ਕਪੂਰਥਲਾ, 7 ਜੂਨ : ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕੋਰਟ ਕੰਪਲੈਕਸ, ਕਪੂਰਥਲਾ ਵਿੱਚ ਛਾਂ ਦਾਰ ਪੌਦੇ ਲਗਾਏ ਗਏ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਵਾਤਾਵਰਣ ਨੂੰ ਸਾਫ—ਸੁਥਰਾ ਅਤੇ ਸਵੱਛ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣੇ ਚਾਹੀਦੇ ਹਨ। ਉਨਾਂ ਕਿਹਾ ਕਿ ਗਲੋਬਲ ਵਾਰਮਿੰਗ ਦੇ ਚਲਦੇ ਧਰਤੀ ਹੇਠਾਂ ਪਾਣੀ ਦਾ ਲੇਬਲ ਕਾਫੀ ਨੀਵਾਂ ਜਾ ਚੁੱਕਾ ਹੈ ਜੋ ਕਿ ਸਾਡੀ ਆਉਣ ਵਾਲੀ ਪੀੜ੍ਹੀ ਵਾਸਤੇ ਖਤਰੇ ਦੀ ਘੰਟੀ ਹੈ ਤੇ ਜੇਕਰ ਅਸੀਂ ਆਪਣੇ ਵਾਤਾਵਰਨ ਨੂੰ ਸਾਫ—ਸੁਥਰਾ ਅਤੇ ਸਵੱਛ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ । ਉਨ੍ਹਾਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਵਾਤਾਵਰਣ ਦੀ ਸਾਂਭ ਸੰਭਾਲ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਅਤੇ ਜੂਡੀਸ਼ੀਅਲ ਕੋਰਟਸ, ਕਪੂਰਥਲਾ ਦੇ ਕਰਮਚਾਰੀ ਵੀ ਹਾਜਰ ਸਨ।