ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ ਚੰਡੀਗੜ੍ਹ, 2 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ....
ਚੰਡੀਗੜ੍ਹ

ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦਾ ਵੀ ਸੂਚੀ ਜਾਰੀ ਚੰਡੀਗੜ੍ਹ 01 ਅਪ੍ਰੈਲ : ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਯੂਥ ਵਿੰਗ ਦੇ ਹੋਰ ਮਿਹਨਤੀ ਨੌਂਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਤੇ ਨਿਯੁਕਤ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋ ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਜਿਲਾ ਲੁਧਿਆਣਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ....

ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਸ਼ਿਤ ਪ੍ਰਦੇਸ਼ ਚੰਡਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਦੇ ਹੋਏ ਪੰਜਾਬ ਰਾਜ ਭਵਨ ਵਿਖੇ ਉੜੀਸਾ ਰਾਜ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਰਾਜਪਾਲ ਨੇ ਸਮਾਗਮ ਵਿਚ ਹਾਜ਼ਰ ਸਾਰੇ ਮਹਿਮਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਹੋਰਨਾਂ ਰਾਜਾਂ ਦਾ ਸਥਾਪਨਾ ਦਿਵਸ ਮਨਾਉਣ ਨਾਲ ਆਪਸੀ ਸਦਭਾਵਨਾ ਅਤੇ ਮੋਹ ਸਤਿਕਾਰ ਵਧਦਾ ਹੈ। ਉਨ੍ਹਾਂ ਕਿਹਾ ਕਿ....

ਕੋਈ ਸ਼ਰਾਬ ਘੁਟਾਲਾ ਨਹੀਂ ਹੈ, ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਤੋਂ ਦੂਰ ਰੱਖਣ ਲਈ ਭਾਜਪਾ ਦੇ ਦਫਤਰ ਤੋਂ ਈਡੀ ਦੀ ਸਕ੍ਰਿਪਟ ਲਿਖੀ ਗਈ ਹੈ: ਆਪ ਈਡੀ ਅੱਜ ਤੱਕ ਕੇਸ ਵਿੱਚ ਇੱਕ ਵੀ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ ਹੈ- ਕੰਗ ਇਸ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੇ ਖਿਲਾਫ ਮੁੱਖ ਗਵਾਹ ਬਣਾਏ ਗਏ ਮਗੁੰਟਾ ਸ਼੍ਰੀਨਿਵਾਸਲੂ ਰੈਡੀ ਅਤੇ ਸਰਥ ਚੰਦ ਰੈਡੀ ਨੂੰ ਭਾਜਪਾ ਨੇ ਉਨ੍ਹਾਂ ਦੇ ਝੂਠੇ ਬਿਆਨਾਂ ਦਾ ਇਨਾਮ ਦਿੱਤਾ, ਇੱਕ ਨੂੰ ਜ਼ਮਾਨਤ ਮਿਲ ਗਈ ਅਤੇ ਦੂਜੇ ਨੂੰ ਲੋਕ ਸਭਾ ਚੋਣਾਂ ਲਈ ਐਨਡੀਏ ਦੀ....

ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ਵਿੱਚ ਪੀ.ਟੀ.ਐਮ. ਕਿਹਾ ਗਿਆ ਸੀ ਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ....

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ....

ਚੰਡੀਗੜ੍ਹ, 30 ਮਾਰਚ : ਪੰਜਾਬ ਵਿੱਚ 1 ਜੂਨ ਨੂੂ ਪੈ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸ਼ਟ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਤੋਂ ਬਾਅਦ ਅੱਜ ਭਾਜਪਾ ਵੱਲੋਂ ਪੰਜਾਬ ਦੇ 6 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੀ ਲਿਸ਼ਟ ਜਾਰੀ ਗਈ ਹੈ, ਜਿਸ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ, ਹੰਸ ਰਾਜ ਹੰਸ ਨੂੰ ਫਰੀਦਕੋਟ, ਸੁਸ਼ੀਲ ਰਿੰਕੂ ਨੂੰ ਜਲੰਧਰ, ਦਿਨੇਸ਼ ਬੱਬੂ ਨੂੰ ਗੁਰਦਾਸਪੁਰ....

ਚੰਡੀਗੜ੍ਹ, 30 ਮਾਰਚ : ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਦੇ ਆਗੂ ਹਰਸਿਮਰਤ ਸਿੰਘ ਸਿੱਧੂ, ਬਸਪਾ ਦੇ ਆਗੂ ਆਕਾਸ਼ ਪੁਹਲ ਅਤੇ ਭਾਜਪਾ ਦੇ ਆਗੂ ਸ਼ਰਨਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਤੇ ਕ੍ਰਿਸ਼ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਪਾਰਟੀਆਂ ਤੋਂ ਆਗੂਆਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਤੇ ਅਕਾਲੀ ਦਲ ਦੀ....

ਚੰਡੀਗੜ੍ਹ, 30 ਮਾਰਚ : ਲੋਕ ਸਭਾ ਚੋਣਾਂ 2024 ਲਈ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਲਈ ਆਮ ਆਦਮੀ ਪਾਰਟੀ ਨੂੰ ਛੱਡ ਕਿਸੇ ਵੀ ਹੋਰ ਪਾਰਟੀ ਨੇ ਹਾਲੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿੱਚ ਕਾਂਗਰਸ ਪਾਰਟੀ 13 ਲੋਕ ਸਭਾ ਸੀਟਾਂ ਲਈ ਦੋ ਚਰਨਾਂ ਵਿੱਚ ਆਪਣੀ ਸੂਚੀ ਜਾਰੀ ਕਰੇਗੀ। ਇਸ ਸੰਬੰਧ ਵਿੱਚ 5 ਅਪ੍ਰੈਲ ਨੂੰ ਦਿੱਲੀ ਵਿਖੇ ਮੀਟਿੰਗ ਬੁਲਾਈ ਗਈ ਹੈ। ਪਹਿਲੀ ਸੂਚੀ 7 ਅਪ੍ਰੈਲ ਅਤੇ ਦੂਜੀ....

ਚੰਡੀਗੜ੍ਹ, 30 ਮਾਰਚ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਸੈਕਟਰ 35-36 ਦੇ ਸਮਾਲ ਚੌਕ ’ਤੇ ਨਾਕੇ ’ਤੇ ਚੈਕਿੰਗ ਲਈ ਇੱਕ ਕਾਰ ਨੂੰ ਰੋਕਿਆ,ਜਿਸ ਵਿੱਚੋਂ ਪੁਲਿਸ ਨੇ 35 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਵਿੱਚ ਕੁਝ ਵਿਦੇਸ਼ੀ ਕਰੰਸੀ ਵੀ ਸ਼ਾਮਲ ਹੈ। ਇਸ ਰਕਮ ਦੀ ਸੂਚਨਾ ਚੋਣ ਕਮਿਸ਼ਨ ਅਤੇ ਆਮਦਨ ਕਰ ਵਿਭਾਗ ਨੂੰ ਦਿੱਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡਰਾਈਵਰ ਰਾਜਕੁਮਾਰ ਅਤੇ ਕਾਰ ’ਚ ਸਵਾਰ ਇੱਕ ਹੋਰ ਵਿਅਕਤੀ....

ਚੰਡੀਗੜ੍ਹ 30 ਮਾਰਚ : ਪੰਜਾਬ ਸਰਕਾਰ ਵੱਲੋਂ ਅਡਾਨੀ ਜਿਹੇ ਕਈ ਕਾਰਪੋਰੇਟ ਘਰਾਣਿਆਂ ਨੂੰ 9 ਜ਼ਿਲ੍ਹਿਆਂ ਵਿੱਚ ਆਪਣੇ ਸਾਇਲੋ ਗੋਦਾਮਾਂ ਵਿੱਚ ਕਣਕ ਦੀ ਖਰੀਦ ਅਤੇ ਸਟੋਰ ਕਰਨ ਦੀ ਖੁੱਲ੍ਹ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੁਆਰਾ ਇਹ ਕਿਸਾਨ ਮਜ਼ਦੂਰ ਵਿਰੋਧੀ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ....

ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਨੂੰ ਲੁੱਟਣ ਨਹੀਂ ਦਿੱਤਾ ਜਾਵੇਗਾ, ਅਸੀਂ ਇੱਥੇ ਪੂੰਜੀਪਤੀਆਂ ਨੂੰ ਲਾਭ ਦੇਣ ਲਈ ਨਹੀਂ ਆਏ, ਸਾਡੀ ਤਰਜੀਹ ਆਮ ਜਨਤਾ ਹੈ-ਮਾਨ ਚੰਡੀਗੜ੍ਹ, 30 ਮਾਰਚ : ਕਿਸੇ ਨੂੰ ਵੀ ਪੰਜਾਬ ਦੇ ਲੋਕਾਂ ਦੀ ਲੁੱਟ ਨਾ ਕਰਨ ਦੇਣ ਦੀ ਆਪਣੀ ਵਚਨਬੱਧਤਾ ‘ਤੇ ਕਾਇਮ ਰਹਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ-ਬਰਨਾਲਾ ਰਾਜ ਮਾਰਗ ‘ਤੇ ਸਥਿਤ ਦੋ ਟੋਲ ਪਲਾਜ਼ੇ 2 ਅਪ੍ਰੈਲ ਅੱਧੀ ਰਾਤ ਤੋਂ ਬੰਦ ਕਰ ਦਿੱਤੇ ਜਾਣਗੇ ਕਿਉਂਕਿ ਉਨ੍ਹਾਂ ਦੀ ਰਿਆਇਤ ਦੀ ਮਿਆਦ....

ਕਮਿਸ਼ਨ ਵੱਲੋਂ ਪੰਜਾਬ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਕੀਤੇ ਗਏ ਸ਼ਾਮਲ ਚੰਡੀਗੜ੍ਹ, 29 ਮਾਰਚ : ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ....

ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਮੁੱਖ ਮੰਤਰੀ ਮਾਨ ਦਾ ਲੋਕਾਂ ਨੂੰ ਸੰਦੇਸ਼-ਸਿਰਫ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਵੱਲੋਂ ਬੱਚੀ ਦਾ ਢੋਲ, ਫੁੱਲ ਅਤੇ ਕੇਕ ਕੱਟ ਕੇ ਸਵਾਗਤ ਕੀਤਾ ਅਰਵਿੰਦ ਕੇਜਰੀਵਾਲ ਦੀਆਂ ਸੁਭਕਾਮਨਾਵਾਂ ਮੇਰੇ ਲਈ ਮਾਅਨੇ ਰੱਖਦੀਆਂ ਹਨ, ਉਨ੍ਹਾਂ ਨੇ ਮੇਰੇ ਵਿਆਹ ਦੌਰਾਨ ਮੇਰੇ ਪਿਤਾ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਇਆ: ਭਗਵੰਤ ਮਾਨ ਚੰਡੀਗੜ੍ਹ, 29 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨਾਲ....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ ਹੀ ਨਹੀਂ, ਹੋਰ ਸੂਬਿਆਂ ਤੋਂ ਵੀ ਚੋਣਾਂ ਲੜੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਵਿਚ ਲੋਕ ਸਭਾ ਚੋਣ ਲੜੇਗੀ। ਸੰਗਰੂਰ ਹਲਕੇ ਤੋ ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫ਼ਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ....