ਚੰਡੀਗੜ੍ਹ

ਕੇਂਦਰੀ ਫੰਡਾਂ ਦੇ ਆਸਰੇ ਆਪਣੀ ਡੁੱਗ-ਡੁੱਗੀ ਬਜਾ ਰਹੇ ਹਨ ਮੁੱਖ ਮੰਤਰੀ ਮਾਨ : ਅਰਵਿੰਦ ਖੰਨਾ
ਕੇਂਦਰ ਤੋਂ ਮਿਲਦੇ ਫੰਡਾਂ ਨੂੰ ਆਪਣੀ ਪ੍ਰਾਪਤੀ ਦੱਸ ਰਹੇ ਹਨ ਭਗਵੰਤ ਮਾਨ: ਖੰਨਾ ਮੁੱਖ ਮੰਤਰੀ ਦਾ ਆਪਣੇ ਹੀ ਮੰਤਰੀਆਂ ਨਾਲ ਨਹੀਂ ਹੈ ਕੋਈ ਤਾਲਮੇਲ: ਖੰਨਾ ਚੰਡੀਗੜ੍ਹ, 6 ਅਗਸਤ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਤੋਂ ਮਿਲਣ ਵਾਲੇ ਫੰਡਾਂ ਦੇ ਅਧਾਰ ਤੇ ਹੀ ਆਪਣੀ ਡੁੱਗ-ਡੁੱਗੀ ਬਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਹ ਕਿਸੇ ਵੀ....
ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ : ਬੁਬਲਾਨੀ 
ਡਾ. ਸ਼ਰੂਤੀ ਸ਼ੁਕਲਾ ਐਜੂਸੈਟ ‘ਤੇ ਲਾਈਵ ਲੈਕਚਰ ਦੇਣਗੇ ਚੰਡੀਗੜ੍ਹ, 6 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ ‘ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ, 2023 ਨੂੰ....
ਨਜਾਇਜ਼ ਉਸਾਰੀਆਂ ਖਿਲਾਫ ਪੰਜਾਬ ਸਰਕਾਰ ਦੀ ਪਹਿਲ, ਜਾਰੀ ਕੀਤਾ ਵ੍ਹਟਸਐਪ ਨੰਬਰ
ਚੰਡੀਗੜ੍ਹ, 5 ਅਗਸਤ : ਨਾਜਾਇਜ਼ ਕਾਲੋਨੀਆਂ ਤੇ ਗੈਰ-ਕਾਨੂੰਨੀ ਉਸਾਰੀਆਂ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿਚ ਨਾਜਾਇਜ਼ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵਜੋਂ ਸਥਾਨਕ ਲੋਕਲ ਬਾਡੀਜ਼ ਤੇ ਸੰਸਦੀ ਮਾਮਲਿਆਂ ਸਬੰਧੀ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਇਕ ਵ੍ਹਟਸਐਪ ਨੰਬਰ 7889149943 ਜਾਰੀ ਕੀਤਾ ਹੈ। ਮੰਤਰੀ ਬਲਕਾਰ ਸਿੰਘ ਨੇ ਨਾਜਾਇਜ਼ ਉਸਾਰੀਆਂ ਦੀਆਂ....
ਸਾਬਕਾ ਮੁੱਖ ਮੰਤਰੀ ਚੰਨੀ ਇੱਕ ਨਵੀਂ ਮੁਸੀਬਤ 'ਚ ਫਸੇ, ਸਾਬਕਾ ਸੈਨਿਕਾਂ ਨੂੰ ਨੌਕਰੀ ਦਿਵਾਉਣ ਬਦਲੇ ਮੋਟੀਆਂ ਰਕਮਾਂ ਵਸੂਲਣ ਦਾ ਦੋਸ਼
ਬਿਕਰਮ ਮਜੀਠੀਆਂ ਨੇ ਸਾਬਕਾਂ ਸੈਨਿਕਾਂ ਦੀ ਹਾਜ਼ਰੀ ‘ਚ ਲਾਏ ਸੰਗੀਨ ਇਲਜ਼ਾਮ ਚੰਡੀਗੜ੍ਹ, 5 ਅਗਸਤ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਨਵੀਂ ਮੁਸੀਬਤ ਵਿੱਚ ਫਸ ਗਏ ਹਨ। ਦਰਅਸਲ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਸਸੀ ਭਾਈਚਾਰੇ ਦੇ 4 ਸਾਬਕਾ ਸੈਨਿਕਾਂ ਅਤੇ 2 ਹੋਰਾਂ....
ਏਡੀਜੀਪੀ ਪੰਜਾਬ ਦੇ ਭਰੋਸੇ ਮਗਰੋਂ ਧਰਨੇ ’ਤੇ ਬੈਠੇ 108 ਐਂਬੂਲੈਂਸ ਦੇ ਕਰਮਚਾਰੀ ਵਾਪਸ ਡਿਊਟੀ ’ਤੇ ਪਰਤੇ
ਚੰਡੀਗੜ੍ਹ, 5 ਅਗਸਤ : ਸਿਹਤ ਮੰਤਰੀ ਪੰਜਾਬ ਵੱਲੋਂ ਦਿੱਤੇ ਭਰੋਸੇ ਦੇ 7 ਮਹੀਨੇ ਬਾਅਦ ਵੀ ਵਧੀ ਤਨਖਾਹ ਨਾ ਮਿਲਣ ਕਾਰਨ 108 ਐਂਬੂਲੈਂਸ ਸਟਾਫ਼ ਵਲੋਂ ਅੱਜ ਮੁਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਸਾਹਿਬ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਕੰਪਨੀ ਖ਼ਿਲਾਫ਼ ਧਰਨਾ ਦਿੱਤਾ, ਜਿਸ ਵਿੱਚ 800 ਦੇ ਕਰੀਬ 108 ਐਂਬੂਲੈਂਸ ਡ੍ਰਾਇਵਰਾਂ ਤੋਂ ਇਲਾਵਾ ਯੂਨੀਅਨ ਦੇ ਹੱਕ ਵਿੱਚ ਪੁੱਜੇ ਰਾਸ਼ਟਰੀ ਭਗਵਾਨ ਸੈਨਾ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਸ਼ਟਰੀ ਭਗਵਾਂ ਸੈਨਾ ਦੇ ਕੌਮੀ....
ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਅਧੀਨ ਸਭ ਤੋਂ ਵੱਧ ਅਰਜ਼ੀਆਂ ਦੀ ਪ੍ਰਵਾਨਗੀ ਨਾਲ ਦੇਸ਼ 'ਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ : ਜੌੜਾਮਾਜਰਾ
ਜੁਲਾਈ ਤੱਕ 4745 ਅਰਜ਼ੀਆਂ ਨੂੰ ਦਿੱਤੀ ਪ੍ਰਵਾਨਗੀ ਪੰਜਾਬ ਨੇ ਗੁਆਂਢੀ ਸੂਬੇ ਹਰਿਆਣਾ ਨੂੰ 1316 ਕਰੋੜ ਦੇ ਮੁਕਾਬਲੇ 1395 ਕਰੋੜ ਰੁਪਏ ਮਨਜ਼ੂਰ ਕਰਕੇ ਪਛਾੜਿਆ ਚੰਡੀਗੜ੍ਹ, 5 ਅਗਸਤ : ਪੰਜਾਬ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਅਧੀਨ ਖੇਤੀ ਉਪਜ ਤੋਂ ਬਾਅਦ ਦੇ ਪ੍ਰਬੰਧਨ ਸਬੰਧੀ ਪ੍ਰਾਜੈਕਟਾਂ ਅਤੇ ਸਾਂਝੀ ਖੇਤੀ ਸੰਪਤੀਆਂ ਲਈ ਸਭ ਤੋਂ ਵੱਧ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ ਦੇਸ਼ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ....
ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ , ਸਥਿਤੀ ਚਿੰਤਾਜਨਕ : ਬਾਜਵਾ
ਚੰਡੀਗੜ੍ਹ, 4 ਅਗਸਤ : ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ 66.70 ਲੱਖ ਤੋਂ ਵੱਧ ਡਰੱਗ ਉਪਭੋਗਤਾ ਹਨ। ਸਥਿਤੀ ਚਿੰਤਾਜਨਕ ਹੈ ਕਿਉਂਕਿ ਪੰਜਾਬ ਵਿੱਚ 10 ਤੋਂ 17 ਸਾਲ ਦੀ ਉਮਰ ਦੇ 6.97 ਲੱਖ ਬੱਚੇ ਨਸ਼ਿਆਂ ਵਿੱਚ ਫਸੇ ਹੋਏ ਹਨ। ਹਾਲਾਂਕਿ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਾਉਣ ਦੇ ਚਾਰ ਮਹੀਨਿਆਂ ਦੇ ਅੰਦਰ....
ਅਕਾਲੀ ਦਲ ਵੱਲੋਂ ਸੰਸਦ ਵਿਚ ਦਿੱਲੀ ਸੇਵਾਵਾਂ ਬਿੱਲ ਦਾ ਵਿਰੋਧ
ਕੇਜਰੀਵਾਲ ਨੇ ਪੰਜਾਬ ਵਿਚ ਜੋ ਬੀਜਿਆ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ’ਤੇ ਕਬਜ਼ਾ ਕਰ ਕੇ ਉਸਦਾ ਮੁੱਲ ਵੱਟ ਰਹੇ ਹਨ: ਹਰਸਿਮਰਤ ਕੌਰ ਬਾਦਲ ਕਿਹਾਕਿ ਕਾਂਗਰਸ ਨੂੰ ਸੰਘੀ ਢਾਂਚੇ ’ਤੇ ਗੱਲ ਕਰਨ ਦਾ ਹੱਕ ਨਹੀਂ, ਕਿਹਾ ਕਿ ਇਹ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਰਲ ਕੇ ਕੰਮ ਕਰ ਰਹੀ ਹੈ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 1996 ਵਿਚ ਭਾਜਪਾ ਨਾਲ ਕੀਤੇ ਸਮਝੌਤੇ ਵੇਲੇ ਮੰਨੇ ਜਾਂਦੇ ਸੰਘੀ ਢਾਂਚੇ ਦੇ ਸਿਧਾਂਤ ਦੀ ਪਾਲਣਾ ਨਹੀਂ ਕਰ ਰਹੀ ਚੰਡੀਗੜ੍ਹ, 4 ਅਗਸਤ : ਸਾਬਕਾ....
ਹੜ੍ਹਾਂ ਮਗਰੋਂ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ ਉਤੇ ਕਾਬੂ ਪਾਉਣਾ ਸਰਕਾਰ ਦਾ ਫ਼ਰਜ਼ : ਮੁੱਖ ਮੰਤਰੀ 
ਮੁੱਖ ਮੰਤਰੀ ਵੱਲੋਂ ਡੇਂਗੂ ਉਤੇ ਕਾਬੂ ਪਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਡੇਂਗੂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 4 ਅਗਸਤ : ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ....
ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਮੁੱਖ ਸਕੱਤਰ ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤ ਨੋਟਿਸ ਲਿਆ ਚੰਡੀਗੜ੍ਹ, 4 ਅਗਸਤ : ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ....
ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਭਰਤ ਇੰਦਰ ਚਾਹਲ 'ਤੇ ਕੇਸ ਕੀਤਾ ਦਰਜ
ਚੰਡੀਗੜ੍ਹ, 03 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਸਲਾਹਕਾਰ ਵਜੋਂ ਕੈਬਨਿਟ ਰੈਂਕ ਵਾਲੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ....
 Khalsa Aid ਦੇ ਦਫ਼ਤਰ ਤੇ NIA ਦੀ ਹੋਈ ਰੇਡ ਤੋਂ ਸੁਨੀਲ ਜਾਖੜ ਹੋਏ ਪ੍ਰੇਸ਼ਾਨ, ਅਮਿਤ ਸ਼ਾਹ ਕੋਲ ਉਠਾਇਆ ਮੁੱਦਾ 
ਚੰਡੀਗੜ੍ਹ, 3 ਜੁਲਾਈ : ਪਿਛਲੇ ਦਿਨੀਂ ਐਨਆਈਏ ਦੇ ਵਲੋਂ ਪੰਜਾਬ ਦੇ ਅੰਦਰ ਖ਼ਾਲਸਾ ਏਡ ਦੇ ਦਫਤਰ ਤੇ ਕੀਤੀ ਗਈ ਰੇਡ ਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਸਖ਼ਤ ਇਤਰਾਜ਼ ਉਠਾਇਆ ਹੈ। ਜਾਖੜ ਵਲੋਂ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਲ ਉਠਾਇਆ ਹੈ। ਜਾਣਕਾਰੀ ਮੁਤਾਬਿਕ, ਜਾਖੜ ਨੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਦੌਰਾਨ ਆਖਿਆ ਕਿ, ਖ਼ਾਲਸਾ ਏਡ ਲੋਕਾਂ ਦੀ ਭਲਾਈ ਕਰਨ ਵਾਲੀ ਸੰਸਥਾ ਹੈ ਅਤੇ ਹਮੇਸ਼ਾ ਹੀ ਆਫਤ ਭਰੀਆਂ ਜਗਾਵਾਂ ਤੇ ਪਹੁੰਚ ਕਰਕੇ ਲੋਕਾਂ ਦੀ ਸੇਵਾ ਕਰਦੀ ਹੈ। ਜਾਖੜ ਨੇ ਕਿਹਾ ਕਿ....
ਪ੍ਰਤਾਪ ਸਿੰਘ ਬਾਜਵਾ 'ਆਪ' ਤੋਂ ਮੁਫ਼ਤ ਬਿਜਲੀ ਅਤੇ ਭਲਾਈ ਸਕੀਮਾਂ ਨੂੰ ਫ਼ੰਡ ਦੇਣ ਵਾਲੇ ਸਰੋਤਾਂ ਬਾਰੇ ਸਪਸ਼ਟੀਕਰਨ ਮੰਗਿਆ
ਆਪ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ ਵਿੱਚ ਅਸਫਲ ਰਹੀ, ਅਤੇ ਹੁਣ ਉਸ ਕੋਲ ਫ਼ੰਡ ਉਧਾਰ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, 3 ਅਗਸਤ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 17 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਪੰਜਾਬ ਦੀ ਡਿਗ ਰਹੀ ਵਿੱਤੀ ਸਿਹਤ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ 'ਆਪ' ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਉਹ ਮੁਫ਼ਤ ਬਿਜਲੀ ਸਕੀਮ ਸਮੇਤ....
ਵਿਜੀਲੈਂਸ ਵੱਲੋਂ 20 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ, ਐਸਐਚਓ ਤੇ ਏਐਸਆਈ. ਦੀ ਭੂਮਿਕਾ ਜਾਂਚ ਅਧੀਨ 
ਚੰਡੀਗੜ੍ਹ, 3 ਅਗਸਤ : ਵਿਜੀਲੈਂਸ ਬਿਊਰੋ ਨੇ ਥਾਣਾ ਕੂਮ ਕਲਾਂ ਵਿਖੇ ਤਾਇਨਾਤ ਐਮ.ਐਚ.ਸੀ. (ਮੁਨਸ਼ੀ) ਹਰਦੀਪ ਸਿੰਘ (ਏ.ਐਸ.ਆਈ.) ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਏਕਤਾ ਨੇ 21-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 13.4.2023 ਨੂੰ ਉਸਦੇ ਭਰਾ ਦੀਪਕ....
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ
ਪਟਿਆਲਾ ਵਿਖੇ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ, 3 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ....