- ਕੈਬਨਿਟ ਮੰਤਰੀ ਨੇ ਪਿੰਡ ਭਾਮ ’ਚ ਵਾਟਰ ਸਪਲਾਈ ਪਾਈਪ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
- 126.34 ਲੱਖ ਰੁਪਏ ਦੀ ਲਾਗਤ ਨਾਲ ਪਿੰਡ ’ਚ ਕਰੀਬ 13 ਕਿਲੋਮੀਟਰ ਪਾਈ ਜਾ ਰਹੀ ਹੈ ਪਾਈਪ ਲਾਈਨ
ਹੁਸ਼ਿਆਰਪੁਰ, 18 ਦਸੰਬਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪੰਜਾਬ ਵਿਚ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਹ ਬਲਾਕ ਮਾਹਿਲਪੁਰ ਦੇ ਪਿੰਡ ਭਾਮ ਵਿਚ ਕਰੀਬ 13 ਕਿਲੋਮੀਟਰ ਲੰਬੀ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਕਾਫ਼ੀ ਘਰਾਂ ਤੱਕ ਪੀਣ ਵਾਲਾ ਸਾਫ਼ ਪਾਣੀ ਨਹੀਂ ਪਹੁੰਚ ਰਿਹਾ ਸੀ, ਜਿਸ ਦੀ ਕਮੀ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ 126.34 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਇਸ ਕੰਮ ਨੂੰ ਸਤੰਬਰ 2024 ਤੱਕ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੋਈ ਵੀ ਘਰ ਇਸ ਤਰ੍ਹਾਂ ਦਾ ਨਹੀਂ ਛੱਡਿਆ ਜਾਵੇਗਾ, ਜਿਸ ਨੂੰ ਪੀਣ ਵਾਲਾ ਸਾਫ਼ ਪਾਣੀ ਲਈ ਕਿਤੇ ਦੂਰ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਉਨ੍ਹਾਂ ਸਰਹੱਦੀ ਇਲਾਕਿਆਂ ਜਿਥੇ ਪਿਛਲੀਆਂ ਸਰਕਾਰਾਂ ਨੇ ਕੋਈ ਵੀ ਸਾਰ ਨਹੀਂ ਲਈ, ਉਥੇ ਵੀ ਆਰ.ਓ ਲਗਾ ਕੇ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ-ਪਿੰਡ ਜਾ ਕੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸੁਵਿਧਾਵਾ ਸਮੇਂ ਸਿਰ ਮਿਲ ਸਕਣ। ਇਸ ਮੌਕੇ ਮੋਹਨ ਲਾਲ ਚਿਤੋਂ, ਐਸ.ਈ ਵਿਜੇ ਕੁਮਾਰ, ਐਕਸੀਅਨ ਗੁਰਪ੍ਰੀਤ ਸਿੰਘ ਸੈਣੀ, ਐਸ.ਡੀ.ਓ ਜੋਗਿੰਦਰ ਪਾਲ, ਜੇ.ਈ ਗੁਰਪ੍ਰੀਤ ਸਿੰਘ, ਮਨਿੰਦਰਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।