ਹੁਸ਼ਿਆਰਪੁਰ, 07 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ (ਆਈ.ਐਸ. ਐਸ) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਘਬਰਾਉਣ ਨਾ ਅਤੇ ਪੈਟਰੋਲ ਪੰਪਾਂ 'ਤੇ ਬਾਹਰ ਭੀੜ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਵਿੱਚ ਪੂਰੀ ਮਾਤਰਾ ਵਿੱਚ ਤੇਲ ਉਪਲੱਬਧ ਹੈ ਅਤੇ ਤੇਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਪੈਟਰੋਲ ਪੰਪ ਐਸੋਸੀਏਸ਼ਨ ਅਤੇ ਪੈਟਰੋਲ ਪੰਪ ਟੈਂਕਰ ਐਸੋਸੀਏਸ਼ਨ ਵੱਲੋਂ ਕੋਈ ਹੜਤਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸੰਜਮ ਨਾਲ ਕੰਮ ਲੈਣ ਅਤੇ ਬੇਫਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵਚਨਬੱਧ ਅਤੇ ਤਿਆਰ ਹੈ।