- ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਫੋਟੋ ਵੋਟਰ ਸੂਚੀ ਦੀਆਂ ਕਾਪੀਆਂ
ਹੁਸ਼ਿਆਰਪੁਰ, 22 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ ਕਰ ਦਿੱਤੀ ਗਈ ਹੈ। ਉਹ ਅੱਜ ਆਪਣੇ ਦਫ਼ਤਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਪਲਬੱਧ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਜ਼ਿਲ੍ਹੇ ਵਿੱਚ ਹੁਣ 1257237 ਵੋਟਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ, ਉਹ ਆਪਣਾ ਨਾਮ ਵੋਟਰ ਸੂਚੀਆਂ ਵਿੱਚ ਸ਼ਾਮਿਲ ਕਰਵਾਉਣ ਦੇ ਲਈ ਫਾਰਮ ਨੰਬਰ 6 ਵਿੱਚ ਅਪਲਾਈ ਕਰ ਸਕਦੇ ਹਨ, ਵੋਟਰ ਸੂਚੀਆਂ ਵਿੱਚ ਸ਼ਾਮਿਲ ਨਾਮ ’ਤੇ ਇਤਰਾਜ਼ ਕਰਨ ਜਾਂ ਵੋਟ ਕਟਵਾਉਣ ਦੇ ਲਈ ਫਾਰਮ ਨੰਬ 7, ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਕਿਸੇ ਤਰ੍ਹਾਂ ਦੀ ਸੋਧ ਕਰਨ ਦੇ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀਆਂ/ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰ/ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ https://voters.eci.gov.in ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨੂੰ ਅਪੀਲ ਕੀਤੀ ਕਿ ਪੋÇਲੰਗ ਬੂਥਾਂ ’ਤੇ ਬੂਥ ਲੈਵਲ ਅਧਿਕਾਰੀਆਂ ਦੀ ਸਹਾਇਤਾ ਦੇ ਲਈ ਬੂਥ ਲੈਵਲ ਏਂਜੰਟਾਂ ਦੀ ਨਿਯੁਕਤੀ ਕੀਤੀ ਜਾਵੇ। ਇਸ ਮੌਕੇ ’ਤੇ ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਕਾਨੂੰਗੋ ਦੀਪਕ ਕੁਮਾਰ, ਕਾਨੂੰਗੋ ਲਖਵੀਰ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਜੈ ਰਾਮ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਰਘੂ ਟੰਡਨ, ਸੀ.ਪੀ.ਆਈ (ਐਮ) ਤੋਂ ਬਲਵਿੰਦਰ ਸਿੰਘ, ਗੁਰਮੇਜ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ ਵੀ ਮੌਜੂਦ ਸਨ।