ਚੰਡੀਗੜ੍ਹ

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ, 18 ਫ਼ਰਵਰੀ : ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਦੱਸਿਆ ਕਿ....
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ....
ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਰੱਖੜਾ ਭਰਾ 
ਚੰਡੀਗੜ੍ਹ, 17 ਫਰਵਰੀ : ਵਿਦੇਸ਼ਾਂ ਅੰਦਰ ਪੰਜਾਬੀਆਂ ਦਾ ਅਤੇ ਪੰਜਾਬ ਦਾ ਡੰਕਾ ਵਜਾਉਣ ਵਾਲੇ ਉੱਘੇ ਐਨ.ਆਰ.ਆਈ, ਸਮਾਜ ਸੇਵਕ ਡਾ. ਦਰਸ਼ਨ ਸਿੰਘ ਰੱਖੜਾ ਨੇ ਅੱਜ ਆਪਣੇ ਭਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਰੱਖੜਾ ਨੂੰ ਨਾਲ ਲੈ ਕੇ ਕਿਸਾਨੀ ਮਸਲਿਆਂ ਦੇ ਹੱਲ ਲਈ ਭਾਰਤ ਦੇ ਗ੍ਰਹਿ ਮੰਤਰੀ ਅਤੇ ਬੀਜੇਪੀ ਦੇ ਸਿਰਮੌਰ ਨੇਤਾ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਲੰਬੀ ਮੀਟਿੰਗ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ....
ਭਾਰਤੀ ਕਿਸਾਨ ਯੂਨੀਆਨ (ਉਗਰਾਹਾਂ) ਵੱਲੋਂ ਬੀਜੇਪੀ ਆਗੂਆਂ ਜਾਖੜ, ਕੈਪਟਨ ਅਤੇ ਢਿੱਲੋਂ ਦੇ ਘਰਾਂ ਅੱਗੇ ਧਰਨੇ
ਭਾਕਿਯੂ ਉਗਰਾਹਾਂ ਦੇ ਸੱਦੇ 'ਤੇ 21 ਟੌਲ ਫ੍ਰੀ ਕਰਨ ਲਈ ਦਿਨ-ਰਾਤ ਦੋ ਰੋਜ਼ਾ ਧਰਨਿਆਂ ਵਿੱਚ ਡਟੇ ਹਜ਼ਾਰਾਂ ਕਿਸਾਨ ਕਿਸਾਨੀ ਮੰਗਾਂ ਖਾਤਰ ਸ਼ੰਭੂ ਤੇ ਖਨੌਰੀ ਵਿਖੇ ਦਿੱਲੀ ਜਾਣ ਲਈ ਡਟੇ ਕਿਸਾਨਾਂ ਨਾਲ਼ ਤਾਲਮੇਲਵਾਂ ਸੰਘਰਸ਼ ਚੰਡੀਗੜ੍ਹ, 17 ਫਰਵਰੀ : ਐਮਐਸਪੀ ਦੀ ਕਾਨੂੰਨੀ ਗਰੰਟੀ ਸਮੇਤ ਭਖਦੀਆਂ ਕਿਸਾਨੀ ਮੰਗਾਂ ਖਾਤਰ ਦਿੱਲੀ ਜਾਣ ਲਈ ਸ਼ੰਭੂ ਤੇ ਖਨੌਰੀ ਬਾਡਰਾਂ 'ਤੇ ਡਟੇ ਕਿਸਾਨਾਂ ਨਾਲ਼ ਤਾਲਮੇਲਵੇਂ ਸੰਘਰਸ਼ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਮੋਦੀ ਸਰਕਾਰ ਨੂੰ....
ਲੋਕਾਂ ਵੱਲੋਂ ਜਿਨ੍ਹਾਂ ਆਸਾਂ ਅਤੇ ਉਮੀਦਾਂ ਨੂੰ ਲੈ ਕੇ ਸਰਕਾਰ ਬਣਾਈ ਗਈ ਸੀ, ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਵੇਲੇ ਯਤਨਸ਼ੀਲ ਹੈ : ਅਨਮੋਲ ਗਗਨ ਮਾਨ ਛਿੰਝ ਮੇਲੇ ਤੇ ਹੋਏ ਮੰਦਰ ਵਿਖੇ ਨਤਮਸਤਕ
ਕਿਹਾ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਕਰ ਰਹੀ ਹੈ ਕੰਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਫ਼ਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਨਿਰੰਤਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਅੱਜ ਨਯਾ ਗਾਓਂ ਦੇ ਵਾਰਡ ਨੰਬਰ 2 ਤੇ 3, ਨਾਡਾ ਵਿਖੇ ਮਾਤਾ ਸਿੰਘਾ....
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ : ਡਾ. ਬਲਜੀਤ ਕੌਰ
ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ....
ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ
ਮੁਲਜਮ ਮੰਗ ਰਿਹਾ ਸੀ ਲੱਖ ਰੁਪਈਆ ਹੋਰ ਚੰਡੀਗੜ੍ਹ, 17 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ....
ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ 18 ਤੋਂ 21 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ 
ਚੰਡੀਗੜ੍ਹ, 16 ਫਰਵਰੀ : ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜਾਜ਼ ਬਦਲ ਸਕਦਾ ਹੈ। ਜਿਸ ਕਾਰਨ ਸੂਬੇ ਵਿੱਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ । ਦਰਅਸਲ, ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਵਿਭਾਗ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਮੁਤਾਬਕ 17 ਫਰਵਰੀ ਤੋਂ ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ....
ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ : ਹਰਭਜਨ ਸਿੰਘ ਈ.ਟੀ.ਓ
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 16 ਫਰਵਰੀ : ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ
ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਡੀਸੀਜ਼ ਨਾਲ ਸਮੀਖਿਆ ਮੀਟਿੰਗ ਚੋਣਾਂ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਫਰਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ....
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ 17,18 ਫ਼ਰਵਰੀ ਨੂੰ ਭਾਜਪਾ ਲੀਡਰਾਂ ਦੇ ਦਰਾਂ ਅੱਗੇ ਦਿਨ ਰਾਤ ਧਰਨੇ ਅਤੇ ਪੰਜਾਬ ਦੇ ਟੌਲ ਫ੍ਰੀ ਕਰਨ ਦਾ ਐਲਾਨ
ਅੱਜ ਭਾਰਤ ਬੰਦ ਦੌਰਾਨ ਸਾਂਝੇ ਤੌਰ ‘ਤੇ 18 ਜਿਲ੍ਹਿਆਂ ਵਿੱਚ ਜਥੇਬੰਦੀ ਦੇ ਝੰਡੇ ਹੇਠ ਕਿਸਾਨ ਮਜ਼ਦੂਰ 58 ਥਾਂਵਾਂ ‘ਤੇ ਸੜਕ ਜਾਮ ਤੇ ਟੌਲ ਫ੍ਰੀ ਧਰਨਿਆਂ ਵਿੱਚ ਹੋਏ ਸ਼ਾਮਲ ਚੰਡੀਗੜ੍ਹ 16 ਫਰਵਰੀ : ਕੇਂਦਰੀ ਟ੍ਰੇਡ ਯੂਨੀਅਨਾਂ ਦੀ ਮੁਲਕ ਪੱਧਰੀ ਹੜਤਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 18 ਜਿਲ੍ਹਿਆਂ ਵਿੱਚ ਪੇਂਡੂ ਕਾਰੋਬਾਰ ਬੰਦ ਕਰਨ ਤੋਂ ਇਲਾਵਾ ਵੱਖ ਵੱਖ ਸ਼ਹਿਰਾਂ ਵਿੱਚ ਸੜਕਾਂ ਜਾਮ ਅਤੇ ਟੋਲ ਫ੍ਰੀ ਧਰਨਿਆਂ....
ਵਿਜੀਲੈਂਸ ਬਿਊਰੋ ਵੱਲੋਂ ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਗ੍ਰਿਫਤਾਰ
ਚੰਡੀਗੜ੍ਹ, 16 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ....
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ
ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਚੰਡੀਗੜ੍ਹ, 16 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ....
ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ
ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਚੰਡੀਗੜ੍ਹ, 15 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ....
ਲੋਕਾਂ ਨੇ ਅਕਾਲੀਆਂ ਨੂੰ ਮੂੰਹ ਨਹੀਂ ਲਾਇਆ ਤਾਂ ਯਾਤਰਾ ਮੁਲਤਵੀ ਹੈ : ਪ੍ਰਿੰਸੀਪਲ ਬੁੱਧ ਰਾਮ 
ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਮੁਲਤਵੀ ਕਰਨ ‘ਤੇ ਆਪ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਸਿਆ ਤੰਜ ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਲੋਕ ਹੁਣ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਪਰਖ ਤੇ ਸਮਝ ਚੁੱਕੇ ਹਨ I ਤਾਂ ਹੀ ਉਹ ਰੋਜ਼ਾਨਾ ਲੋਕਾਂ ਵਿੱਚ ਗੁਆਚੀ ਸ਼ਾਖ ਬਹਾਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ I ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿ੍ੰਸੀਪਲ ਬੁੱਧ ਰਾਮ ਐਮ.ਐਲ.ਏ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਚੋਣਵੇਂ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਾਂਝੇ ਕੀਤੇ।....