- ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਕਰੇਗੀ ਪ੍ਰਚਾਰ
ਹੁਸ਼ਿਆਰਪੁਰ, 4 ਮਾਰਚ : ਮਂੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ ਅਤੇ 9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਜ਼ਿਲ੍ਹਾ ਅਤੇ ਸੈਸ਼ਨ-ਜ਼ੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਟਰੈਵਲਰ ਵੈਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਇਸ ਟਰੈਵਲਰ ਵੈਨ ਰਾਹੀ ਪੈਨਲ ਐਡਵੋਕਟਾਂ ਅਤੇ ਪੀ.ਐਲ.ਵੀਜ਼ ਅਥਾਰਟੀ ਵੱਲੋਂ ਚਲਾਈਆਂ ਗਈਆਂ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦੇ ਨਾਲ-ਨਾਲ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ), ਮੀਡੀਏਸ਼ਨ ਅਤੇ ਕੰਨਸਲੀਏਸ਼ਨ ਸੈਂਟਰ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ, ਹੁਸ਼ਿਆਰਪੁਰ ਦਾ ਪ੍ਰਚਾਰ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਪ੍ਰਤੀ ਜਾਗਰੂਕ ਹੋ ਸਕਣ। ਇਸ ਟਰੈਵਲਰ ਵੈਨ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਸਕੀਮਾਂ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਸਾਲ 2024 ਦੌਰਾਨ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਲਗਾਈਆਂ ਜਾਣ ਵਾਲੀਆਂ ਕੌਮੀ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਪੈਨਲ ਐਡਵੋਕੇਟ ਅਤੇ ਸਮੂਹ ਸਟਾਫ ਹਾਜ਼ਰ ਸੀ।