ਚੰਡੀਗੜ੍ਹ

ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਲਾਈ 
ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 100 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਨੇ ਲਿਆ ਭਾਗ ਲਿਆ ਚੰਡੀਗੜ੍ਹ, 22 ਅਗਸਤ : ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਅਤੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸੇਸ਼ਨ....
ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ : ਮੀਤ ਹੇਅਰ
ਖੇਡਾਂ ਵਤਨ ਪੰਜਾਬ ਦੀਆਂ- ਸੀਜ਼ਨ-2 ਦਾ ਮੁੱਖ ਮੰਤਰੀ ਮਾਨ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ : ਮੀਤ ਹੇਅਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕਾਬਲੇ ਹਫਤਾ ਭਰ ਪੰਜਾਬ ਵਿੱਚ ਜਾਣ ਵਾਲੀ ਮਸ਼ਾਲ ਮਾਰਚ ਲੁਧਿਆਣਾ ਤੋਂ ਹੋਈ ਸ਼ੁਰੂ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ....
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ
ਸਥਾਨਕ ਸਰਕਾਰਾਂ ਮੰਤਰੀ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 22 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ....
14 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ : ਹਰਜੋਤ ਬੈਂਸ 
ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇਕ ਹੋਰ ਮੁਲਾਜ਼ਮ ਪੱਖੀ ਫੈਂਸਲਾ ਲੈਂਦਿਆਂ ਪੰਜਾਬ ਰਾਜ ਤੋਂ ਬਾਹਰਲੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਵਿੱਚੋਂ ਉਚੇਰੀ ਯੋਗਤਾ ਹਾਸਿਲ ਕਰਨ ਵਾਲੇ 100 ਦੇ ਕਰੀਬ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਧਿਆਪਕ ਪਿਛਲੇ 14 ਵਰ੍ਹੇ ਪਹਿਲਾਂ ਸਾਲ 2009 ਅਤੇ 2011 ਵਿੱਚ ਹੋਈ 7654....
ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ
ਰੱਖਿਆ ਭਲਾਈ ਸੇਵਾਵਾਂ ਮੰਤਰੀ ਸੈਨਿਕ ਸਕੂਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਸੈਨਿਕ ਸਕੂਲ ਦਾ ਦੌਰਾ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼ ਕਿਹਾ, ਮਾਨ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ ਚੰਡੀਗੜ੍ਹ, 21 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼....
ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਦੀ ਵਿਸ਼ੇਸ਼ ਗਰਾਂਟ
‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਵਜੋਂ ਦਿੱਤੀ ਜਾਵੇਗੀ ਰਾਸ਼ੀ ਪਿੰਡਾਂ ਵਿੱਚੋਂ ਸਿਆਸੀ ਕੁੜੱਤਣ ਖਤਮ ਕਰਨ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਚੁੱਕਿਆ ਕਦਮ ਚੰਡੀਗੜ੍ਹ, 21 ਅਗਸਤ : ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ....
ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ
ਚੰਡੀਗੜ੍ਹ, 21 ਅਗਸਤ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵਿੱਚ ਜਿੱਥੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਉੱਤੇ ਮਾਣ-ਸਨਮਾਨ ਕਰਨਾ ਹੈ ਉਥੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਜ਼ੋਰ ਦਿੱਤਾ ਗਿਆ ਹੈ।....
ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ : ਜੌੜਾਮਾਜਰਾ
ਬਾਗ਼ਬਾਨੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਵਿਭਾਗ ਦੀਆਂ ਜ਼ਮੀਨਾਂ ਸਬੰਧੀ ਜ਼ਿਲ੍ਹਾਵਾਰ ਸੂਚੀਆਂ ਸੌਂਪਣ ਦੇ ਨਿਰਦੇਸ਼ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਦੀ ਹਦਾਇਤ ਬਾਗ਼ਬਾਨੀ ਅਧਿਕਾਰੀ ਸੂਬੇ ਦੇ ਵਾਤਾਵਰਣ ਅਨੁਕੂਲ ਬੂਟੇ ਲਾਉਣੇ ਬਣਾਉਣਗੇ ਯਕੀਨੀ ਚੰਡੀਗੜ੍ਹ, 21 ਅਗਸਤ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ।....
ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦਾ ਮੁੱਖ ਸਰਗਨਾ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਸਿਮਰਨਜੀਤ ਸਿੰਮੀ ਮੋਹਾਲੀ ਸਥਿਤ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ: ਏਆਈਜੀ ਐਸ.ਐਸ.ਓ.ਸੀ. ਅਸ਼ਵਨੀ ਕਪੂਰ ਚੰਡੀਗੜ੍ਹ, 21 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ.ਨਗਰ ਨੇ ਬੰਬੀਹਾ ਗੈਂਗ ਦੇ ਮੁੱਖ....
ਕੈਬਨਿਟ ਮੰਤਰੀ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ
ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਪੁਲਿਸ ਵਿਭਾਗ, ਮਾਲ ਵਿਭਾਗ, ਡ੍ਰੇਨੇਜ਼ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਬਣਾਈਆਂ ਗਈਆਂ ਟੀਮਾਂ ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ। ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ....
ਪੰਜਾਬ ਦੇ 8 ਜ਼ਿਲ੍ਹਿਆਂ ਦੇ 150 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ, 23 ਅਗਸਤ ਤੱਕ ਬਾਰਸ਼ ਦਾ ਮੁੜ ਅਲਰਟ ਜਾਰੀ
ਚੰਡੀਗੜ੍ਹ, 20 ਅਗਸਤ : ਪੰਜਾਬ ਵਿੱਚ ਦੂਜੀ ਵਾਰ ਹੜ੍ਹਾਂ ਨੇ ਤਬਾਹੀ ਮਚਾਈ ਹੈ। ਹੁਣ ਭਾਖੜਾ ਤੇ ਪੌਂਗ ਡੈਮ ਵਿੱਚੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਤੇ ਬਿਆਸ ਦਰਿਆਵਾਂ ਨੇ ਸੂਬੇ ’ਚ ਤਬਾਹੀ ਮਚਾ ਦਿੱਤੀ ਹੈ। ਪੰਜਾਬ ਦੇ 8 ਜ਼ਿਲ੍ਹਿਆਂ ਦੇ ਸਵਾ ਸੌ ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ ’ਚ ਆ ਚੁੱਕੇ ਹਨ। ਉਂਝ ਇੱਕ ਵਾਰ ਭਾਖੜਾ ਤੇ ਪੌਂਗ ਡੈਮ ਵਿੱਚ ਪਾਣੀ ਦਾ ਲੇਵਲ ਘਟਣ ਲੱਗਾ ਹੈ ਪਰ ਮੌਸਮ ਵਿਭਾਗ ਨੇ 23 ਅਗਸਤ ਤੱਕ ਬਾਰਸ਼ ਦਾ ਮੁੜ ਅਲਰਟ ਜਾਰੀ ਕੀਤਾ ਹੈ। ਇਸ ਲਈ ਹਾਲਾਤ ਮੁੜ ਵਿਗੜ ਸਕਦੇ ਹਨ। ਹਾਸਲ....
ਮਾਨ ਸਰਕਾਰ ਜਲਦ 20,000 ਖਾਲੀ ਅਸਾਮੀਆਂ ‘ਤੇ ਭਰਤੀ ਕਰੇਗੀ 
ਚੰਡੀਗੜ੍ਹ, 20 ਅਗਸਤ : ਭਗਵੰਤ ਮਾਨ ਸਰਕਾਰ ਦੂਜੇ ਸਾਲ ਵਿੱਚ ਵੀ ਲਗਭਗ 20,000 ਅਸਾਮੀਆਂ ਦੀ ਭਰਤੀ ਕਰੇਗੀ। ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਨੇ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ ਦਾ ਬੋਝ ਘਟਾਉਣ ਦੇ ਉਦੇਸ਼ ਨਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਸਾਰੇ ਵਿਭਾਗੀ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੀਆਂ....
ਲੇਹ ਵਿਖੇ ਵਾਪਰੇ ਹਾਦਸੇ ਵਿੱਚ ਪੰਜਾਬ ਦੇ ਦੋ ਬਹਾਦਰ ਜਵਾਨ ਸ਼ਹੀਦ
ਮੁੱਖ ਮੰਤਰੀ ਨੇ ਹਾਦਸੇ ਵਿੱਚ ਨੌਂਜਵਾਨਾਂ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ, 20 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਲੇਹ ਵਿਖੇ ਵਾਪਰੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਜਵਾਨਾਂ ਸਮੇਤ ਨੌਂ ਜਵਾਨ ਸ਼ਹੀਦ ਹੋ ਗਏ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰ ਨਾਇਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ....
ਸੂਬੇ ਦੀ ਸਨਅਤ ਫਿਰ ਤੋ ਵਿਕਾਸ ਦੇ ਰਾਹ ਤੇ ਤੁਰੀ : ਕੁਲਵੰਤ ਸਿੰਘ
ਮੋਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਅਤੇ ਅਹੁਦੇਦਾਰਾਂ ਵੱਲੋਂ ਕੀਤੀ ਵਿਧਾਇਕ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 20 ਅਗਸਤ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੋਂਦ ਵਿੱਚ ਆਉਂਦਿਆ ਹੀ ਸੂਬੇ ਦੀ ਸੰਨਅਤ ਫਿਰ ਤੋਂ ਵਿਕਾਸ ਦੇ ਰਾਹ ਤੇ ਤੁਰ ਪਈ ਹੈ. ਕਿਉਂਕਿ ਪੰਜਾਬ ਦੇ ਮੁੱਖ ਮੰਤਰੀ- ਭਗਵੰਤ ਸਿੰਘ ਮਾਨ ਦੇ ਵੱਲੋਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਬਕਾਇਦਾ ਲੋਕਾਂ ਦੀ ਕਚਹਿਰੀ ਦੇ ਸਾਹਮਣੇ ਪੰਜਾਬ ਦੀ ਸਨਅਤ ਸਮੇਤ ਵੱਖ-ਵੱਖ ਵਰਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇ ਕੇ ਫਿਰ ਤੋਂ ਲੀਹ ਤੇ ਲਿਆਉਣ....
ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਰਮਾ ਪੱਟੀ ‘ਚ ਰਹਿਣ ਦੇ ਆਦੇਸ਼, ਛੁੱਟੀਆਂ ਕੀਤੀਆਂ ਰੱਦ
ਅਧਿਕਾਰੀਆਂ ਨੂੰ ਨਰਮੇ ਤੇ ਕਪਾਹ ਦੀ ਫ਼ਸਲ ਦਾ ਨਿਰੀਖਣ ਕਰਨ ਅਤੇ ਰੋਜ਼ਾਨਾ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਖੇਤੀਬਾੜੀ ਮੰਤਰੀ ਚੰਡੀਗੜ੍ਹ, 20 ਅਗਸਤ : ਸੂਬੇ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਨਾਲ ਨਜਿੱਠਣ ਲਈ ਕਿਸਾਨਾਂ ਦੀ ਮਦਦ ਵਾਸਤੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ....