- ਕੈਬਨਿਟ ਮੰਤਰੀ ਨੇ ਪਿੰਡ ਡਾਡਾ ਤੇ ਸਤਿਆਲ ਦੀ ਪੰਚਾਇਤ ਨੂੰ ਜਿੰਮ ਲਈ ਦਿੱਤੇ 2-2 ਲੱਖ ਰੁਪਏ ਦੇ ਚੈੱਕ
ਹੁਸ਼ਿਆਰਪੁਰ, 30 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਕਰਵਾ ਰਹੀ ਹੈ, ਜਿਸ ਤਹਿਤ ਪਿੰਡਾਂ ਵਿਚ ਬੁਨਿਆਦੀ ਢਾਂਚੇ ਤੋਂ ਇਲਾਵਾ ਪਿੰਡਾਂ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ’ਤੇ ਵਿਸ਼ੇਸ਼ ਫੋਕਸ ਕਰਦੇ ਹੋਏ ਵਿਕਾਸ ਲਈ ਕੰਮ ਕੀਤੇ ਜਾ ਰਹੇ ਹਨ। ਉਹ ਅੱਜ ਪਿੰਡ ਡਾਡਾ ਅਤੇ ਸਤਿਆਲ ਦੀ ਪੰਚਾਇਤ ਨੂੰ ਨੌਜਵਾਨਾਂ ਦੇ ਜਿੰਮ ਲਈ 2-2 ਲੱਖ ਰੁਪਏ ਦੇ ਚੈੱਕ ਸੌਂਪਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਵੀ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਦੋਵੇਂ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹੁਣ ਤੋਂ ਹੀ ਹੋਣ ਵਾਲੇ ਕੰਮਾਂ ਨੂੰ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਦੀ ਮੰਗ ਅਨੁਸਾਰ ਹੋਰ ਵੀ ਵਿਕਾਸ ਕਾਰਜ ਪਿੰਡ ਵਿਚ ਕਰਵਾਏ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ, ਇਹੀ ਕਾਰਨ ਹੈ ਕਿ ਮਾਤਰ ਇਕ ਸਾਲ ਵਿਚ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਇਸ ਤਰ੍ਹਾਂ ਦੇ ਫੈਸਲੇ ਲਏ ਹਨ, ਜਿਸ ਦੀ ਸਾਰੇ ਪ੍ਰਸ਼ੰਸਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਵਰਗ ਅਤੇ ਹਰ ਹਲਕੇ ਦੀ ਤਰੱਕੀ ਹੋਵੇ। ਉਨ੍ਹਾਂ ਕਿਹਾ ਕਿ ਉਹ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਸਥਾਨਕ ਲੋਕ ਨਿਰਮਾਣ ਭਵਨ ਵਿਚ ਬੈਠ ਕੇ ਨਾ ਸਿਰਫ ਜ਼ਿਲ੍ਹੇ ਦੇ ਬਲਕਿ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ। ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੋਵੇ, ਤਾਂ ਉਨ੍ਹਾਂ ਦੇ ਸੈਸ਼ਨ ਚੌਕ ਸਥਿਤ ਦਫ਼ਤਰ ਵਿਚ ਆ ਕੇ ਆਪਣੀ ਸਮੱਸਿਆ ਦੱਸ ਸਕਦੇ ਹਨ। ਇਸ ਮੌਕੇ ਬੀ.ਡੀ.ਪੀ.ਓ ਸੁਖਵਿੰਦਰ ਸਿੰਘ, ਪ੍ਰੀਤਪਾਲ, ਰਣਜੀਤ, ਰਾਮ ਜੀ ਦਾਸ, ਬਲਵੀਰ ਸਿੰਘ, ਕਸ਼ਮੀਰੀ ਲਾਲ, ਸਤਨਾਮ ਸਿੰਘ, ਦੇਸਰਾਜ ਭੱਟੀ, ਗੁਰਪਾਲ ਸਿੰਘ, ਸਰਪੰਚ ਯਸ਼ਪਾਲ, ਐਡਵੋਕੇਟ ਕੈਲਾਸ਼ ਕਤਨੌਰੀਆ, ਪੰਚ ਦੇਵ ਰਾਜ, ਪੰਚ ਮੋਹਿੰਦਰ ਰਾਮ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।