- ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਨਵਾਂਸ਼ਹਿਰ, 12 ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਲੋਕ ਸੁਵਿਧਾ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਦੌਰਾ ਕਰਕੇ ਜਾਇਜਾ ਲਿਆ ਗਿਆ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ, ਅਸ਼ੋਕ ਕਟਾਰੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਸੁਵਿਧਾਵਾਂ ਲੋਕਾਂ ਨੂੰ ਉਨ੍ਹਾਂ ਦੇ ਪਿੰਡਾ–ਮੁੱਹਲਿਆਂ ਵਿੱਚ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਘੱਟ ਸਕੇ। ਜਿਸ ਲਈ ਪੰਜਾਬ ਸਰਕਾਰ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾ ਕੇ ਇੰਨ੍ਹਾਂ ਕੈਂਪਾਂ ਦਾ ਲਾਭ ਲੋਕਾਂ ਨੂੰ ਸਿੱਧੇ ਰੂਪ ਵਿੱਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਦਾ ਬਹੁਤ ਵਧੀਆ ਫੀਡਬੈਕ ਮਿਲ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਉਨ੍ਹਾਂ ਨੇ ਕਿਹਾ ਕਿ ਕੈਂਪ ਵਿੱਚ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਮਿਲ ਰਹੀਆਂ ਹਨ। ਜਿਸ ਵਿੱਚ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਇਸ ਮੌਕੇ ‘ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ‘ਤੇ ਹੱਲ ਵੀ ਕੀਤਾ।