ਕਪੂਰਥਲਾ, 17 ਨਵੰਬਰ : ਪਿੰਡ ਕੋਕਲਪੁਰ ਦੇ ਵਸਨੀਕ ਇੱਕ ਵਿਅਕਤੀ ਨੂੰ ਨੰਬਰ +351920343654 ’ਤੇ ਫੋਨ ਕਰਕੇ ਉਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਥਾਣਾ ਕੋਤਵਾਲੀ ਦੀ ਪੁਲੀਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਧਾਰਾ 387, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਹੈ। ਉਕਤ ਵਿਅਕਤੀ ਨੇ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਪੁਲਿਸ ਟੈਕਨੀਕਲ ਸੈੱਲ ਦੀ ਮਦਦ ਨਾਲ ਉਕਤ ਨੰਬਰ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਾਲ ਕਿੱਥੋਂ ਆਈ ਅਤੇ ਕਿਸ ਨੇ ਕੀਤੀ। ਪਿੰਡ ਕੋਕਲਪੁਰ ਦੇ ਵਸਨੀਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ 7:25 ਵਜੇ ਉਨ੍ਹਾਂ ਦੇ ਮੋਬਾਈਲ ਫੋਨ 'ਤੇ ਨੰਬਰ +351920343654 ਤੋਂ ਕਾਲ ਆਈ। ਜਦੋਂ ਉਸ ਨੇ ਕਾਲ ਰਿਸੀਵ ਕੀਤੀ ਤਾਂ ਦੂਜੇ ਪਾਸੇ ਫੋਨ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਹੈ। ਉਕਤ ਵਿਅਕਤੀ ਨੇ ਉਸ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗਣੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਜੇਕਰ ਉਸ ਨੇ ਫਿਰੌਤੀ ਨਾ ਦਿੱਤੀ ਤਾਂ ਉਹ ਉਸ ਨੂੰ ਗੋਲੀ ਮਾਰ ਦੇਵੇਗਾ। ਉਸ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਸਦਰ ਨੂੰ ਦਿੱਤੀ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 387, 506 ਆਈ.ਪੀ.ਸੀ. ਪੁਲਿਸ ਟੈਕਨੀਕਲ ਸੈੱਲ ਦੀ ਮਦਦ ਨਾਲ ਉਕਤ ਨੰਬਰ ਦੀ ਜਾਂਚ ਕਰ ਰਹੀ ਹੈ।