ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਭਾਜਪਾ ’ਚ ਸ਼ਾਮਲ

ਮਾਹਿਲਪੁਰ, 24 ਅਕਤੂਬਰ 2024 : ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਲੀਡਰ ਸੋਹਨ ਸਿੰਘ ਠੰਡਲ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਇੰਚਾਰਜ ਵਿਜੇ ਰੁਪਾਨੀ ਵਲੋਂ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹੁਸ਼ਿਆਰਪੁਰ ਪਹੁੰਚੇ। ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ।