- ਕੋਟਕਪੂਰਾ ਵਿਖੇ 3 ਕਰੋੜ ਦੀ ਲਾਗਤ ਨਾਲ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
- 31 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਖੇਤਾਂ ਤੱਕ ਨਹਿਰੀ ਪਾਣੀ ਪਾਈਪਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ 27 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਇੱਥੇ ਸੀਵਰੇਜ ਟਰੀਟਮੈਂਟ ਪਲਾਂਟ ਕੋਟਕਪੂਰਾ ਵਿਖੇ ਪਾਣੀ ਦੀ ਸੁਚੱਜੀ ਵਰਤੋਂ ਲਈ 3 ਕਰੋੜ ਦੀ ਲਾਗਤ ਨਾਲ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸ਼ਹਿਰ ਦੀ ਵੱਡੀ ਆਬਾਦੀ ਦੀ ਸੀਵਰੇਜ ਸਮੱਸਿਆ ਪੱਕੇ ਤੌਰ ਤੇ ਹੋਵੇਗੀ ਅਤੇ ਸਾਫ ਹੋਏ ਸੀਵਰੇਜ ਦੇ ਪਾਣੀ ਨੂੰ ਖੇਤੀ ਅਤੇ ਲੋੜ ਅਨੁਸਾਰ ਵਰਤੋਂ ਕੀਤੀ ਜਾ ਸਕੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੀਵਰੇਜ ਬੋਰਡ ਵੱਲੋਂ 8 ਐਮ.ਐਲ.ਡੀ. ਸਮਰੱਥਾ ਵਾਲਾ ਇਹ ਸੀਵਰੇਜ਼ ਟਰੀਟਮੈਂਟ ਪਲਾਂਟ ਬਣਾਇਆ ਗਿਆ ਸੀ ਹੁਣ 3 ਕਰੋੜ ਦੀ ਲਾਗਤ ਨਾਲ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਅੱਜ ਰੱਖਿਆ ਗਿਆ ਹੈ। ਇਹਨਾਂ ਪਾਈਪਾਂ ਦੇ ਪੈਣ ਨਾਲ ਸੀਵਰੇਜ ਟਰੀਟਮੈਂਟ ਪਲਾਂਟ ਕੋਟਕਪੂਰਾ ਦਾ ਸਾਫ ਕੀਤਾ ਪਾਣੀ ਸਿੰਚਾਈ ਅਤੇ ਹੋਰ ਕੰਮਾਂ ਲਈ ਵਰਤਿਆ ਜਾਵੇਗਾ ਜਿਸ ਨਾਲ ਸ਼ਹਿਰ ਵਾਸੀਆਂ ਤੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਂਝਾ ਜ਼ਮੀਨ ਦੋਜ ਪਾਈਪਾਂ ਦੇ ਪ੍ਰੋਜੈਕਟ ਹੇਠ ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੇ ਮਕਸਦ ਤਹਿਤ 31 ਲੱਖ 51 ਹਜ਼ਾਰ ਰੁਪੈ ਦੀ ਲਾਗਤ ਨਾਲ ਕੋਟਕਪੂਰਾ ਦਿਹਾਤੀ ਵਿਖੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਸਿੱਧਾ ਨਹਿਰੀ ਪਾਣੀ ਪੁੱਜੇਗਾ। ਇਸ ਦੇ ਨਾਲ ਉਨ੍ਹਾਂ ਨੂੰ ਸਿੰਚਾਈ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਉਨ੍ਹਾਂ ਨੂੰ ਖੇਤੀ ਲਈ ਵਾਧੂ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਲਈ ਕੰਮ ਕਰਦੀ ਰਹੀ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੁਚੱਜੀ ਵਰਤੋਂ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਦੇ ਲੋਕਾਂ ਦੀ ਬਿਹਤਰੀ, ਰਾਜ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਜਾਵੇਗੀ।