ਨਵਾਂ ਸ਼ਹਿਰ, 18 ਦਸੰਬਰ : ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ 2 ਕਿਲੋ ਹੈਰੋਇਨ ਤੇ 1 ਲੱਖ ਰੁਪਏ ਤੋਂ ਵੱਧ ਨਗਦੀ ਸਮੇਤ ਇੱਕ ਤਸਕਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਐੱਸਐੱਸਪੀ ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ ਸੀਆਈਏ ਸਟਾਫ, ਸ਼ਹੀਦ ਭਗਤ ਸਿੰਘ ਨਗਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੂਨੀਆਂ ਵੱਲੋਂ ਐਕਟਿਵਾ ਸਕੂਟਰ ‘ਤੇ ਆਰਹੇ ਇਕ ਨੌਜਵਾਨ ਗ੍ਰਿਫਤਾਰ ਕੀਤਾ ਜਿਸ ਦੀ ਪਛਾਣ ਜਸਕਰਨਜੀਤ ਸਿੰਘ ਉਰਫ ਕਰਨ ਪੁੱਤਰ ਚਰਨ ਕੰਵਲਜੀਤ ਸਿੰਘ ਵਾਸੀ ਪੂਨੀਆਂ ਥਾਣਾ ਸਿਟੀ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ ਜਿਸ ਦੇ ਕਬਜ਼ੇ ਵਿਚ 2 ਕਿਲੋਗ੍ਰਾਮ ਹੈਰੋਇਨ ਤੇ 1 ਲੱਖ ਦੋ ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਮੁਲਜ਼ਮ ਖਿਲਾਫ ਥਾਣਾਸਿਟੀ ਬੰਗਾ ਵਿਚ ਵੱਖ-ਵੱਖ ਧਾਰਾਵਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਜਸਕਰਨਜੀਤ ਸਿੰਘ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਜੇਲ੍ਹ ਵਿਚ ਉਸਦੀ ਪਛਾਣ ਇਕ ਵਿਅਕਤੀ ਨਾਲ ਹੋਈ ਸੀ। ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਦੋਵਾਂ ਵਿਚ ਦੋਸਤੀ ਵੱਧ ਗਈ। ਦੋਵੇਂ ਇਕ ਦੂਜੇ ਦੇ ਸੰਪਰਕ ਵਿਚ ਸਨ। ਜੇਲ੍ਹ ਤੋਂ ਬਾਹਰ ਆਉਣ ਦੇ ਬਾਅਦ ਜਸਕਰਨ ਸਿੰਘ ਫਿਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਧੰਦੇ ਵਿਚ ਸਰਗਰਮ ਹੋ ਗਿਆ। ਜਸਕਰਨਜੀਤ ਨੇ ਇਹ ਵੱਡੀ ਖੇਪ ਅੱਗੇ ਸਪਲਾਈ ਕਰਨੀ ਸੀ,ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਸਕਰਨਜੀਤ ਸਿੰਘ ਉਰਫ ਕਰਨ ਖਿਲਾਫ 4 ਮਾਮਲੇ ਦਰਜ ਕੀਤੇ ਗਏ ਸਨ ਜਿਸ ਵਿਚ ਇਕ ਆਰਸਮ ਐਕਟ ਤਹਿਤ, ਇਕ ਬਲਾਤਕਾਰ ਦਾ ਤੇ ਦੋ NDPS ਐਕਟ ਤਹਿਤ ਕੇਸ ਦਰਜ ਹਨ।