ਹੁਸ਼ਿਆਰਪੁਰ, 28 ਅਪ੍ਰੈਲ : ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਗਰਮੀ ਦੇ ਮੌਸਮ ਤੋਂ ਰਾਹਤ ਦੇਣ ਲਈ ਦਫਤਰੀ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਸਰਕਾਰ ਵਲੋਂ ਹੁਣ 2 ਮਈ ਤੋਂ ਸਰਕਾਰੀ ਦਫਤਰ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੂਰ ਕਰਵਾਉਣ ਲਈ ਇਸ ਕੀਤੀ ਗਈ ਸਮਾਂ ਤਬਦੀਲੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਉਹ ਇਸ ਸਮੇਂ ਆਪਣੇ ਕੰਮਕਾਜਾਂ ਨੂੰ ਦਫਤਰ ਨਗਰ ਨਿਗਮ ਵਿਖੇ ਆ ਕੇ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਅਤੇ ਇਸ ਭਾਰੀ ਗਰਮੀ ਤੋਂ ਰਾਹਤ ਪਾਉਣ।