਗ੍ਰਿਫ਼ਤਾਰ ਦੋਸ਼ੀ ਦੇ ਹੋਰ ਸੰਪਰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ ਚੰਡੀਗੜ੍ਹ / ਅੰਮ੍ਰਿਤਸਰ, 12 ਅਪ੍ਰੈਲ : ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਜਰਮਨੀ ਅਧਾਰਤ ਸੰਚਾਲਕ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ....

ਚੰਡੀਗੜ੍ਹ, 12 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਕਿ ਇਸ ਸਮੇਂ ਕਥਿਤ ਸ਼ਰਾਬ ਨੀਤੀ ਦੇ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਹਨ ਨੂੰ ਮੁੱਖ ਮੰਤਰੀ ਮਾਨ 15 ਅਪ੍ਰੈਲ ਨੂੰ ਮਿਲਣਗੇ। ਇਹ ਫੈਸਲਾ ਤਿਹਾੜ ਜੇਲ੍ਹ ਪ੍ਰਬੰਧਨ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ‘ਚ ਮੁੱਖ ਮੰਤਰੀ ਦੀ ਸੁਰੱਖਿਆ ਨਾਲ ਜੁੜੇ ਹਰ ਮੁੱਦੇ ‘ਤੇ ਚਰਚਾ ਕੀਤੀ....

ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ ‘ਤੇ....

ਚੰਡੀਗੜ, 12 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ....

ਚੰਡੀਗੜ੍ਹ, 11 ਅਪ੍ਰੈਲ ਇਕ ਭਿਆਨਕ ਸੜਕ ਹਾਦਸੇ ਦੌਰਾਨ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਜੰਡਵਾਲਾ ਬਠਿੰਡਾ ਦਾ ਰਹਿਣ ਵਾਲਾ ਮੇਜਰ ਸਿੰਘ 75 ਸ਼ੰਭੂ ਸਰਹੱਦ ’ਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ’ਚ ਹਿੱਸਾ ਲੈਣ ਮਗਰੋਂ ਗਗਨ ਚੌਂਕ ’ਤੇ ਖੜ੍ਹਾ ਸੀ ਤਾਂ ਉਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਟਰੈਫਿਕ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰਾਜਪੁਰਾ ਚੰਡੀਗੜ੍ਹ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ....

ਚੰਡੀਗੜ੍ਹ, 11 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸੰਭਵਾਨਾਵਾਂ ਬਾਰੇ ਟਿੱਪਣੀ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਹਾਲ ਦੇ ਘਟਨਾਕ੍ਰਮ ਅਤੇ ਰਾਜਨੀਤਿਕ ਹਲਾਤਾਂ ਦੌਰਾਨ ਅਕਾਲੀ ਦਲ ਆਪਣੀ ਸਾਖ ਨੂੰ ਬਚਾਉਣ ਲਈ ਬਹੁਤ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਉਹ ਚਾਹੇ ਜਿਹੜਾ ਮਰਜ਼ੀ ਕਾਰਡ ਖੇਡ ਲੈਣ ਉਨ੍ਹਾਂ ਦੀ ਹਾਰ ਤੈਅ ਹੈ। ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ....

ਨੂੰਹ ਲੜ ਸਕਦੀ ਹੈ ਭਾਜਪਾ ਵੱਲੋਂ ਬਠਿੰਡਾ ਤੋਂ ਲੋਕ ਸਭਾ ਚੋਣ ਕੁਝ ਦਿਨ ਪਹਿਲਾਂ ਹੀ IAS ਦੇ ਅਹੁਦੇ ਤੋਂ ਸਵੈ ਇੱਛਤ ਸੇਵਾ ਮੁਕਤੀ ਲਈ ਕੀਤਾ ਸੀ ਅਪਲਾਈ ਚੰਡੀਗੜ੍ਹ, 11 ਅਪ੍ਰੈਲ : ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦਾ ਬੇਟਾ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਪਰਮਪਾਲ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ, ਇਹ ਸੰਭਾਵਨਾ ਹੈ ਕਿ ਪਰਮਪਾਲ....

ਚੰਡੀਗੜ੍ਹ, 11 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਈ.ਏ.ਐਸ. ਅਫਸਰ ਪਰਮਪਾਲ ਕੌਰ ਦਾ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੀ ਕਾਹਲੀ ਆਈ.ਏ....

ਚੰਡੀਗੜ੍ਹ, 10 ਅਪ੍ਰੈਲ : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। 2 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕੁੱਲ 9 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਕੇ ਸੰਜੇ ਟੰਡਨ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਹੁਣ ਤੱਕ ਕੁੱਲ 414 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ, 10 ਅਪ੍ਰੈਲ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 32, ਚੰਡੀਗੜ੍ਹ ਰੋਡ, ਲੁਧਿਆਣਾ ਸਥਿਤ ਪਟਵਾਰਖਾਨੇ ਵਿਖੇ ਤਾਇਨਾਤ ਮਾਲ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਅਤੇ ਉਸ ਦੇ ਕਰਿੰਦੇ ਅਮਨਦੀਪ ਸਿੰਘ ਉਰਫ਼ ਦੀਪ ਵਾਸੀ ਪਿੰਡ ਢੇਰੀ, ਨੇੜੇ ਮੇਹਰਬਾਨ, ਜ਼ਿਲ੍ਹਾ ਲੁਧਿਆਣਾ ਨੂੰ 3,500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ....

ਚੰਡੀਗੜ੍ਹ, 10 ਅਪ੍ਰੈਲ : ਆਮ ਆਦਮੀ ਪਾਰਟੀ (ਆਪ) 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਲਈ ਆਪਣੇ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰੇਗੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਰਾਹੀਂ ਇਹ ਗੱਲ ਸਾਂਝੀ ਕੀਤੀ ਹੈ। ‘ਆਪ’ ਪੰਜਾਬ ‘ਚ 9 ਲੋਕ ਸਭਾ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਬਠਿੰਡਾ....