ਚੰਡੀਗੜ੍ਹ

ਉਹ ਦਿੱਲੀ ਜਾ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲ ਕਰਨ ਲਈ ਤਿਆਰ ਹਾਂ, ਪਰ ਪੰਜਾਬ ਦੇ ਮੋਢਿਆਂ ‘ਤੇ ਰੱਖ ਕੇ ਬੰਦੂਕ ਕਿਉਂ ਚਲਾਈ ਜਾ ਰਹੀ ਹੈ :  ਸੁਨੀਲ ਜਾਖੜ 
ਚੰਡੀਗੜ੍ਹ, 03 ਮਾਰਚ : ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੀਡੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਦਿੱਲੀ ਜਾ ਕੇ ਕਿਸਾਨਾਂ ਦੇ ਮਸਲਿਆਂ ਬਾਰੇ ਗੱਲ ਕਰਨ ਲਈ ਤਿਆਰ ਹਨ। ਸੂਬੇ ਦੇ ਕਿਸਾਨਾਂ ਦੀ ਦੁਰਵਰਤੋਂ ਹੋ ਰਹੀ ਹੈ। ਅੱਜ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਦੀਆਂ ਨਜ਼ਰਾਂ ਵਿੱਚ ਇੱਕ ਰੜਕ ਵਾਲਾ ਸਥਾਨ ਹੈ। ਸੂਬੇ ਵਿੱਚ ਜੋ ਵੀ ਝੋਨਾ ਅਤੇ ਕਣਕ ਮੰਡੀ ਵਿੱਚ ਆਉਂਦੀ ਹੈ, ਉਸ ਦੀ ਖਰੀਦ ਕੀਤੀ ਜਾਂਦੀ ਹੈ। ਸਾਰੀਆਂ ਖਰੀਦਾਂ ਘੱਟੋ....
ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ : ਹਰਪਾਲ ਸਿੰਘ ਚੀਮਾ
ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ ਚੰਡੀਗੜ੍ਹ, 03 ਮਾਰਚ : ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ....
ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਏਡੀਜੀਪੀ ਟਰੈਫਿਕ ਏ.ਐਸ. ਰਾਏ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਰਜਿਸਟਰਾਰ ਸੰਜੇ ਭਟਨਾਗਰ ਦਰਮਿਆਨ ਸਹੀਬੱਧ ਹੋਇਆ ਐਮ.ਓ.ਯੂ. ਏ.ਆਈ. ਅਤੇ ਡੇਟਾ ਐਨਾਲਿਟਕਸ ਦੀ ਮਦਦ ਨਾਲ ਵਿਕਸਿਤ ਕੀਤੀਆਂ ਜਾਣਗੀਆਂ ਸੁਚੱਜੀਆਂ ਟਰੈਫਿਕ ਪ੍ਰਬੰਧਨ ਪ੍ਰਣਾਲੀਆਂ ਅਤੇ ਪ੍ਰਿਡਿਕਟਿਵ ਐਨਾਲਿਟਕਸ ਮਾਡਲ: ਏ.ਡੀ.ਜੀ.ਪੀ. ਚੰਡੀਗੜ੍ਹ, 2 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ....
ਭਾਰਤੀਆ ਜਨਤਾ ਪਾਰਟੀ ਪੰਜਾਬ ‘ਚ ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੇ ਸ਼ਾਮਿਲ ਹੋਣ ਦਾ ਐਲਾਨ
ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ : ਰਣਜੀਤ ਸਰਾਂ ਭਾਰਤੀਆ ਜਨਤਾ ਪਾਰਟੀ ‘ਚ ਸਾਥੀਆ ਸਮੇਤ ਸ਼ਾਮਿਲ ਹੋਣ ਫੈਸਲੇ ਦਾ ਆਗੂਆਂ ਨੇ ਕੀਤਾ ਸਵਾਗਤ ਚੰਡੀਗੜ੍ਹ, 2 ਮਾਰਚ : ਭਾਰਤੀਆ ਜਨਤਾ ਪਾਰਟੀ ਪੰਜਾਬ ਨੂੰ ਉਸ ਸਮੇਂ ਹੋਰ ਤਾਕਤ ਮਿਲੀ ਜਦੋਂ ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੇ ਆਪਣਾ ਪੂਰਨ ਸਮਰਥਨ ਅਤੇ ਸ਼ਾਮਿਲ ਹੋਣ ਦਾ ਪੰਜਾਬ ਭਾਜਪਾ ਦਫਤਰ ਚੰਡੀਗੜ੍ਹ ‘ਚ ਐਲਾਨ ਕਰ ਦਿੱਤਾ। ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਭਾਰਤੀਆ ਜਨਤਾ....
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲੀ 2 ਕਰੋੜ ਰੁਪਏ ਫਿਰੌਤੀ ਦੀ ਧਮਕੀ 
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੁਣ ਫਿਰੌਤੀ ਦੀ ਕਾਲ ਆਈ ਹੈ। ਕਰੀਬ 10 ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਨੇ ਆਪਣੀ ਸ਼ਿਕਾਇਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਰੂਪਨਗਰ ਦੇ ਡੀਆਈਜੀ ਨੂੰ ਵੀ ਭੇਜੀ ਸੀ ਪਰ 10 ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਗਿਆ। ਸਾਬਕਾ ਮੁੱਖ ਮੰਤਰੀ ਚੰਨੀ ਨੇ ਇਹ ਮੁੱਦਾ ਕਾਂਗਰਸੀ ਆਗੂਆਂ ਵਿੱਚ ਉਠਾਇਆ। ਚੰਨੀ ਨੇ....
ਭਾਜਪਾ ਵੱਲੋਂ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਗੁਰਦਾਸਪੁਰ, ਅਕਸ਼ੈ ਕੁਮਾਰ ਚੰਡੀਗੜ੍ਹ ਤੋਂ ਹੋ ਸਕਦੇ ਨੇ ਲੋਕ ਸਭਾ ਉਮੀਦਵਾਰ 
ਚੰਡੀਗੜ੍ਹ, 1 ਮਾਰਚ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਈ ਮਸ਼ਹੂਰ ਹਸਤੀਆਂ ਨੂੰ ਮੈਦਾਨ 'ਚ ਉਤਾਰ ਸਕਦੀ ਹੈ। ਇਨ੍ਹਾਂ ਵਿੱਚੋਂ ਭਾਜਪਾ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੂੰ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਜਦੋਂਕਿ ਅਦਾਕਾਰ ਅਕਸ਼ੈ ਕੁਮਾਰ ਨੂੰ ਚੰਡੀਗੜ੍ਹ ਜਾਂ ਦਿੱਲੀ ਦੀ ਕਿਸੇ ਵੀ ਸੀਟ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਸਾਬਕਾ ਸੰਸਦ....
ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ
ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ....
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ....
ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ
ਚੰਡੀਗੜ੍ਹ ‘ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ, ਮਾਰਚ 1 : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ....
ਕਾਂਗਰਸ ਦੱਸੇ 2020-21 ਵਿੱਚ ਕਿਸਾਨ ਅੰਦੋਲਨ ਵਿੱਚ ਮਰਨ ਵਾਲੇ 720 ਕਿਸਾਨਾਂ ਲਈ ਕੀ ਕੀਤਾ
ਬਹਿਬਲ ਕਲਾਂ ਅਤੇ ਬਰਗਾੜੀ ‘ਚ ਸ਼ਹੀਦ ਹੋਏ ਨੌਜਵਾਨਾਂ ਨੂੰ ਇਨਸਾਫ ਦਿਵਾਉਣ ‘ਚ ਕਾਂਗਰਸ ਪੂਰੀ ਤਰ੍ਹਾਂ ਨਾਕਾਮ ਰਹੀ ਕਾਂਗਰਸ ਨੇ ਵਿਧਾਨ ਸਭਾ ‘ਚ ਜੋ ਕੀਤਾ ਉਹ ਨੌਜਵਾਨ ਕਿਸਾਨ ਦੀ ਮੰਦਭਾਗੀ ਮੌਤ ‘ਤੇ ‘ਗਿੱਰਝ ਦੀ ਰਾਜਨੀਤੀ’ ਤੋਂ ਸਿਵਾਏ ਕੁਝ ਨਹੀਂ ਚੰਡੀਗੜ੍ਹ, 1 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ....
ਸੁਖਬੀਰ ਬਾਦਲ ਖਿਲਾਫ ਲਾਏ ਦੋਸ਼ਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਕੇਸ ਦਰਜ ਕਰਨ ਜਾਂ ਫਿਰ ਮੁਆਫੀ ਮੰਗਣ : ਐਡਵੋਕੇਟ ਕਲੇਰ 
ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਉਹ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਚੰਡੀਗੜ੍ਹ, 29 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਹ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ....
ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 29 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ....
ਸਿਹਤ ਮੰਤਰੀ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ
ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਵਿੱਚ ਕੀਤੀ ਸ਼ਿਰਕਤ ਵਿਦਿਆਰਥੀਆਂ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਹਿੱਸੇ ਵਜੋਂ ਵਧੇਰੇ ਪੇਸ਼ੇਵਰ ਕਲੀਨਿਕਲ ਡਿਊਟੀਆਂ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 29 ਫਰਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ੀਰਕਪੁਰ ਵਿਖੇ ਦੋ ਰੋਜ਼ਾ ਨਰਸਿੰਗ ਵਰਕਸ਼ਾਪ ਅਤੇ ਪ੍ਰਿੰਸੀਪਲਸ ਮੀਟ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਨਰਸਿੰਗ ਸਿੱਖਿਆ ਨੂੰ ਮਜ਼ਬੂਤ ਕਰਨ....
ਦਿਲ ਦੇ ਦੌਰੇ ਦੇ ਮਾਮਲੇ ਵਿੱਚ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਪੰਜਾਬ ਐਸ.ਟੀ.ਈ.ਐਮ.ਆਈ. ਪ੍ਰੋਜੈਕਟ ਸ਼ੁਰੂ : ਡਾ. ਬਲਬੀਰ ਸਿੰਘ 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਪੰਜਾਬ ਐਸ.ਟੀ.ਈ.ਐਮ.ਆਈ. ਪ੍ਰੋਜੈਕਟ ਤਹਿਤ ਕੀਮਤੀ ਜਾਨਾਂ ਬਚਾਉਣ ਲਈ 35 ਹਜ਼ਾਰ ਰੁਪਏ ਦੇ ਕਲੌਟ ਬਸਟਰ ਇੰਜੈਕਸ਼ਨ ਮੁਫ਼ਤ ਲਗਾਏ ਜਾਣਗੇ: ਡਾ. ਬਲਬੀਰ ਸਿੰਘ ਲੋਕ ਆਮ ਤੌਰ ‘ਤੇ ਦਿਲ ਦੇ ਦੌਰੇ ਦੇ ਦਰਦ ਨੂੰ ਆਮ ਗੈਸਟਰੋਇੰਟੇਸਟਾਈਨਲ ਸਮੱਸਿਆ ਸਮਝ ਕੇ ਅਣਦੇਖਿਆ ਕਰਦੇ ਹਨ: ਡਾ. ਬਿਸ਼ਵ ਮੋਹਨ ਚੰਡੀਗੜ੍ਹ, 29 ਫਰਵਰੀ : ਦਿਲ ਦਾ ਦੌਰੇ ਪੈਣ ‘ਤੇ....
ਪੰਜਾਬ ਵਿੱਚ 1 ਮਾਰਚ ਤੋਂ ਬਦਲੇਗਾ ਮੌਸਮ, ਤੇਜ਼ ਹਵਾਵਾਂ, ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ, 28 ਫਰਵਰੀ : ਪੰਜਾਬ ਵਿੱਚ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ ਸੂਬੇ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨ ਰਹਿਣ....