- ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਕੀਤਾ ਵਾਅਦਾ
- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਰੱਜਕੇ ਤਾਰੀਫ਼
ਜਲੰਧਰ, 27 ਅਪ੍ਰੈਲ : ਆਮ ਆਦਮੀ ਪਾਰਟੀ ਦੇ ਜਲੰਧਰ ਸਥਿਤ ਚੋਣ ਦਫ਼ਤਰ ਵਿਖੇ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਵੱਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਜਿੱਥੇ ਮਾਨ ਸਰਕਾਰ ਦੇ ਇੱਕ ਸਾਲ ਦੇ ਕੰਮਾਂ ਤੇ ਤਸੱਲੀ ਪ੍ਰਗਟ ਕਰਦਿਆਂ ਸਰਕਾਰ ਦੀਆਂ ਨੀਤੀਆਂ ਦੀ ਖੁੱਲ੍ਹਕੇ ਤਾਰੀਫ਼ ਕੀਤੀ, ਉੱਥੇ ਉਨ੍ਹਾਂ ਵੱਲੋਂ ਸ. ਬਰਸਟ ਨੂੰ ਪਿਛਲੇ 15 ਸਾਲਾਂ ਤੋ ਸਿਹਤ ਵਿਭਾਗ ਵਿਚ ਕੰਮ ਕਰ ਰਹੀਆਂ ਮਹਿਲਾ ਵਰਕਰਾਂ ਨੂੰ ਰੈਗੂਲਰ ਕਰਨ ਦੇ ਸਬੰਧ ਵਿਚ ਮੰਗ ਪੱਤਰ ਵੀ ਦਿੱਤਾ ਗਿਆ। ਯੂਨੀਅਨ ਦੇ ਆਗੂਆਂ ਸ. ਹਰਚੰਦ ਸਿੰਘ ਬਰਸਟ ਨੂੰ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਉਪਰੋਕਤ ਵਿਭਾਗ ਵਿੱਚ 900 ਤੋਂ ਵੱਧ ਰੈਗੂਲਰ ਪੋਸਟਾਂ ਖਾਲੀ ਪਈਆਂ ਹਨ। ਉਨ੍ਹਾਂ ਆਪਣੇ ਮੰਗ-ਪੱਤਰ ਵਿਚ ਕੰਟਰੈਕਟ ਕਰਮਚਾਰੀਆਂ ਨੂੰ ਕਿਰਤ ਕਾਨੂੰਨ ਨਿਯਮਾਂ ਦੇ ਅਨੁਸਾਰ ਬਰਾਬਰ ਤਨਖ਼ਾਹ, ਭੱਤੇ ਅਤੇ ਸਹੂਲਤਾਂ ਮੁਹੱਈਆ ਕਰਵਾਏ ਜਾਣ ਦੀ ਵੀ ਮੰਗ ਰੱਖੀ। ਇਸ ਉਪਰੰਤ ਬਰਸਟ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਦਾ ਛੇਤੀ ਹੀ ਕੋਈ ਢੁੱਕਵਾਂ ਹੱਲ ਕੱਢਿਆ ਜਾਵੇਗਾ। ਜਿਕਰਯੋਗ ਹੈ ਕਿ ਮੀਟਿੰਗ ਲਈ ਪਹੁੰਚੇ ਯੂਨੀਅਨ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਮਾਨ ਸਰਕਾਰ ਹੀ ਅਸਲ ਵਿੱਚ ਆਮ ਲੋਕਾਂ ਦੀ ਸਾਰ ਲੈ ਰਹੀ ਹੈ। ਉਨ੍ਹਾਂ ਆਗਾਮੀ ਜਲੰਧਰ ਲੋਕ-ਸਭਾ ਜ਼ਿਮਨੀ ਚੋਣ ਵਿਚ 'ਆਪ ਉਮੀਦਵਾਰ ਸੁਸ਼ੀਲ ਕੁਮਾਰ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਲਈ ਆਪਣਾ ਪੂਰਾ ਜ਼ੋਰ ਲਾਉਣ ਦਾ ਭਰੋਸਾ ਦਿੱਤਾ। ਇਸ ਮੌਕੇ 'ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਯੂਨੀਅਨ' ਦੇ ਸੂਬਾ ਪ੍ਰਧਾਨ ਸਰਬਜੀਤ ਸਮੇਤ ਬਲਜੀਤ ਕੌਰ, ਸੁਖਵੀਰ ਕੌਰ, ਚੰਚਲ ਬਾਲਾ, ਪ੍ਰਭਜੀਤ ਕੌਰ, ਮਮਤਾ, ਭਿੰਦਰ ਕੌਰ ਅਤੇ ਹੋਰ ਹੈਲਥ ਵਰਕਰ ਵੀ ਮੌਜੂਦ ਸਨ।