ਨਵਾਂਸ਼ਹਿਰ, 22 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪਟਵਾਰੀ ਦੀ ਨੌਕਰੀ ਲਈ ਹਿਮਾਨਸ਼ੂ ਸ਼ਰਮਾ ਨੂੰ ਨਿਯੁਕਤੀ ਪੱਤਰ ਸੌਂਪਿਆ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਨਵੇਂ ਭਰਤੀ ਹੋਏ ਉਮੀਦਵਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਤਰਸ ਦੇ ਆਧਾਰ 'ਤੇ ਨੌਕਰੀਆਂ ਨਾਲ ਸਬੰਧਤ ਸਾਰੇ ਬਕਾਇਆ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾ ਰਿਹਾ ਹੈ।