ਚੰਡੀਗੜ੍ਹ

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ
ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ....
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਕੈਬਨਿਟ ਮੰਤਰੀ ਅਰੋੜਾ
ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ....
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕਿਸਾਨ ਮਜ਼ਦੂਰ ਪੱਖੀ ਖੇਤੀ ਨੀਤੀ, ਕਰਜ਼ਾ ਮੁਕਤੀ ਅਤੇ ਹੋਰ ਭਖਦੇ ਕਿਸਾਨੀ ਮੁੱਦਿਆਂ ‘ਤੇ ਜ਼ਿਲ੍ਹਾ ਪੱਧਰੇ ਪੱਕੇ ਮੋਰਚੇ
ਦੂਜੇ ਦਿਨ ਹੋਰ ਭਰਵੇਂ ਹੋਏ, ਕੱਲ੍ਹ ਨੂੰ ਮੋਰਚਿਆਂ ਦੀ ਅਗਵਾਈ ਔਰਤਾਂ ਹੱਥ ਹੋਵੇਗੀ : ਉਗਰਾਹਾਂ, ਕੋਕਰੀ ਚੰਡੀਗੜ੍ਹ 7 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਵੀਂ ਖੇਤੀ ਨੀਤੀ ਅਤੇ ਭਖਦੇ ਕਿਸਾਨੀ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੇ ਪੰਜ ਰੋਜ਼ਾ ਪੱਕੇ ਮੋਰਚੇ ਸੈਂਕੜਿਆਂ ਦੀ ਤਾਦਾਦ ਵਿੱਚ ਪਹਿਲੀ ਰਾਤ ਕੜਾਕੇ ਦੀ ਠੰਢ ‘ਚ ਕੱਟਣ ਮਗਰੋਂ ਦੂਜੇ ਦਿਨ ਹੋਰ ਵੀ ਭਰਵੇਂ ਹੋ ਗਏ। ਪ੍ਰੈੱਸ ਦੇ ਨਾਂ ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ....
ਮੁੱਖ ਮੰਤਰੀ ਲੋਕਾਂ ਨੂੰ ਦੱਸਣ ਕਿ ਪੰਜਾਬ ਦੇ ਟੈਕਸ ਦਾਤਿਆਂ ਦਾ ਪੈਸਾ ਕਿਥੇ ਖਰਚ ਕੀਤਾ ਜਾ ਰਿਹੈ : ਬਿਕਰਮ ਸਿੰਘ ਮਜੀਠੀਆ 
ਸ਼੍ਰੋਮਣੀ ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਟੈਕਸ ਲਗਾ ਕੇ ਵਾਹਨ ਤੇ ਘਰਾਂ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਕੀਤੀ ਨਿਖੇਧੀ ਪਬਲੀਸਿਟੀ ਸਟੰਗ ਤੇ ਅਰਵਿੰਦ ਕੇਜਰੀਵਾਲ ਦੇ ਹਵਾਈ ਸਫਰ ’ਤੇ ਹੋ ਰਹੇ ਖਰਚ ਦਾ ਵੀ ਦਿੱਤਾ ਹਵਾਲਾ ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਬੈਂਕਾਂ ਵੱਲੋਂ ਦਿੱਤੇ ਜਾਂਦੇ ਘਰੇਲੂ ਤੇ ਵਾਹਨ ਖਰੀਦਣ ਦੇ ਕਰਜ਼ਿਆਂ ’ਤੇ ਅਸ਼ਟਾਮ ਡਿਊਟੀ ਲਗਾਉਣ ਅਤੇ ਮੁਖ਼ਤਿਆਰਨਾਮਿਆਂ ਰਾਹੀਂ ਜਾਇਦਾਦ ਦੀ ਮਲਕੀਅਤ ਤਬਦੀਲ ਕਰਨ ’ਤੇ ਦੋ ਫੀਸਦੀ....
ਪੱਛਮੀ ਕਮਾਂਡ ਵੱਲੋਂ ਵਿਸ਼ਵ ਕੈਂਸਰ ਦਿਵਸ 2024 ਦਾ ਆਯੋਜਨ
ਚੰਡੀਗੜ੍ਹ, 06 ਫਰਵਰੀ : ਪੱਛਮੀ ਕਮਾਂਡ (ਆਰਮੀ) ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਕਮਾਂਡ ਅਧੀਨ ਵੱਖ-ਵੱਖ ਮਿਲਟਰੀ ਹਸਪਤਾਲਾਂ ਵਿੱਚ ਕੈਂਸਰ ਜਾਗਰੂਕਤਾ ਅਤੇ ਸਕਰੀਨਿੰਗ ਪ੍ਰੋਗਰਾਮ ਕਰਵਾਏ ਗਏ। ਇਸ ਸਾਲ ਦਾ ਥੀਮ ਹੈ “ਦੇਖਭਾਲ ਵਿੱਚ ਕੁਤਾਹੀ ਨਾ ਹੋਵੇ”, ਜੋ ਕਿ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਸਕ੍ਰੀਨਿੰਗ, ਛੇਤੀ ਨਿਦਾਨ, ਇਲਾਜ ਅਤੇ ਉਪਚਾਰਕ ਸੰਭਾਲ ਸਮੇਤ ਗੁਣਵੱਤਾ ਦੀ ਦੇਖਭਾਲ ਨੂੰ ਬਿਹਤਰ ਬਣਾਉਣ ਲਈ, ਸਮੂਹਿਕ ਅਤੇ ਵਿਅਕਤੀਗਤ ਤੌਰ ‘ਤੇ ਹਰੇਕ ਨੂੰ ਵਚਨਬੱਧ ਹੋਣਾ ਚਾਹੀਦਾ ਹੈ। ਇਸ ਸਾਲ ਦੇ ਥੀਮ ਦੇ....
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ : ਚੀਮਾ
ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ ਚੰਡੀਗੜ੍ਹ, 6 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ....
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ
ਚੰਡੀਗੜ੍ਹ, 6 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ....
ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ : ਜੌੜਾਮਾਜਰਾ
ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ ਚੰਡੀਗੜ੍ਹ, 6 ਫ਼ਰਵਰੀ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ....
ਮੁਹਾਲੀ ਨੇੜੇ ਰੇਲਵੇ ਟ੍ਰੈਕ 'ਤੇ ਨੌਜਵਾਨ ਲੜਕੇ ਤੇ ਲੜਕੀ ਦੀਆਂ ਮਿਲੀਆਂ ਲਾਸ਼ਾਂ
ਚੰਡੀਗੜ੍ਹ, 5 ਫਰਵਰੀ : ਮੁਹਾਲੀ ਦੇ ਪਿੰਡ ਜਗਤਪੁਰਾ ਨੇੜੇ ਰੇਲਵੇ ਟ੍ਰੈਕ 'ਤੇ ਇਕ ਨੌਜਵਾਨ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਜੀਆਰਪੀ ਦੇ ਸਹਿਯੋਗ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਿਵਮ (20 ਸਾਲ) ਵਾਸੀ ਪਿੰਡ ਜਗਤਪੁਰਾ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਲੜਕੀ ਬਾਰੇ ਕੁਝ ਪਤਾ ਨਹੀਂ ਲਗਾ ਸਕੀ ਹੈ। ਪੁਲਿਸ ਲੜਕੀ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ....
ਹੁਣ ਪੰਜਾਬ ਤੇ ਹਰਿਆਣਾ ਦੇ ਮੁਲਾਜ਼ਮ ਸਿਰਫ਼ 7 ਸਾਲ ਹੀ ਡੈਪੂਟੇਸ਼ਨ ਤੇ ਕਰ ਸਕਣਗੇ ਚੰਡੀਗੜ੍ਹ ਚ ਕੰਮ, ਅਕਾਲੀ ਦਲ ਨੇ ਨਵੀਂ ਨੀਤੀ ਦਾ ਕੀਤਾ ਵਿਰੋਧ
ਚੰਡੀਗੜ੍ਹ, 5 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਉਹ ਨਵੀਂ ਨੀਤੀ ਤੁਰੰਤ ਵਾਪਸ ਲਈ ਜਾਵੇ ਜਿਸ ਵਿਚ ਇਹ ਤੈਅ ਕੀਤਾ ਗਿਆਹੈ ਕਿ ਪੰਜਾਬ ਤੇ ਹਰਿਆਦਾ ਦੇ ਅਫਸਰ ਸਿਰਫ ਸੱਤ ਸਾਲਾਂ ਵਾਸਤੇ ਹੀ ਡੈਪੂਟੇਸ਼ਨ ’ਤੇ ਯੂ ਟੀ ਵਿਚ ਕੰਮ ਕਰ ਸਕਣਗੇ। ਇਸ ਫੈਸਲੇ ਦੀ ਨਿਖੇਧੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੀਂ ਨੀਤੀ ਯੂ ਟੀ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਵੰਡਣ ਵੇਲੇ ਸਹਿਮਤੀ ਨਾਲ ਕੀਤੇ ਗਏ ਆਰਜ਼ੀ....
ਸੁਖਪਾਲ ਖਹਿਰਾ ਪਹੁੰਚੇ ਹਾਈ ਕੋਰਟ......?
ਚੰਡੀਗੜ੍ਹ,5 ਫਰਵਰੀ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਉਹਨਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਨੇ ਦੱਸਿਆ ਕਿ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਹਨਾਂ ਵੱਲੋਂ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ....
ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ
ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 5 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਵੇਕਲੀ ਪਹਿਲ ਕਰਦਿਆਂ ਪੰਜਾਬੀ ਭਾਸ਼ਾ ਨੂੰ ਗੂਗਲ ਪਲੇਟਫਾਰਮ ਜੈਮਿਨੀ ਆਈ ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ....
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ
ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ ਕਿਹਾ, ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿੱਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ....
2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ : ਹਰਭਜਨ ਸਿੰਘ ਈ.ਟੀ.ਓ
ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਆਰੰਭ ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਦੱਸਿਆ ਕਿ ਉਪ....
ਪੰਜਾਬ ਦੇ ਨਵੇਂ ਗਵਰਨਰ ਨੂੰ ਲੈ ਕੇ ਕਿਆਸੇ ਤੇਜ਼
ਚੰਡੀਗੜ੍ਹ, 4 ਫਰਵਰੀ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣ ਦੇ ਨਾਲ ਹੀ ਪੰਜਾਬ ਦੇ ਨਵੇਂ ਗਵਰਨਰ ਅਤੇ ਚੰਡੀਗੜ੍ਹ ਪ੍ਰਸ਼ਾਸ਼ਕ ਦੇ ਨਾਮ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਪੰਜਾਬ ਭਾਜਪਾ ਨੇਤਾ ਕਮਲ ਸੋਈ ਨੇ ਟਵੀਟ ਕੀਤਾ ਕਿ ਭਾਰਤ ਦੀ ਪਹਿਲੀ ਮਹਿਲਾ ਆਈ ਪੀ ਐਸ ਕਿਰਨ ਬੇਦੀ ਪੰਜਾਬ ਦੀ ਅਗਲੀ ਗਵਰਨਰ ਹੋਵੇਗੀ। ਹਾਲਾਂਕਿ ਓਹਨਾਂ ਦੇ ਟਵੀਟ ਤੋਂ ਬਾਅਦ ਚਰਚਾ ਸ਼ੁਰੂ ਹੁੰਦਿਆਂ ਹੀ ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ....