ਚੰਡੀਗੜ੍ਹ

ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਜਾਖੜ ਨੇ ਦਿੱਤੇ ਸੁਝਾਅ, 3 ਮੈਂਬਰੀ ਪੈਨਲ ਦਾ ਦਿੱਤਾ ਪ੍ਰਸਤਾਵ
ਚੰਡੀਗੜ੍ਹ, 14 ਅਕਤੂਬਰ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸੁਝਾਅ ਦਿੱਤੇ ਹਨ। ਵਿਅੰਗਮਈ ਢੰਗ ਨਾਲ ਦਿੱਤੇ ਗਏ ਸੁਝਾਅ ਵਿੱਚ ਜਾਖੜ ਨੇ ਤਿੰਨ ਨਾਵਾਂ ਦਾ ਪ੍ਰਸਤਾਵ ਰੱਖਿਆ ਹੈ, ਤਾਂ ਜੋ ਬਹਿਸ ਗਲਤ ਦਿਸ਼ਾ ਵਿੱਚ ਨਾ ਜਾਵੇ। ਜਾਖੜ ਨੇ ਅੱਜ ਟਵੀਟ ਕੀਤਾ, "ਮੌਜੂਦਾ ਮੁੱਦਿਆਂ ਦੀ ਡੂੰਘੀ ਮਹੱਤਤਾ ਨੂੰ ਦੇਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਸੁਆਰਥੀ 'ਆਪ' ਲੀਡਰਸ਼ਿਪ ਵੱਕਾਰੀ ਪੀਏਯੂ ਨੂੰ ਬੇਹੂਦਾ ਦੇ ਥੀਏਟਰ ਵਿੱਚ ਨਾ....
SYL ਲਈ ਕੇਂਦਰੀ ਸਰਵੇ ਟੀਮ ਨੂੰ ਨਹੀਂ ਆਉਣ ਦਿਆਂਗੇ ਪੰਜਾਬ ਚ : ਚੀਮਾ/ ਅਰੋੜਾ  
ਅਕਾਲੀ ਬਹਾਨਾ ਬਣਾ ਰਹੇ ਹਨ, ਜੇ ਆਈ ਵੀ ਤਾਂ ਆਉਣ ਨਹੀਂ ਦਿਆਂਗੇ ਚੰਡੀਗੜ੍ਹ, 14 ਅਕਤੂਬਰ : SYL ਵਿਵਾਦ ਤੇ ਹੁਣ ਨਵੀਂ ਅਪਡੇਟ ਸਾਹਮਣੇ ਆਈ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਚ SYL ਲਈ ਕੇਂਦਰੀ ਸਰਵੇ ਟੀਮ ਨੂੰ ਨਹੀਂ ਆਉਣ ਦਿਆਂਗੇ। ਉਨ੍ਹਾਂ ਕਿਹਾ ਕਿ, ਅਕਾਲੀ ਬਹਾਨਾ ਬਣਾ ਰਹੇ ਹਨ, ਜੇ ਆਈ ਵੀ ਤਾਂ ਆਉਣ ਨਹੀਂ ਦਿਆਂਗੇ। ਇਸ ਉਪਰੰਤ ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ....
ਟੈਗੋਰ ਥੀਏਟਰ ਨੂੰ ਰਾਜਨੀਤੀ ਦਾ ਅਖਾੜਾ ਨਾ ਬਣਨ ਦੇਣ ਦਾ ਫੈਸਲਾ ਸ਼ਲਾਘਯੋਗ : ਸੰਜੀਵਨ
ਚੰਡੀਗੜ੍ਹ,14 ਅਕਤੂਬਰ : ਨਾਟਕਕਾਰ ਤੇ ਨਾਟ ਨਿਰਦੇਸ਼ਕ ਸੰਜੀਵਨ ਸਿੰਘ ਨੇ ਬੀ ਜੇ ਪੀ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵੱਲੋਂ ਰੰਗਕਰਮੀਆਂ ਅਤੇ ਕਲਕਾਰਾਂ ਦੇ ਪਵਿੱਤਰ ਸਥਾਨ ਟੈਗੋਰ ਥੀਏਟਰ ਦੀ ਤੌਹੀਨ ਕਰਨ ਨੂੰ ਨਿੰਦਣਯੋਗ ਅਤੇ ਅਫਸੋਸਨਾਕ ਕਹਿੰਦਿਆ ਕਿਹਾ ਕਿ ਜਾਖੜ ਸਹਿਬ ਨੇ ਟੈਗੋਰ ਥੀਏਟਰ ਜਾਣ ਦਾ ਸੱਦਾ ਇਸ ਕਰਕੇ ਠੁਕਰਾ ਦਿੱਤਾ ਕਿ ਥੀਏਟਰਾਂ ਵਿਚ ਸਿਰਫ ਨੋਟੰਕੀ, ਡਰਾਮੇ ਤੇ ਕਾਮੇਡੀ ਹੁੰਦੀ ਹੈ।ਸੰਜੀਵਨ ਨੇ ਕਿਹਾ ਕਿ ਟੈਗੋਰ ਥੀਏਟਰ ਵਰਗੇ ਆਡੀਟੋਰੀਅਮਾਂ ਵਿਚ ਅਵਾਮ ਨੂੰ ਸੁਚੇਤ ਅਤੇ ਜਾਗਰੁਕ ਕਰਨ....
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਦੇ ਅਹੁਦੇ ਭੰਗ
ਚੰਡੀਗੜ੍ਹ, 14 ਅਕਤੂਬਰ : ਆਮ ਆਦਮੀ ਪਾਰਟੀ ਵੱਲੋਂ ਸਾਰੇ ਬਲਾਕ ਪ੍ਰਧਾਨਾਂ ਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਜਲਦੀ ਹੀ ਸਾਰੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਹਨ।
ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ : ਬ੍ਰਮ ਸ਼ੰਕਰ ਜਿੰਪਾ
ਜਿੰਪਾ ਵੱਲੋਂ ਆਨਲਾਈਨ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਬਹੁਤ ਸੌਖੀ ਪ੍ਰਕਿਰਿਆ ਰਾਹੀਂ ਲੋਕੀਂ ਘਰ ਬੈਠੇ ਮੰਗਵਾ ਸਕਦੇ ਹਨ ਫਰਦ: ਜਿੰਪਾ 500 ਰੁਪਏ ਤੱਕ ਦੇ ਸਟੈਂਪ ਪੇਪਰ ਖਰੀਦਣ ਲਈ ਵੀ ਘਰੋਂ ਬਾਹਰ ਜਾਣ ਦੀ ਲੋੜ ਨਹੀਂ ਚੰਡੀਗੜ੍ਹ, 14 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ....
ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਸਰਕਾਰ ਤੇ ਰਾਜਪਾਲ ਫਿਰ ਆਹਮੋ-ਸਾਹਮਣੇ
ਰਾਜਪਾਲ ਦਫ਼ਤਰ ਨੇ ਵਿਧਾਨ ਸਭਾ ਸਕੱਤਰ ਨੂੰ ਲਿਖਿਆ ਪੱਤਰ ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 20-21 ਅਕਤੂਬਰ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਰਾਜਪਾਲ ਦਫ਼ਤਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ, ਜਦਕਿ ਰਾਜਪਾਲ ਪੁਰੋਹਿਤ ਖੁਦ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ ਕਰਨ ਵਿੱਚ ਰੁੱਝੇ ਹੋਏ ਹਨ। ਹਾਲ ਹੀ ‘ਚ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਇਸ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ।....
ਜੇਤੂ ਲੜੀ ਕਾਇਮ ਰੱਖਦਿਆਂ ਪੰਜਾਬ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਉੱਤੇ ਕਾਬਜ਼
ਚੰਡੀਗੜ੍ਹ ਨੇ ਦੂਜਾ ਤੇ ਹਰਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ ਚੰਡੀਗੜ੍ਹ 13 ਅਕਤੂਬਰ : ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ’ ਵੱਲੋਂ ਤਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਪੰਜਾਬ ਨੇ ਓਵਰਆਲ ਟਰਾਫੀ ਜਿੱਤ ਕੇ ਜੇਤੂ ਲੜੀ ਨੂੰ ਕਾਇਮ ਰੱਖਿਆ ਹੈ ਜਦ ਕਿ ਚੰਡੀਗੜ੍ਹ ਨੇ ਦੂਸਰਾ ਸਥਾਨ ਅਤੇ ਹਰਿਆਣਾ ਰਾਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਮੇਜ਼ਬਾਨ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਅਤੇ ਦਿੱਲੀ....
ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ 
ਚੰਡੀਗੜ੍ਹ, 13 ਅਕਤੂਬਰ : ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ 39.33 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਮੁਲਾਜ਼ਮਾਂ ਨੇ ਇਸ ਨੇਕ ਕਾਰਜ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ....
ਭਗਵੰਤ ਮਾਨ- ਕੇਜਰੀਵਾਲ ਦੇ ਆਖਣ ’ਤੇ ਪੰਜਾਬੀਆਂ ਨੂੰ ਵੰਡਣ ਵਾਸਤੇ 1 ਨਵੰਬਰ ਨੂੰ ਬਹਿਸ ਦਾ ਡਰਾਮਾ ਰਚ ਰਹੇ ਹਨ : ਪ੍ਰੋ. ਚੰਦੂਮਾਜਰਾ 
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਐਲਾਨੀ ਅਕਾਲੀ ਦਲ ਬਹਿਸ ’ਚ ਹਿੱਸਾ ਨਹੀਂ ਲਵੇਗਾ, ਇਹ ਵੀ ਐਲਾਨ ਕੀਤਾ ਕਿ ਪਾਰਟੀ 1 ਨਵੰਬਰ ਨੂੰ ਲੂੰਡ ਖੱਡ ਤੇ ਕਪੂਰੀ ਵਿਖੇ ਕੇਂਦਰੀ ਸਰਵੇ ਟੀਮਾਂ ਦੇ ਦੌਰੇ ਖਿਲਾਫ ਰੋਸ ਧਰਨੇ ਦੇਵੇਗੀ ਚੰਡੀਗੜ੍ਹ, 13 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਆਪਣੇ ਆਕਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬੀਆਂ ਨੂੰ ਵੰਡਣ ਵਾਸਤੇ 1 ਨਵੰਬਰ ਨੂੰ ਬਹਿਸ ਦਾ ਡਰਾਮਾ ਕਰ ਰਹੇ ਹਨ ਤੇ ਪਾਰਟੀ ਇਸ ਪੰਜਾਬ ਵਿਰੋਧੀ....
ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ : ਅਮਨ ਅਰੋੜਾ
ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ 'ਤੇ ਇੱਕ-ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਚੰਡੀਗੜ੍ਹ, 13 ਅਕਤੂਬਰ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ....
ਮੁੱਖ ਮੰਤਰੀ ਕਾਂਗਰਸ ਨਾਲ ਰਲ ਕੇ ਕੇਂਦਰੀ ਸਰਵੇਖਣ ਸਫਲ ਬਣਾਉਣਾ ਚਾਹੁੰਦੇ ਹਨ : ਡਾ. ਚੀਮਾ
ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੀ ਪੰਜਾਬ ਦੇ ਦਰਿਆਈ ਪਾਣੀਆਂ ਦੇ ਅਸਲ ਰਾਖੇ ਸਨ : ਡਾ. ਚੀਮਾ ਚੰਡੀਗੜ੍ਹ, 12 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇਅੱਜ ਕਿਹਾ ਕਿ ਸੁਪਰੀਮ ਕੋਰਟ ਵਿਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਦਾ ਸਮਝੌਤਾ ਕਰਨ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਹੁਣ ਕਾਂਗਰਸ ਪਾਰਟੀ ਨਾਲ ਰਲ ਕੇ ਰਾਵੀ-ਬਿਆਸ ਦਾ ਪਾਣੀ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਰਾਹੀਂ ਹਰਿਆਣਾ ਨੂੰ ਦੇਣ ਵਾਸਤੇ ਕੇਂਦਰੀ ਸਰਵੇਖਣ ਪੂਰਾ ਕਰਵਾਉਣਾ....
ਹਾਈਕੋਰਟ ਵੱਲੋਂ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਪਈ ਝਾੜ ਮਗਰੋਂ ਤੁਰੰਤ ਅਸਤੀਫਾ ਦੇਣ ਭਗਵੰਤ ਮਾਨ : ਸੁਖਬੀਰ ਬਾਦਲ
ਕਿਹਾ ਕਿ ਆਪ ਦੇ ਮੰਤਰੀ ਤੇ ਵਿਧਾਇਕ ਸ਼ਰ੍ਹੇਆਮ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਪਰ ਗ੍ਰਹਿ ਮੰਤਰੀ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੇ ਚੰਡੀਗੜ੍ਹ, 12 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸੂਬੇ ਵਿਚ ਨਸ਼ਾ ਤਸਕਰੀ ਵਿਚ ਚੋਖੇ ਵਾਧੇ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਤੇ ਹਾਈ ਕੋਰਟ ਵੱਲੋਂ ਬਤੌਰ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਇਸ ਬੁਰਾਈ ’ਤੇ ਕਾਬੂ ਪਾਉਣ ਵਿਚ ਅਸਫਲ ਰਹਿਣ ਕਾਰਨ ਪਾਈ....
ਹਾਈਕੋਰਟ ਨੇ ਪੰਜਾਬ ਦੇ ਡੀਜੀਪੀ, ਗ੍ਰਹਿ ਸਕੱਤਰ ਅਤੇ ਮੁਕਤਸਰ ਦੇ ਐਸਐਸਪੀ ਨੂੰ ਕੀਤਾ ਤਲਬ
ਚੰਡੀਗੜ੍ਹ, 12 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2020 ਡਰੱਗਜ਼ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਪੈਰਵੀ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ, ਗ੍ਰਹਿ ਸਕੱਤਰ ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਅੱਜ 12 ਅਕਤੂਬਰ ਯਾਨੀ ਵੀਰਵਾਰ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਪੁਲੀਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ....
ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰਾਂ ਦੇ ਇੱਕ ਨਵੇਂ ਕਾਡਰ ਰਾਹੀਂ ਮਾਵਾਂ ਅਤੇ ਨਵਜੰਮੇ ਬੱਚਿਆਂ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ: ਡਾ ਬਲਬੀਰ ਸਿੰਘ ਚੰਡੀਗੜ੍ਹ, 12 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ....
ਖੇਤੀਬਾੜੀ ਮੰਤਰੀ ਖੁੱਡੀਆਂ ਦੇ ਭਰੋਸੇ ਮਗਰੋਂ ਆੜ੍ਹਤੀਆਂ ਵੱਲੋਂ ਹੜਤਾਲ ਖ਼ਤਮ
ਆੜ੍ਹਤੀਆਂ ਦੇ ਮਸਲੇ ਕੇਂਦਰ ਸਰਕਾਰ ਕੋਲ ਉਠਾਏ ਜਾਣਗੇ: ਗੁਰਮੀਤ ਸਿੰਘ ਖੁੱਡੀਆਂ ਐਫ.ਸੀ.ਆਈ. ਦੇ ਡੀ.ਜੀ.ਐਮ. ਨੂੰ ਆੜ੍ਹਤੀਆਂ ਦੇ ਮੁੱਦਿਆਂ ‘ਤੇ 10 ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਚੰਡੀਗੜ੍ਹ, 12 ਅਕਤੂਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ....