ਨਵਾਂਸ਼ਹਿਰ, 10 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਮਨਵੀਰ ਸੋਢੀ ਪੁੱਤਰ ਸ਼੍ਰੀ ਰਣਜੀਤ ਸਿੰਘ ਸੋਢੀ ਪਿੰਡ ਕਿਸ਼ਨਪੁਰਾ ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 99/ਐਮ.ਏ./ਐਮ.ਸੀ.2 ਮਿਤੀ 24-07-2018 ਫਰਮ M/S “Boos Visa Consultant” ਕੁਲਾਮ ਰੋਡ, ਸਾਹਮਣੇ ਗੁਰੂ ਨਾਨਕ ਹਸਪਤਾਲ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਅਨੁਸਾਰ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਸਮੇਤ ਸਬੰਧਤ ਦਸਤਾਵੇਜ਼ ਅਪਲਾਈ ਕੀਤਾ ਜਾਂਦਾ ਹੈ ਪ੍ਰੰਤੂ ਲਾਇਸੰਸ ਧਾਰਕ ਵੱਲੋਂ ਲਾਇਸੰਸ ਰੀਨਿਊ ਕਰਨ ਸਬੰਧੀ ਦਰਖਾਸਤ ਦਫ਼ਤਰ ਵਿੱਚ ਪੇਸ਼ ਨਹੀਂ ਕੀਤੀ ਗਈ। ਇਸ ਸਬੰਧੀ ਲਾਇਸੰਸ ਧਾਰਕ ਸ਼੍ਰੀ ਮਨਵੀਰ ਸੋਢੀ ਨੂੰ ਕਾਰਨ ਦਸੋਂ ਨੋਟਿਸ ਜਾਰੀ ਕੀਤਾ ਗਿਆ। ਜਿਸ ਸਬੰਧੀ ਸ਼੍ਰੀ ਮਨਵੀਰ ਸੋਢੀ ਪੁੱਤਰ ਸ਼੍ਰੀ ਰਣਜੀਤ ਸਿੰਘ ਸੋਢੀ ਪਿੰਡ ਕਿਸ਼ਨਪੁਰਾ ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਕਿ ਉਸ ਨੇ ਸਾਲ 2020 ਵਿੱਚ ਇਹ ਕੰਮ ਛੱਡ ਦਿੱਤਾ ਹੈ। ਉਸਦਾ IELTS & Consultancy ਉਕਤ ਦਾ ਕਿਤੇ ਵੀ ਕੋਈ ਦਫ਼ਤਰ ਨਹੀਂ ਹੈ। ਇਸ ਲਈ ਉਸਦਾ ਲਾਇਸੰਸ ਕੈਂਸਲ ਕਰ ਦਿੱਤਾ ਜਾਵੇ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਉਕਤ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਸੈਕਸ਼ਨ 6(1)(g) ਤਹਿਤ ਪ੍ਰਾਰਥਣ ਮਿਸ ਦੀਪਿਕਾ ਪੁੱਤਰੀ ਸ਼੍ਰੀ ਚਰਨਜੀਤ ਮਕਾਨ ਨੰ: 15, ਬਸਤੀ ਇਬਰਾਹਿਮ, ਨੇੜੇ ਰੇਲਵੇ ਸਟੇਸ਼ਨ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 103/ਐਮ.ਏ./ਐਮ.ਸੀ.2 ਮਿਤੀ 08-08-2018 ਫਰਮ M/S “Expert Education and Immigration Sevices” ਗਰਾਊਂਡ ਫਲੋਰ, ਪ੍ਰੀਤ ਪੈਲਸ ਕੰਪਲੈਕਸ, ਰਾਹੋਂ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ। ਇਸ ਸਬੰਧੀ ਸਬੰਧਤ ਪ੍ਰਾਰਥਣ ਮਿਸ ਦੀਪਿਕਾ ਪੁੱਤਰੀ ਸ਼੍ਰੀ ਚਰਨਜੀਤ ਨੇ ਦੱਸਿਆ ਹੈ ਕਿ ਉਸਨੇ ਪਿਛਲੇ ਕੁਝ ਸਮੇਂ ਤੋਂ ਵਿਦੇਸ਼ ਚਲੇ ਜਾਣ ਕਾਰਨ ਉਕਤ ਟਰੈਵਲਿੰਗ ਏਜੰਸੀ ਦਾ ਕੰਮ ਬੰਦ ਕਰ ਦਿੱਤਾ ਹੈ। ਇਸ ਲਈ ਉਸਦਾ ਉਕਤ ਟਰੈਵਲਿੰਗ ਏਜੰਸੀ ਦਾ ਲਾਇਸੰਸ ਕੈਂਸਲ ਕਰ ਦਿੱਤਾ ਜਾਵੇ। ਜਿਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਉਕਤ ਲਾਇਸੰਸ ਨੂੰ ਰੱਦ ਕੀਤਾ ਗਿਆ ਹੈ।