ਕਪੂਰਥਲਾ, 2 ਜੂਨ : ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜ਼ਿਲ੍ਹਾ ਕਪੂਰਥਲਾ ਵਿਖੇ ਰੂਰਲ ਸੈੱਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਪਿੰਡ ਸੰਗੋਜਲਾ ਕਪੂਰਥਲਾ ਵਿੱਚ ਜਰਨਲ ਈ.ਡੀ.ਪੀ ਦੀ ਟੇ੍ਨਿੰਗ ਕਰਵਾਈ ਗਈਜਿਸ ਤਹਿਤ ਟੇ੍ਨਿੰਗ ਪੂਰੀ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ। ਡਾਇਰੈਕਟਰ ਪਰਮਜੀਤ ਸਿੰਘ ਨੇ ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼ੁਭ ਕਾਮਨਾਵਾਂ ਦਿੱਤੀਆ ਅਤੇ ਕਿਹਾ ਕਿ ਟੇ੍ਨਿੰਗ ਪ੍ਰਾਪਤ ਕਰਨ ਤੋਂ ਬਾਅਦ ਸਵੈ-ਰੋਜ਼ਗਾਰ ਸ਼ੁਰੂ ਕਰਕੇ ਆਤਮ ਨਿਰਭਰ ਬਣਨਾ ਚਾਹੀਦਾ ਹੈ। ਉਹਨਾ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸੰਸਥਾ ਵਲੋਂ ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮਦਦ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਕੰਪਿਉਟਰਾਇਜ਼ਡ ਅਕਾਂੳਟਿੰਗ,ਇਲੈਕਟ੍ਰੀਸ਼ਨ,ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਮਿਸਜ ਪ੍ਰਿਆ ਅਤੇ ਹੋਰ ਪਤਵੰਤੇ ਹਾਜ਼ਰ ਸਨ ।