ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਜਿੰਪਾ

  • ਪਿੰਡ ਨਿਊ ਸ਼ਾਂਤੀ ਨਗਰ ’ਚ 27.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਟੈਂਕੀ, ਨਵੇਂ ਸੋਲਰ ਸਿਸਟਮ ਅਤੇ ਵਾਟਰ ਮੀਟਰ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 6 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਦੇ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਿਜ਼ ਦੋ ਸਾਲਾਂ ਵਿਚ ਪੇਂਡੂ ਖੇਤਰਾਂ ਵਿਚ ਸਭ ਤੋਂ ਵੱਧ ਪੀਣ ਵਾਲੇ ਪਾਣੀ ਦੇ ਟਿਊਬਵੈਲ ਅਤੇ ਪਾਣੀ ਦੀਆਂ ਟੈਂਕੀਆਂ ਲੱਗ ਰਹੀਆਂ ਹਨ, ਜੋ ਕਿ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹ ਅੱਜ ਹੁਸ਼ਿਆਰਪੁਰ ਦੇ ਨਿਊ ਸ਼ਾਂਤੀ ਨਗਰ ਵਿਚ 27.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ 25 ਹਜ਼ਾਰ ਲੀਟਰ ਦੀ ਟੈਂਕੀ, ਨਵੇਂ ਸੋਲਰ ਸਿਸਟਮ ਅਤੇ ਵਾਟਰ ਮੀਟਰ ਦਾ ਨੀਂਹ ਪੱਥਰ ਰੱਖਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਪਾਣੀ ਦੀ ਟੈਂਕੀ ਬਣਨ ਨਾਲ ਬਿਜਲੀ ਜਾਣ ਤੋਂ ਬਾਅਦ ਲੋਕਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਪਾਣੀ ਦੀ ਟੈਂਕੀ ਦੀ ਸਮਰੱਥਾ 25 ਹਜ਼ਾਰ ਲੀਟਰ ਹੈ ਜੋ ਕਿ ਇਲਾਕੇ ਦੀ ਆਬਾਦੀ ਦੇ ਹਿਸਾਬ ਨਾਲ ਕਾਫੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੋਲਰ ਸਿਸਟਮ ਵੀ ਲਗਾਇਆ ਜਾ ਰਿਹਾ ਹੈ, ਤਾਂ ਜੋ ਬਿਜਲੀ ਬੰਦ ਹੋਣ ’ਤੇ ਵੀ ਲੋਕਾਂ ਨੂੰ  ਨਿਰਵਿਘਨ ਪਾਣੀ ਮਿਲਦਾ ਰਹੇ। ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੀ ਬੁਨਿਆਦੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ। ਇਸ ਮੌਕੇ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਗਊ ਸੇਵਾ ਕਮਿਸ਼ਨ ਦੇ ਮੈਂਬਰ ਅਤੇ ਕੌਂਸਲਰ ਜਸਪਾਲ ਚੇਚੀ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਅਸ਼ੋਕ ਕੁਮਾਰ, ਪ੍ਰਿਤਪਾਲ, ਵਿਜੇ ਕੁਮਾਰ, ਸੰਦੀਪ ਕੁਮਾਰ, ਸਰਪੰਚ ਰਾਮ ਨਾਥ, ਜੱਸੀ ਬਰਾੜ, ਜੱਸੀ, ਪਵਨ ਕੁਮਾਰ, ਬੱਬੂ, ਸੰਜੂ, ਮੋਹਿਤ, ਦੀਪਾ, ਮੰਨੂ, ਕਮਲ, ਟਿੰਕੂ, ਰੰਮੀ, ਸੋਨੂੰ, ਸਨੀ, ਰਾਜੀਵ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।