- ਵਿਦਿਆਰਥੀਆਂ ਨੂੰ ਪਰਾਲੀ ਸੰਭਾਲਣ ਦੇ ਨੇਕ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੇਰਿਆ
ਹੁਸ਼ਿਆਰਪੁਰ, 9 ਨਵੰਬਰ : ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਮੁਹਿੰਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ, ਬਲਹੱਡਾ ਵਿਖ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਕੂਲ ਦੇ ਹੈੱਡ ਮਿਸਟ੍ਰੈਸ ਨਿਰਮਲਾ ਦੇਵੀ ਨੇ ਆਏ ਮਾਹਿਰਾਂ ਦਾ ਸਵਾਗਤ ਕੀਤਾ ਅਤੇ ਪਰਾਲੀ ਸੰਭਾਲਣ ਲਈ ਜਾਗਰੁਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ Çੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਡਾ. ਬੌਂਸ ਨੇ ਪਰਾਲੀ ਦੀ ਬਾਇਓ ਗੈਸ ਪਲਾਂਟ, ਊੂਰਜਾ, ਖੁੰਬ ਉਤਪਾਦਨ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਜਾਗਰੁਕਤਾ ਮੁਹਿੰਮ ਵਿਚ ਅਹਿਮ ਜਿੰਮੇਵਾਰੀ ਨਿਭਾਉਣ ਅਤੇ ਪਰਾਲੀ ਸੰਭਾਲਣ ਦੇ ਇਸ ਨੇਕ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਲਈ ਪ੍ਰੇਰਿਆ। ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਬੱਚਿਆਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਸਾਰੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਗਈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ’ਤੇ ਬੁਰੇ ਪ੍ਰਭਾਵ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਸਾਇੰਸ ਮਾਸਟਰ ਕੰਵਰਜੀਤ ਸਿੰਘ, ਹਿੰਦੀ ਮਾਸਟਰ ਸਰਬਜੀਤ ਸਿੰਘ, ਅੰਗਰੇਜ਼ੀ ਮਿਸਟ੍ਰੈਸ ਸਰੋਜ ਕੁਮਾਰੀ, ਸਾਇੰਸ ਮਿਸਟ੍ਰੈਸ ਰਜਨੀ, ਕੰਪਿਊਟਰ ਮਾਸਟਰ ਹਰਦੇਵ ਸਿੰਘ ਅਤੇ ਹੋਰ ਹਾਜ਼ਰ ਸਨ।