ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਬਾਰੇ ਡਾ. ਗੁਰਪ੍ਰੀਤ ਕੌਰ ਨੇ ਕਰਤਾ ਵੱਡਾ ਖੁਲਾਸਾ

  • ਜਾਣੋ ਕਦੋ ਤੋਂ ਮਹਿਲਾਵਾਂ ਨੂੰ ਮਿਲਣ ਜਾ ਰਹੇ ਨੇ 1000 ਰੁਪਏ ਮਹੀਨਾ

ਜਲੰਧਰ, 03 ਜੁਲਾਈ 2024 : ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਲਈ ਜਲਦ 1000 ਰੁਪਏ ਮਹੀਨਾ ਦੀ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਗੱਲ ਦੀ ਪੁਸ਼ਟੀ ਕੀਤੀ ਹੈ। ਲੋਕਾਂ ਦੇ ਇੱਕਠ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ, ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਤਿਆਰੀ ਕਰ ਲਈ ਹੈ, ਜੋ ਕਿ ਇਸ ਸਾਲ 2024 ਦੇ ਅੰਤ ਤੱਕ ਔਰਤਾਂ ਦੇ ਖਾਤਿਆਂ ਵਿੱਚ ਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਾਰੰਟੀ ਵਿਚ ਮੁਫਤ ਬਿਜਲੀ ਸੀ, ਜੋ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ। ਦੱਸ ਦਈਏ ਕਿ, ਡਾਕਟਰ ਗੁਰਪ੍ਰੀਤ ਕੌਰ ਨੇ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਦਰਵਾਜ਼ੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ, ਜਲੰਧਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨੇ ਪਰਿਵਾਰ ਨੂੰ ਜੋ ਪਿਆਰ ਦਿੱਤਾ, ਉਸ ਨੂੰ ਉਹ ਭੁੱਲ ਨਹੀਂ ਸਕਦੇ । ਇਸ ਲਈ ਖਾਸ ਕਰਕੇ ਜਲੰਧਰ ਦੇ ਲੋਕਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ ਅਤੇ ਉਹ ਉਨ੍ਹਾਂ ਦੀ ਸੇਵਾ ਕਰਕੇ ਖੁਸ਼ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਹੀ ਮੁਆਫ਼ ਕੀਤੇ ਗਏ ਹਨ ਸਗੋਂ ਲੋਕਾਂ ਨਾਲ ਕੀਤੇ ਹੋਰ ਵਾਅਦੇ ਵੀ ਪੂਰੇ ਕੀਤੇ ਗਏ ਹਨ। ਡਾ: ਗੁਰਪ੍ਰੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਅਤੇ ਅਧਿਕਾਰੀਆਂ ਨੂੰ ਵੀ ਬੁਲਾ ਕੇ ਕੁਝ ਮਸਲਿਆਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।