ਸੁਖਬੀਰ ਬਾਦਲ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, 92 ਵਿਧਾਇਕ ਪਾਰਟੀ ਵਰਕਰਾਂ ਨੇ ਨਹੀਂ ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਚੁਣੇ ਹਨ – ਮਲਵਿੰਦਰ ਸਿੰਘ ਕੰਗ ਸੁਖਬੀਰ ਬਾਦਲ ਵਰਗੇ ਲੋਕ ਆਮ ਲੋਕਾਂ ਨੂੰ ਆਪਣਾ ਸੇਵਕ ਅਤੇ ਸੱਤਾ ਨੂੰ ਆਪਣਾ ਜਨਮ ਅਧਿਕਾਰ ਸਮਝਦੇ ਹਨ – ਕੰਗ ਉਹ ਸੋਚਦੇ ਹਨ ਕਿ ਵੱਡੀਆਂ ਕਾਰਾਂ ਅਤੇ ਵੱਡੀਆਂ ਜਾਇਦਾਦਾਂ ਵਾਲੇ ਹੀ ਵਿਧਾਇਕ ਤੇ ਮੰਤਰੀ ਬਣ ਸਕਦੇ ਹਨ – ਕੰਗ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਯਾਤਰਾ ਪੰਜਾਬ ਅਤੇ ਸੰਪਰਦਾ ਨੂੰ ਬਚਾਉਣ ਲਈ ਨਹੀਂ....
ਚੰਡੀਗੜ੍ਹ

837 ਵੈਟਰਨਰੀ ਟੀਮਾਂ ਰੋਜ਼ਾਨਾ ਲਗਾ ਰਹੀਆਂ ਹਨ 60 ਹਜ਼ਾਰ ਖੁਰਾਕਾਂ ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਟੀਕਾਕਰਨ ਮੁਹਿੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 13 ਮਾਰਚ : ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਵਿਆਪਕ ਟੀਕਾਕਰਨ ਮੁਹਿੰਮ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮਹਿਜ਼ 17 ਦਿਨਾਂ ਅੰਦਰ ਲਗਭਗ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਹੈ। ਲੰਪੀ ਸਕਿੱਨ ਇੱਕ ਵਾਇਰਲ ਬਿਮਾਰੀ ਹੈ, ਜਿਸ ਨਾਲ ਪਸ਼ੂਆਂ ਨੂੰ ਬੁਖਾਰ ਦੇ ਨਾਲ-ਨਾਲ....

ਚੰਡੀਗੜ੍ਹ, 12 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸ਼ਾਮ ਨੂੰ ਹਰਿਆਣਾ ਦੇ ਰਾਜਭਵਨ ਵਿਚ ਸੀਐੱਮ ਅਹੁਦੇ ਦੀ ਸਹੁੰ ਚੁੱਕੀ ਹੈ। ਨਾਇਬ ਸੈਣੀ ਨੂੰ ਰਾਜਪਾਲ ਬੰਡਾਰੂ ਦਤਾਤ੍ਰੇਯ ਨੇ ਸਹੁੰ ਚੁਕਾਈ। ਸਹੁੰ ਲੈਣ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਨੇ ਮਨੋਹਰ ਲਾਲ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਇਸ ਦੌਰਾਨ ਕੰਵਰ ਪਾਲ ਗੁਰਜਰ ਨੇ ਵੀ ਮੰਤਰੀ ਅਹੁਦੇ ਤੇ ਗੋਪਨੀਅਤ ਦੀ ਸਹੁੰ ਚੁੱਕੀ। ਖੱਟਰ ਸਰਕਾਰ ਵਿਚ....

ਚੰਡੀਗੜ੍ਹ, 12 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚੰਡੀਗੜ੍ਹ ‘ਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਨਾਲ ਰਾਜ ਭਵਨ ਪਹੁੰਚੇ ਅਤੇ ਪੂਰੇ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟ ਗਿਆ ਹੈ। ਹਾਲਾਂਕਿ ਇਸ ਦਾ ਐਲਾਨ ਹੋਣਾ ਬਾਕੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇਜੇਪੀ ਹਰਿਆਣਾ....

ਚੰਡੀਗੜ੍ਹ 12 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ....

ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 12 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ....

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਅਹਿਮ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ ‘ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਿਆ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ....

ਚੰਡੀਗੜ੍ਹ, 11 ਮਾਰਚ : ਪੰਜਾਬ ਵਿੱਚ 11 ਤੋਂ 14 ਮਾਰਚ ਤੱਕ ਅਤੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 13 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ ਵਿੱਚ 11 ਅਤੇ 14 ਮਾਰਚ ਤੱਕ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਯੈਲੋ....

ਲੋਕ ਸਭਾ ਚੋਣਾਂ-2024 ਵਿੱਚ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਸਿਬਿਨ....

ਚੰਡੀਗੜ੍ਹ, 11 ਮਾਰਚ : ਮੋਹਾਲੀ ਵਿਖੇ 12 ਮਾਰਚ ਨੂੰ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਕੈਬਨਿਟ ਮੰਤਰੀ ਨੇ....

ਰਾਜਾ ਵੜਿੰਗ ਨੇ ਕਿਸਾਨਾਂ ਦੀ ਸਮੱਸਿਆ ‘ਤੇ ਤੁਰੰਤ ਵਿਚਾਰ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 11 ਮਾਰਚ : ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਛੇਵੇਂ ਦਿਨ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਧਰਨੇ ਵਿੱਚ ਹਿੱਸਾ ਲੈ ਰਹੇ ਸੂਬੇ ਦੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਪਿਛਲੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਸਮਰਪਿਤ ਭਾਸ਼ਣ ਦੇਣ ਦੀ....

ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ ਚੰਡੀਗੜ੍ਹ 11 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ....

ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਚੰਡੀਗੜ੍ਹ 9 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ....

ਚੰਡੀਗੜ੍ਹ, 09 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 403 ਬੈਂਚਾਂ ਵਿੱਚ ਲੱਗਭਗ 3.55 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ....

ਚੰਡੀਗੜ੍ਹ, 9 ਮਾਰਚ : ਪੰਜਾਬ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੱਲੇਦਾਰਾਂ ਦੇ ਆਰਥਿਕ ਵਿਕਾਸ ਪ੍ਰਤੀ ਦ੍ਰਿੜਤਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਗਰਮੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ ਕਿਉਂਕਿ ਉਹ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅੱਜ ਇੱਥੇ ਮੰਤਰੀਆਂ ਦੀ ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ....