ਬੰਗਾ, 19 ਜਨਵਰੀ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੀ ਸੁਵਿਧਾ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਬੰਗਾ ਹਲਕੇ ਦੇ ਪਿੰਡ ਕਰਨਾਣਾ ਤੋਂ ਸ਼੍ਰੀ ਅਨੰਦਪੁਰ ਸਾਹਿਬ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਇੱਕ ਵਾਲਬੋ ਬੱਸ ਨੂੰ ਪੰਜਾਬ ਵਾਟਰ ਰਿਸੋਰਸਿਸ ਡਿਵੈਲਪਮੈਂਟ ਅਤੇ ਮੈਨੇਜਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸੂਬੇ ਭਰ ਤੋਂ ਲੋਕ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਸ਼ਰਧਾਲੂਆਂ ਨੂੰ ਸਾਰੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਕਰ ਰਹੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਨਵਾਂਸ਼ਹਿਰ ਰੀਤੂ ਕਪੂਰ, ਜੀ.ਐਮ. ਰੋਡਵੇਜ਼ ਜਸਪ੍ਰੀਤ ਸਿੰਘ ਸਿੱਧੂ, ਜਸਪ੍ਰੀਤ ਸਿੰਘ ਰੋਬੀ ਕੰਗ ਯੂਥ ਆਗੂ, ਬਲਾਕ ਪ੍ਰਧਾਨ ਸਤਨਾਮ ਸਿੰਘ ਝਿੱਕਾ, ਬਲਾਕ ਪ੍ਰਧਾਨ ਪਵਨਜੀਤ ਸਿੰਘ ਸਿੱਧੂ, ਜਗਜੀਤ ਸਿੰਘ ਸੋਢੀ, ਮਹਿੰਦਰ ਕੌਰ ਕਰਨਾਣਾ, ਤਰਸੇਮ ਸਿੰਘ ਨੋਤਾ, ਜਸਕਮਲ ਸਿੰਘ ਤਲਵੰਡੀ ਫੱਤੂ, ਮਾਸਟਰ ਇੰਦਰਜੀਤ ਸਿੰਘ, ਸਰਬਜੀਤ ਸਿੰਘ ਸੱਬਾ, ਮਨਜੀਤ ਸਿੰਘ ਝਿੱਕਾ, ਹਰਮਨਪ੍ਰੀਤ ਸਿੰਘ ਮਨੀ, ਬਿਕਰਮਜੀਤ ਸਿੰਘ, ਬਿਸ਼ਨ ਸਿੰਘ ਝਿੰਗੜ, ਦਲਜੀਤ ਖਟਕੜ, ਰਣਜੀਤ ਖਟਕੜ, ਸੁਰਜੀਤ ਝਿੰਗੜ, ਦੀਪਾ ਗੋਸਲ ਹਾਜ਼ਰ ਸਨ।