ਚੰਡੀਗੜ੍ਹ

ਮੁੱਖ ਮੰਤਰੀ ਨੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਡਰਾਮਾ ਕਰਕੇ ਸਰਕਾਰੀ ਖਰਚੇ ’ਦੇ ਅਰਦਾਸ ਦੀ ਕੀਤੀ ਇਸ਼ਤਿਆਰਬਾਜ਼ੀ : ਸੁਖਬੀਰ ਬਾਦਲ
ਸਾਬਕਾ ਆਪ ਵਿਧਾਇਕ ਅਵਤਾਰ ਸਿੰਘ ਕਾਲਕਾਜੀ ਦੇ ਪਾਰਟੀ ’ਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਦਿੱਲੀ ਵਿਚ ਮਿਲਿਆ ਹੁਲਾਰਾ ਚੰਡੀਗੜ੍ਹ, 18 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਵਿਚੋਂ ਨਸ਼ਾ ਖਤਮ ਕਰਨ ਵਿਚ ਫੇਲ੍ਹ ਹੋਣ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਇਕ ਡਰਾਮਾ ਕਰ ਕੇ ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸਰਦਾਰ....
ਪੁਲਿਸ ਦੀ ਏਜੀਟੀਐਫ ਵਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ, 4 ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਕੀਤਾ ਮੁਲਜ਼ਮ ਵਿਦੇਸ਼-ਅਧਾਰਤ ਹੈਂਡਲਰਾਂ ਦੇ ਇਸ਼ਾਰੇ ਤੇ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ : ਡੀਜੀਪੀ ਗੌਰਵ ਯਾਦਵ ਦੋਸ਼ੀ ਸਚਿਨ ਬੱਚੀ ਦਾ ਹੈ ਆਪਰਾਧਿਕ ਪਿਛੋਕੜ, ਪੰਜਾਬ ਪੁਲਿਸ ਨੂੰ ਸੀ ਲੋੜੀਂਦਾ: ਏ.ਆਈ.ਜੀ. ਸੰਦੀਪ ਗੋਇਲ ਚੰਡੀਗੜ੍ਹ, 18 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ....
ਬਾਜਵਾ ਨੇ ਸਤਲੁਜ ਯਮੁਨਾ ਲਿੰਕ ਨਹਿਰ 'ਤੇ ਦੋਹਰਾ ਮਾਪਦੰਡ ਅਪਣਾਉਣ ਲਈ 'ਆਪ' ਦੇ ਸੰਸਦ ਮੈਂਬਰ ਪਾਠਕ ਦੀ ਆਲੋਚਨਾ ਕੀਤੀ
ਇੱਕ ਟੀਵੀ ਇੰਟਰਵਿਊ 'ਚ ਪਾਠਕ ਪੰਜਾਬ ਦੇ ਪਾਣੀਆਂ 'ਤੇ ਅਧਿਕਾਰਾਂ ਦੀ ਰਾਖੀ ਕਰਨ 'ਚ ਅਸਫਲ ਰਹੇ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, 17 ਅਕਤੂਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ 'ਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸੰਦੀਪ ਪਾਠਕ ਪੰਜਾਬ ਤੋਂ ਰਾਜ ਸਭਾ ਮੈਂਬਰ ਹੋਣ ਦੇ ਬਾਵਜੂਦ....
ਮੁੱਖ ਮੰਤਰੀ ਸਪਸ਼ਟ ਕਰਨ ਕਿ ਉਹ ਆਪ ਦੇ ਐਮਪੀ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ : ਡਾ. ਚੀਮਾ 
ਮੁੱਖ ਮੰਤਰੀ 1 ਨਵੰਬਰ ਤੋਂ ਪਹਿਲਾਂ ਸੰਦੀਪ ਪਾਠਕ ਦਾ ਅਸਤੀਫਾ ਲੈਣ : ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 17 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਉਹ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ ਕਿ ਹਰਿਆਣਾ ਨੂੰ ਐਸ ਵਾਈ ਐਲ ਨਹਿਰ ਰਾਹੀਂ ਪਾਣੀ ਮਿਲਣਾ ਚਾਹੀਦਾ ਹੈ ਤੇ ਜੇਕਰ ਸਹਿਮਤ ਨਹੀਂ ਹਨ ਤਾਂ ਫਿਰ ਉਹ ਉਹਨਾਂ ਖਿਲਾਫ ਕੀ ਕਾਰਵਾਈ ਕਰਨਗੇ। ਇਥੇ ਜਾਰੀ ਕੀਤੇ ਇਕ ਬਿਆਨ....
ਬਾਗ਼ਬਾਨੀ ਮੰਤਰੀ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼
ਕਿਹਾ, ਵਿਭਾਗ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਤੀਬਰ ਢੰਗ ਨਾਲ ਕੀਤਾ ਜਾ ਸਕੇਗਾ ਉਤਸ਼ਾਹਤ ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ ‘ਤੇ ਛੇਤੀ ਭਰਤੀ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ....
ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ : ਡਾ.ਬਲਜੀਤ ਕੌਰ
ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਅਕਤੂਬਰ ਚੰਡੀਗੜ੍ਹ, 17 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਨੀਤੀ ਦਾ ਉਦੇਸ਼ ਪੰਜਾਬ ਨੂੰ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਉਤਪਾਦਨ ਸਮਰੱਥਾ ਨਾਲ ਗਰੀਨ ਹਾਈਡ੍ਰੋਜਨ ਵਿੱਚ ਮੋਹਰੀ ਬਣਾਉਣਾ ਹੈ: ਅਮਨ ਅਰੋੜਾ
ਪੇਡਾ ਨੇ ਗਰੀਨ ਹਾਈਡ੍ਰੋਜਨ ਨੀਤੀ ਬਾਰੇ ਲੋਕਾਂ ਤੋਂ ਸੁਝਾਅ ਮੰਗੇ ਇਹ ਨੀਤੀ ਹਾਈਡ੍ਰੋਜਨ ਗੈਸ ਸੈਕਟਰ ਵਿੱਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਚੰਡੀਗੜ੍ਹ, 17 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਤਹਿਤ ਪੰਜਾਬ ਨੂੰ ਗਰੀਨ ਹਾਈਡ੍ਰੋਜਨ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਗਰੀਨ ਹਾਈਡ੍ਰੋਜਨ ਈਕੋਸਿਸਟਮ ਨੂੰ ਉਤਸ਼ਾਹਿਤ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਗਰੀਨ ਹਾਈਡ੍ਰੋਜਨ ਨੀਤੀ, ਜਿਸਨੂੰ ‘ਪੰਜਾਬ....
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ 'ਤੇ ਸਖ਼ਤੀ
ਜਲੰਧਰ ਅਤੇ ਨੇੜਲੀਆਂ ਤਿੰਨ ਥਾਵਾਂ 'ਤੇ ਕੀਤੀ ਚੈਕਿੰਗ 56 ਬੱਸਾਂ ਦੀ ਚੈਕਿੰਗ, 21 ਬੱਸਾਂ ਦੇ ਕਰੀਬ 3.50 ਲੱਖ ਰੁਪਏ ਦੇ ਚਲਾਨ ਕੀਤੇ ਅਤੇ ਨਿਯਮਾਂ ਦੀ ਉਲੰਘਣਾ ਲਈ ਦੋ ਬੱਸਾਂ ਜ਼ਬਤ ਕੀਤੀਆਂ ਨਿਰਧਾਰਤ ਰੂਟ ਦੀ ਬਜਾਏ ਪੁਲ ਉਪਰੋਂ ਲੰਘਣ 'ਤੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ ਦੇ ਚਲਾਨ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ ਅਧਿਕਾਰੀਆਂ ਨੂੰ ਚੈਕਿੰਗ ਤੇਜ਼ ਕਰਨ ਅਤੇ ਡਿਫ਼ਾਲਟਰਾਂ ਦੇ ਚਲਾਨ ਕਰਨ ਦੇ ਨਿਰਦੇਸ਼....
ਕਿਸਾਨਾਂ ਨੂੰ ਕੀਤੀ ਅਪੀਲ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪਰਾਲੀ ਨਾ ਸਾੜੋ : ਸਪੀਕਰ ਸੰਧਵਾਂ  
ਚੰਡੀਗੜ੍ਹ, 16 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸਪੀਕਰ ਨੇ ਕਿਹਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਲਈ ਬਹੁਤ ਘਾਤਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਵਾਤਾਵਰਨ ਹੀ ਦੂਸ਼ਿਤ ਨਹੀਂ ਹੁੰਦਾ ਹੈ, ਸਗੋਂ ਕਈ ਅਣ-ਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਉਨ੍ਹਾਂ ਕਿਹਾ....
ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਜਮਾਨਤ 
ਚੰਡੀਗੜ੍ਹ, 16 ਅਕਤੂਬਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਬਠਿੰਡਾ ਵਿੱਚ ਸਰਕਾਰੀ ਪਲਾਟ ਸਸਤੇ ਭਾਅ ਖ਼ਰੀਦਣ ਲਈ ਅਹੁਦੇ ਦੀ ਦੁਰਵਰਤੋਂ ਕੀਤੇ ਜਾਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ, ਲੰਘੇ ਦਿਨੀਂ ਬਾਦਲ ਨੇ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੇ ਕੋਰਟ ਨੇ ਅੱਜ....
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ
ਚੰਡੀਗੜ੍ਹ, 16 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ....
ਐਸਵਾਈਐਲ ਨਹਿਰ ਦੇ ਲਈ ਕੇਂਦਰੀ ਟੀਮ ਨੂੰ ਪੰਜਾਬ 'ਚ ਜ਼ਮੀਨ ਦੇ ਸਰਵੇਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਚੀਮਾਂ   
ਚੰਡੀਗੜ੍ਹ, 15 ਅਕਤੂਬਰ : ਐਸਵਾਈਐਲ ਨਹਿਰ ਦੇ ਲਈ ਕਿਸੇ ਵੀ ਕੇਂਦਰੀ ਟੀਮ ਨੂੰ ਪੰਜਾਬ 'ਚ ਜ਼ਮੀਨ ਦੇ ਸਰਵੇਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ, ਉਨ੍ਹਾਂ ਕਿਹਾ ਕਿ ਸਰਕਾਰ ਇੰਨ੍ਹਾਂ ਟੀਮਾਂ ਦਾ ਸਖ਼ਤ ਵਿਰੋਧ ਕਰੇਗੀ । ਕੈਬਨਿਟ ਮੰਤਰੀ ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਵੇਖਣ ਕਰਨ ਲਈ ਸੰਭਾਵਿਤ ਕੇਂਦਰੀ ਟੀਮ ਦੇ ਦੌਰੇ ਬਾਰੇ ਕੋਈ ਸੂਚਨਾ ਮਿਲੀ ਹੈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਸਬੰਧੀ ਹਾਲੇ ਤੱਕ ਕੋਈ ਜਾਣਕਾਰੀ....
ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਰਵਾਇਤੀ ਗਾਰਡ ਆਫ਼ ਆਨਰ ਨਾ ਦੇਣਾ, ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਦੀ ਸਭ ਤੋਂ ਸ਼ਰਮਨਾਕ : ਮਜੀਠੀਆ
ਚੰਡੀਗੜ੍ਹ, 15 ਅਕਤੂਬਰ : ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲਿਖਿਆ ਕਿ ਸਭ ਤੋਂ ਦੁਖਦਾਈ ਅਤੇ ਮੰਦਭਾਗਾ ਹੈ ਕਿ ਮੋਦੀ ਸਰਕਾਰ ਦੀ ਨਵੀਂ ਅਗਨੀਵੀਰ ਨੀਤੀ ਕਾਰਨ ਦੇਸ਼ ਦੇ ਪਹਿਲੇ ਸ਼ਹੀਦ ਕੇਵਲ 19 ਸਾਲਾ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਲਈ ਫੌਜ ਦੀ ਐਂਬੂਲੈਂਸ ਵੀ ਨਹੀਂ ਦਿੱਤੀ ਗਈ। ਇਹ ਨੋਟ ਕਰਨਾ ਬਹੁਤ ਸ਼ਰਮਨਾਕ ਹੈ ਕਿ ਸ਼ਹੀਦ ਨੂੰ ਰਵਾਇਤੀ ਗਾਰਡ ਆਫ਼ ਆਨਰ ਵੀ ਨਹੀਂ ਦਿੱਤਾ ਗਿਆ ਸੀ। ਇਹ ਦੇਸ਼....
ਬਹਿਬਲ ਕਲਾਂ ਗੋਲੀਕਾਂਡ ਦਾ 45 ਦਿਨਾਂ 'ਚ ਇਨਸਾਫ ਦਿਵਾਉਣ ਦੀ ਗੱਲ ਕਹੀ ਸੀ ਆਪ ਪਾਰਟੀ ਨੇ, ਪਰ 18 ਮਹੀਨੇ ਬਾਅਦ ਵੀ ਨਹੀਂ ਮਿਲਿਆ ਇਨਸਾਫ : ਬਾਜਵਾ
ਚੰਡੀਗੜ੍ਹ , 14 ਅਕਤੂਬਰ : ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਕਥਿਤ ਘਟਨਾ ਦੀ ਅੱਠਵੀਂ ਵਰ੍ਹੇਗੰਢ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਮਾਰੇ ਗਏ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਾ ਦੇਣ ਲਈ ਝਾੜ ਪਾਈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਮੁੱਖ ਚੋਣ ਵਾਅਦਾ ਸੀ ਕਿ ਉਹ ਕਥਿਤ ਪੁਲਿਸ ਗੋਲੀਬਾਰੀ ਦੀ ਘਟਨਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ, ਜਿਸ....
ਪੰਜਾਬ ਵਿਚ 15 ਤੇ 16 ਅਕਤੂਬਰ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ 
ਚੰਡੀਗੜ੍ਹ, 14 ਅਕਤੂਬਰ : ਪੰਜਾਬ ਵਿਚ ਆਉਣ ਵਾਲੇ 24 ਘੰਟਿਆਂ ਵਿਚ ਮੌਸਮ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ 15 ਤੇ 16 ਅਕਤੂਬਰ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ ਜਿਸ ਨਾਲ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਉਣ ਦਾ ਅਨੁਮਾਨ ਹੈ। ਸ਼ੁੱਕਰਵਾਰ ਨੂੰ ਸੂਬੇ ਵਿਚ ਅਧਿਕਤਮ ਤਾਪਮਾਨ 30 ਤੋਂ 35 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਜੋ ਸਾਧਾਰਨ ਤੋਂ ਥੋੜ੍ਹਾ ਘੱਟ ਰਿਹਾ।....