8 ਸਤੰਬਰ 2024 ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਰਹਿਣਗੇ ਬੰਦ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ 

ਬਲਾਚੌਰ  6 ਸਤੰਬਰ 2024 : ਐਸ.ਐਸ. ਜੈਨ ਸਭਾ (ਰਜਿ.), ਨਵਾਂਸ਼ਹਿਰ ਵੱਲੋਂ ਪੱਤਰ ਨੰਬਰ 818/24 ਮਿਤੀ 02.09.2024 ਰਾਹੀਂ ਲਿਖਿਆ ਹੈ ਕਿ ਜੈਨ ਸਮਾਜ ਵੱਲੋਂ ਮਿਤੀ 08.09.2024 ਦਿਨ ਐਤਵਾਰ ਨੂੰ ਸੰਵਤਸਰੀ ਮਹਾਂਪੁਰਵ ਮਨਾਇਆ ਜਾ ਰਿਹਾ ਹੈ। ਇਹ ਦਿਨ ਸਾਰੇ ਦੇਸ਼ ਵਿੱਚ ਅਹਿੰਸਾ ਦਿਵਸ ਦੇ ਤੋਰ ਤੇ ਮਨਾਇਆ ਜਾਂਦਾ ਹੈ। ਇਸ ਲਈ ਮਿਤੀ 08.09.2024 ਨੂੰ ਸੰਵਤਸਰੀ ਮਹਾਂਪਰਵ ਦੇ ਮੌਕੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਲਈ ਬੇਨਤੀ ਕੀਤੀ ਹੈ। ਸੰਵਤਸਰੀ ਦੇ ਤਿਉਹਾਰ ਵਾਲੇ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ है। ਇਸ ਲਈ ਐਸ.ਐਸ. ਜੈਨ ਸਭਾ (ਰਜਿ.), ਨਵਾਂਸ਼ਹਿਰ ਦੇ ਪੱਤਰ ਨੰਬਰ S18/24 ਮਿਤੀ 02.09,2024 ਦੇ ਸਨਮੁੱਖ ਮੈਂ. ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਭਾਰਤੀ ਨਾਗਰਿਕ ਸਰਕਸ਼ਾ ਸੰਹਿਤਾ, 2023 (The Bharatiya Nagarik Suraksha Sanhita, 2023) ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ  ਮਿਤੀ 08.09.2024 ਨੂੰ ਇੱਕ ਦਿਨ ਲਈ ਸੰਵਤਸਰੀ ਤਿਉਹਾਰ ਦੇ ਮੌਕੇ ਤੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕਰਦਾ ਹਾਂ। ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ, ਡਿਪਟੀ ਡਾਇਰੈਕਟਰ, ਪਸੂ ਪਾਲਣ ਵਿਭਾਗ, ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ  ਅਫਸਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਾਰਜ ਸਾਧਕ ਅਫਸਰ, ਨਗਰ ਕੌਂਸਲ ਨਵਾਂਸ਼ਹਿਰ/ਬੰਗਾ/ਰਾਹੋਂ/ਬਲਾਚੌਰ ਜ਼ਿੰਮੇਵਾਰ ਹੋਣਗੇ।