ਨਵਾਂਸ਼ਹਿਰ, 20 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਲੈਮਰੀਨ ਟੈਕ ਕਾਲਜ ਰੈਲਮਾਜਰਾ ਦਾ ਦੌਰਾ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਐਸ.ਪੀ. ਡਾ. ਮਹਿਤਾਬ ਸਿੰਘ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਦੀ ਸੁਰੱਖਿਆ ਪ੍ਰਬੰਧਾਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਤਿਆਰੀਆਂ ਚੱਲ ਰਹੀਆਂ ਹਨ ਤਾਂ ਜੋ ਚੋਣਾਂ ਦੇ ਐਲਾਨ ਤੋਂ ਪਹਿਲਾਂ-ਪਹਿਲਾਂ ਸਾਰੇ ਪ੍ਰਬੰਧ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ-2024 ਦੌਰਾਨ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਵੱਖ-ਵੱਖ ਥਾਂਵਾਂ ਦਾ ਨਿਰੀਖਣ ਕੀਤਾ ਗਿਆ ਹੈ, ਜੋ ਵੀ ਸਥਾਨ ਸੁਰੱਖਿਆ ਦੇ ਮੱਦੇਨਜ਼ਰ ਉੱਚਿਤ ਹੋਵੇਗੀ, ਉਸੇ ਸਥਾਨ ਨੂੰ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਬਣਾਇਆ ਜਾਵੇਗਾ।