ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਐਫ.ਆਈ.ਆਰ. ਦਰਜ

Punjab Image

ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੇ ਕੁੱਝ ਵਿਧਾਇਕਾਂ ਵੱਲੋਂ ਅੱਜ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਨੇ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ  ਗਈ ਹੈ। ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫਆਈਆਰ ਦਰਜ ਕਰ ਲਈ ਹੈ ਅਤੇ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।