ਚੰਡੀਗੜ੍ਹ

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ : ਲਾਲ ਚੰਦ ਕਟਾਰੂਚੱਕ
ਕਿਰਤੀ ਵਰਗ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ ਚੰਡੀਗੜ੍ਹ, 28 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ....
ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਜੌੜਾਮਾਜਰਾ
ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਵੱਲੋਂ ਕਰਵਾਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਿਹਾ, ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੁਨੀਆ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸੈਰ....
ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਮੁੱਖ ਮੰਤਰੀ ਕਰਨਗੇ ਸਮਰਪਿਤ
ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਕੀਤੀ ਗਈ ਇਸ ਇੰਸਟੀਚਿਊਟ ਦੀ ਸਥਾਪਨਾ ਵੀਰਵਾਰ ਤੋਂ, ਲਿਵਰ ਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਇਸ ਇੰਸਟੀਚਿਊਟ ਵਿਖੇ ਡਾਕਟਰੀ ਦੇਖਭਾਲ ਸੇਵਾਵਾਂ ਦਾ ਲੈ ਸਕਦੇ ਹਨ ਲਾਭ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਇੰਸਟੀਚਿਊਟ ਵਿੱਚ ਪਹਿਲਾਂ ਹੀ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਸੇਵਾਵਾਂ ਕਾਰਜਸ਼ੀਲ ਚੰਡੀਗੜ੍ਹ, 28 ਫਰਵਰੀ : ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ....
ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼ ਪੰਜਾਬ ਮੰਡੀ ਬੋਰਡ ਨੂੰ ਜਮੀਨ ਦੇਣ ਤੇ ਪਿੰਡ ਮਹਿਮਦਪੁਰ ਪੰਚਾਇਤ ਨੂੰ ਕੀਤਾ ਸਨਮਾਨਤ ਚੰਡੀਗੜ੍ਹ, 28 ਫਰਵਰੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਕਿਸਾਨ ਭਵਨ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ 1146 ਕਰੋੜ ਰੁਪਏ ਦਾ ਸਾਲਾਨਾ....
ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 20 ਕੈਡਿਟਾਂ ਵੱਲੋਂ ਐਸ.ਐਸ.ਬੀ. ਇੰਟਰਵਿਊ ਪਾਸ
ਵੱਡੀ ਗਿਣਤੀ ਕੈਡਿਟਾਂ ਵੱਲੋਂ ਐਨ.ਡੀ.ਏ. ਲਈ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ: ਅਮਨ ਅਰੋੜਾ ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 28 ਫਰਵਰੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 20 ਕੈਡਿਟਾਂ ਨੇ ਪਿਛਲੇ ਦੋ ਮਹੀਨਿਆਂ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦਾ ਇੰਟਰਵਿਊ ਪਾਸ ਕੀਤਾ ਹੈ। ਇਹ ਕੈਡਿਟ ਹੁਣ ਭਾਰਤੀ ਹਥਿਆਰਬੰਦ ਬਲਾਂ....
6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ੍ਹ, 28 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ, ਇੰਚਾਰਜ ਪੁਲਿਸ ਚੌਕੀ ਕੋਟ ਖਾਲਸਾ, ਅੰਮ੍ਰਿਤਸਰ ਸ਼ਹਿਰ ਨੂੰ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਨਿਊ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਵਸਨੀਕ ਅਮਨਚੈਨ ਸਿੰਘ ਵੱਲੋਂ ਮੁੱਖ....
ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 
ਚੰਡੀਗੜ੍ਹ, 28 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ....
90,000 ਰਿਸ਼ਵਤ ਮੰਗਣ ਵਾਲਾ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 27 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਰਨੈਲ ਸਿੰਘ ਵਾਸੀ ਡਾਇਮੰਡ ਟਾਵਰ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ....
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ ਸ਼ੁਰੂਆਤੀ ਤੌਰ ‘ਤੇ, ਫਾਂਊਂਡੇਸ਼ਨ ਵੱਲੋਂ ਸਰਕਾਰੀ ਸਿਹਤ ਸਹੂਲਤਾਂ ‘ਚ 10 ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 27 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਖ਼ਲ ਉਪਰੰਤ 108 ਐਂਬੂਲੈਂਸ ਕਰਮਚਾਰੀ ਯੂਨੀਅਨ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਜ਼ਿਕਰਯੋਗ ਹੈ ਕਿ ਜ਼ੈਡ.ਐਚ.ਐਲ. (ਐਮਰਜੈਂਸੀ ਮੈਡੀਕਲ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਲਈ ਆਊਟਸੋਰਸਡ ਕੰਪਨੀ) ਦੇ ਕਰਮਚਾਰੀ, ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਬਹਾਲ ਕਰਨ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਸਾਲਾਨਾ ਵਾਧੇ ਦੀ ਮੰਗ ਕਰ ਰਹੇ ਸਨ। ਹਾਲਾਂਕਿ ਹੜਤਾਲ ਦੌਰਾਨ ਐਂਬੂਲੈਂਸ ਸੇਵਾਵਾਂ ਨਿਰਵਿਘਨ ਜਾਰੀ....
ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਦਫ਼ਤਰ, ਗਿੱਦੜਬਾਹਾ-2, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ....
ਸਾਡੀਆਂ ਮੰਗਾਂ ਕੇਂਦਰ ਨੇ ਮੰਨੀਆਂ ਨਹੀਂ, ਜੋ ਅਸੀਂ ਰੱਖੀਆਂ ਸੀ : ਸਰਵਣ ਸਿੰਘ ਪੰਧੇਰ 
ਚੰਡੀਗੜ੍ਹ, 26 ਫਰਵਰੀ : ਕਿਸਾਨੀ ਮੰਗਾਂ ਨੂੰ ਲੈ ਕੇ ਦਿੱਲੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ਤੇ ਵੱਡੇ ਵੱਡੇ ਬੈਰੀਕੇਡ ਲਗਾ ਕੇ ਜਿੱਥੇ ਰੋਕਿਆ ਗਿਆ, ਉੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਉੱਥੇ ਕਈ ਕਿਸਾਨ ਜਖ਼ਮੀਂ ਹੋਏ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ 4 ਮੀਟਿੰਗਾਂ ਕੀਤੀਆਂ ਗਈਆਂ, ਪਰ ਗੱਲਬਾਤ ਸਿਰੇ....
ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਅਤੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂ ਕਰਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ, 26 ਫਰਵਰੀ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ....
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 26 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ....
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ, 26 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ....