ਚੰਡੀਗੜ੍ਹ

ਅਕਾਲੀ ਦਲ ਨੇ ਅਹੁਦੇ ਦਾ ਭੇਦ ਰੱਖਣ ਦੀ ਉਲੰਘਣਾ ਕਰਨ ’ਤੇ ਰਾਜਪਾਲ ਤੋਂ ਮੰਤਰੀ ਭੁੱਲਰ ਦੀ ਬਰਖ਼ਾਸਤਗੀ ਮੰਗੀ
ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਨੇ ਆਪਣੀਆਂ ਜ਼ਿੰਮੇਵਾਰੀਆਂ ਓ ਐਸ ਡੀ ਨੂੰ ਸੌਂਪੀਆਂ ਜੋ ਉਹਨਾਂ ਦੇ ਸਾਬਕਾ ਅਧਿਆਪਕ ਹਨ ਚੰਡੀਗੜ੍ਹ, 28 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਤੋੜਨ ਲਈ ਉਹਨਾਂ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨ ਕਿਉਂਕਿ ਉਹਨਾਂ ਨੇ ਆਪਣੀਆਂ....
ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਝੋਨੇ ਦੀ ਅਗੇਤੀ ਕਿਸਮ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜਾ ਤੇ ਕਿਸਾਨ ਸਰਕਾਰੀ ਖਰੀਦ ਨਾ ਹੋਣ ਕਾਰਨ ਘੱਟ ਰੇਟ ’ਤੇ ਝੋਨਾ ਵੇਚਣ ਵਾਸਤੇ ਮਜਬੂਰ ਚੰਡੀਗੜ੍ਹ, 28 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਤੇ ਕਿਹਾ ਕਿ ਅਗੇਤੀ ਕਿਸਮ ਦੇ ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ, ਪਰ ਹਾਲੇ ਤੱਕ ਖਰੀਦ ਨਹੀਂ ਹੋਈ। ਇਥੇ....
ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ
ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ ਚੰਡੀਗੜ੍ਹ, 28 ਸਤੰਬਰ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਇਸ ਨਿਯੁਕਤੀ ਨਾਲ ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ....
ਵਕੀਲ ਨਾਲ ਅਣਮਨੁੱਖੀ ਤਸ਼ੱਦਦ ਦਾ ਮਾਮਲਾ, ਮਨਦੀਪ ਸਿੱਧੂ ਦੀ ਅਗਵਾਈ 'ਚ ਐਸਆਈਟੀ ਦਾ ਗਠਨ
ਚੰਡੀਗੜ੍ਹ, 27 ਸਤੰਬਰ : ਮੁਕਤਸਰ ਵਿੱਚ ਪੁਲਿਸ ਹਿਰਾਸਤ ਵਿੱਚ ਵਕੀਲ ਨਾਲ ਅਣਮਨੁੱਖੀ ਵਿਵਹਾਰ ਕਰਨ ਵਾਲੇ ਐਸਪੀ ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਜ਼ਿਲ੍ਹਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਹੀ ਦੂਜੇ ਪਾਸੇ ਏਆਈਜੀ (ਇਨਵੈਸਟੀਗੇਸ਼ਨ) ਪੰਜਾਬ ਨੇ ਮੁਕਤਸਰ ਦੇ ਥਾਣਾ ਸਿਟੀ ਵਿੱਚ ਵਕੀਲ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਦਰਜ ਹੋਏ ਕੇਸ ਦੀ ਜਾਂਚ ਲਈ ਚਾਰ ਅਧਿਕਾਰੀਆਂ ’ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ....
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ
ਚੰਡੀਗੜ੍ਹ, 27 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ....
ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ : ਈ.ਟੀ.ਓ.
ਚੰਡੀਗੜ੍ਹ, 27 ਸਤੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ....
ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ, 27 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਗੋਦਾਮਾਂ ਵਿਖੇ ਸਾਲ 2018-19 ਦੇ ਖਰੀਦ ਸੀਜ਼ਨ ਦੌਰਾਨ ਕਣਕ ਦੇ ਸਟਾਕ ‘ਚ ਹੇਰਾਫੇਰੀ ਲਈ ਤੱਤਕਾਲੀ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਪਨਗ੍ਰੇਨ ਦੇ ਦੋ ਇੰਸਪੈਕਟਰਾਂ ਅਤੇ ਤਿੰਨ ਕਮਿਸ਼ਨ ਏਜੰਟਾਂ (ਆੜਤੀਆਂ) ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ....
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਸਫ਼ਲਤਾ ਲਈ ਵਧਾਈ ਚੰਡੀਗੜ੍ਹ, 27 ਸਤੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਦੇ 35 ਕੈਡਿਟਾਂ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਯੂ.ਪੀ.ਐਸ.ਸੀ. ਵੱਲੋਂ ਲਈ ਗਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-2 ਦੀ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਜ਼ਿਕਰਯੋਗ ਹੈ ਕਿ ਸੰਸਥਾ ਦੇ 12ਵੇਂ ਕੋਰਸ ਦੇ 46 ਕੈਡਿਟਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 35 ਕੈਡਿਟਾਂ (76....
ਸ਼ਹੀਦ ਪ੍ਰਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ, ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ
ਕਿਹਾ, ਪੂਰਾ ਦੇਸ਼ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸ਼ਹੀਦ ਦੀ ਯਾਦ ‘ਚ ਵੱਖ-ਵੱਖ ਕੰਮਾਂ ‘ਤੇ ਖਰਚੇ ਜਾਣਗੇ 99 ਲੱਖ ਰੁਪਏ ਸ਼ਹੀਦ ਪ੍ਰਦੀਪ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਪਿੰਡ ਦੇ ਸਕੂਲ ਅਤੇ ਕਾਲਜ ਬਲਾਕ ਦਾ ਦਾ ਨਾਮ ਕਮਿਊਨਿਟੀ ਹਾਲ, ਖੇਡ ਮੈਦਾਨ, ਲਾਇਬਰੇਰੀ ਅਤੇ ਯਾਦਗਾਰੀ ਗੇਟ ਬਣਾਉਣ ਦਾ ਐਲਾਨ ਚੰਡੀਗੜ੍ਹ, 27 ਸਤੰਬਰ : ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਵਾਸੀ....
ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ : ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਝੋਨੇ ਦੀ ਖਰੀਦ ਲਈ ਸੂਬੇ ਭਰ ਵਿੱਚ 1806 ਮੰਡੀਆਂ ਸਥਾਪਿਤ ਕੀਤੀਆਂ 37625.68 ਕਰੋੜ ਰੁਪਏ ਦੀ ਨਕਦ ਕਰਜ਼ ਹੱਦ ਨੂੰ ਪ੍ਰਵਾਨਗੀ 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣੀਆਂ ਚੰਡੀਗੜ੍ਹ, 27 ਸਤੰਬਰ : ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ....
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਆਯੋਜਿਤ
ਚੰਡੀਗੜ੍ਹ, 27 ਸਤੰਬਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ ਸਬੰਧੀ ਦੋ-ਰੋਜ਼ਾ ਟੀਰਚਜ਼ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਦੇ 2,000 ਸਕੂਲਾਂ ਦੇ ਲਗਭਗ 7,000 ਅਧਿਆਪਕਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸਮੱਸਿਆਵਾਂ ਦੇ ਹੱਲ, ਟੀਮ ਵਰਕ, ਗੱਲਬਾਤ, ਖੋਜਾਂ, ਅਤੇ ਹੋਰ ਉੱਦਮੀ ਹੁਨਰਾਂ ਸਮੇਤ ਵੱਖ-ਵੱਖ ਪਹਿਲੂ ਸ਼ਾਮਲ ਸਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਪ੍ਰੇਰਣਾ, ਟੀਮ ਵਰਕ, ਅਤੇ ਅਸਲ....
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ ਚੰਡੀਗੜ੍ਹ, 27 ਸਤੰਬਰ : ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। ਪੰਜਾਬ ਦੇ....
ਮੁਕਤਸਰ ਦੇ ਵਕੀਲ ’ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹੁਣ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 26 ਸਤੰਬਰ : ਮੁਕਤਸਰ ਦੇ ਵਕੀਲ ’ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹੁਣ 'ਤੇ ਉਸ ਨਾਲ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਹਾਈ ਕੋਰਟ ਦੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਨਾਲ ਹੀ ਪਾਰਟੀ ਨੇ ਮੁਕਤਸਰ ਦੇ ਐਸ.ਐਸ.ਪੀ ਨੂੰ ਸਸਪੈਂਡ ਕਰ ਕੇ ਗ੍ਰਿਫਤਾਰ ਕਰਨ ਤੇ ਇਸ ਘਿਨੌਣੇ ਅਪਰਾਧ ਵਿਚ ਸ਼ਾਮਲ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ....
ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 26 ਸਤੰਬਰ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਕੋਲ 18 ਵਿਧਾਇਕ ਹਨ ਅਤੇ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਥੋੜ੍ਹੀ ਹੋਰ ਮੇਹਨਤ ਦੀ ਲੋੜ ਹੈ, ਉਹ ਸਰਕਾਰ ਬਣਾ ਸਕਦੇ ਹਨ। ਬਾਜਵਾ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਇੱਕਲੇ....
ਪੀ.ਐੱਚ.ਡੀ.ਸੀ.ਸੀ.ਆਈ. ਵਿੱਚ ਆਈ.ਬੀ.ਸੀ. ਕੋਡ 2016 ’ਤੇ ਕਾਨਫਰੰਸ ਦਾ ਆਯੋਜਨ
ਪੈਨਲ ਚਰਚਾ ’ਚ ਉਦਯੋਗਪਤੀਆਂ, ਐੱਚ.ਆਰ. ਪੇਸ਼ੇਵਰਾਂ, ਵਕੀਲਾਂ ਅਤੇ ਇਨਸੋਲਵੈਂਸੀ ਪੇਸ਼ੇਵਰਾਂ ਨੇ ਲਿਆ ਹਿੱਸਾ ਚੰਡੀਗੜ੍ਹ, 26 ਸਤੰਬਰ : ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਚੰਡੀਗੜ੍ਹ ਬੈਂਚ ਦੇ ਮੈਂਬਰ (ਜੁਡੀਸ਼ੀਅਲ) ਪੀਐਸਐਨ ਪ੍ਰਸਾਦ ਨੇ ਕਿਹਾ ਕਿ ਅਕਸਰ ਕਾਨੂੰਨ ਦੀ ਜਾਣਕਾਰੀ ਨਾ ਹੋਣ ਕਾਰਨ ਵਿੱਤੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਟ੍ਰਿਬਿਊਨਲ ਕੋਲ ਆਉਂਦੀਆਂ ਹਨ। ਵਕੀਲਾਂ ਨੂੰ ਵੀ ਚਾਹੀਦਾ ਹੈ ਕਿ ਉਹ ਕੋਈ ਵੀ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਉਦਯੋਗਪਤੀਆਂ ਅਤੇ ਬੈਂਕਰਾਂ ਨੂੰ ਕਾਨੂੰਨ ਸਮਝਾ ਕੇ....