ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖਲ ਹੋਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ 

ਨਵਾਂਸ਼ਹਿਰ, 14 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ., ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਠਵੀਂ, ਦਸਵੀਂ, ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਦੌਰਾਨ ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ। ਇਹ ਹੁਕਮ 30 ਮਾਰਚ, 2024 ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ਵਿੱਚ ਸਪਸ਼ੱਟ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਲਿਖਿਆ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ, ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਮਿਤੀ 13.02.2024 ਤੋਂ 30.03.2024 ਤੱਕ ਸਵੇਰੇ 11:00 ਵਜੇ ਤੋਂ ਦੁਪਿਹਰ 02:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆ ਹਨ। ਇਸ ਲਈ ਇਨ੍ਹਾਂ ਪਰੀਖਿਆਵਾਂ ਦੌਰਾਨ ਬੋਰਡ ਵੱਲੋਂ ਸਥਾਪਤ ਕੀਤੇ ਗਏ ਸਮੁੱਚੇ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦਵਾ 144 ਸੀ.ਆਰ.ਪੀ.ਸੀ. ਲਗਾਉਣ ਲਈ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਦੇ ਪੁਖਤਾ ਪ੍ਰਬੰਧਾਂ ਲਈ ਸਬੰਧਤ ਐਸ.ਐਸ.ਪੀ ਸਾਹਿਬਾਨਾਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਲਿਖਿਆ ਗਿਆ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼ਹੀਦ ਭਗਤ ਸਿੰਘ ਨਗਰ ਜਿੰਮੇਵਾਰ ਹੋਣਗੇ।