ਟਰੈਕਟਰ ਦੀ ਚਪੇਟ ਚ ਆ ਕੇ ਮਰੇ ਨੌਜਵਾਨ ਦੇ ਪਰਿਵਾਰ ਨੇ ਰੋਡ ਜਾਮ ਕਰਕੇ ਕੀਤਾ ਪ੍ਰਦਰਸ਼ਨ

ਕਪੂਰਥਲਾ : ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ ਦੌਰਾਨ ਪਿੰਡ ਕਡਾਲਾ ਕਲਾਂ ਕੋਲ ਇਕ 22 ਸਾਲਾ ਨੌਜਵਾਨ ਜੋ ਕਿ ਸੜਕ ਦੇ ਇਕ ਪਾਸੇ ਖੜ੍ਹਾ ਸੀ ਦਾ ਟਰੈਕਟਰ ਸਟੰਟ ਕਰ ਰਹੇ ਟਰੈਕਟਰ ਚਾਲਕ ਦੇ ਟਰੈਕਟਰ ਤੋਂ ਕੰਟਰੋਲ ਗੁਆਉਣ ‘ਤੇ ਉਸ ਦੀ ਚਪੇਟ ਵਿਚ ਆ ਗਿਆ ਸੀ ਤੇ ਇਸ ਦੇ ਚੱਲਦੇ ਉਸ ਦੀ ਮੌਤ ਹੋ ਗਈ ਸੀ। ਪਰਿਵਾਰ ਵੱਲੋਂ ਕਪੂਰਥਲਾ ਸੁਲਤਾਨਪੁਰ ਰੋਡ ਨੂੰ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਤੇ ਪ੍ਰਦਰਸ਼ਨ ਕਾਰੀਆਂ ਮਤਾਬਕ ਬੇਸ਼ੱਕ ਇਸ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ ਪਰ ਉਸ ਵਿਚ ਸਖਤ ਕਾਨੂੰਨੀ ਧਾਰਾਵਾਂ ਨੂੰ ਨਹੀਂ ਜੋੜਿਆ ਗਿਆ ਹੈ ਜਿਸ ਨਾਲ ਦੋਸ਼ੀ ਨੂੰ ਰਾਹਤ ਮਿਲ ਸਕਦੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪ੍ਰਦਰਸ਼ਨ ਜਾਰੀ ਰੱਖਣਗੇ।