ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ ਤੇ ਪਲੇਸਮੈਂਟ ਕੈਂਪ 9 ਜੁਲਾਈ ਤੋਂ 

ਕਪੂਰਥਲਾ, 5 ਜੁਲਾਈ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਗਵਰਨਿੰਗ ਕੌਂਸਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜੁਲਾਈ ਮਹੀਨੇ ਤੋਂ ਬਲਾਕ ਪੱਧਰੀ ਰਜਿਸਟ੍ਰੇਸ਼ਨ –ਕਮ- ਪਲੇਸਮੈਂਟ ਕੈਂਪ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰਾਜਨ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਰੋਜ਼ਗਾਰ ਦੇ ਇਛੁੱਕ ਹਰੇਕ ਪ੍ਰਾਰਥੀ ਤੱਕ ਆਪਣੀ ਪਹੁੰਚ ਯਕੀਨੀ ਬਣਾਉਣ ਲਈ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰਾਂ ਵਿਖੇ ਬਲਾਕ ਪੱਧਰੀ ਰਜਿਸਟ੍ਰੇਸ਼ਨ –ਕਮ- ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਪਹਿਲਾ ਕੈਂਪ 09 ਜੁਲਾਈ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਢਿੱਲਵਾਂ, ਦੂਸਰਾ ਕੈਂਪ 23 ਜੁਲਾਈ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਕਪੂਰਥਲਾ ਅਤੇ ਤੀਸਰਾ ਕੈਂਪ 09 ਅਗਸਤ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਨਡਾਲਾ ਵਿਖੇ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਚੌਥਾ ਕੈਂਪ 22 ਅਗਸਤ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਸੁਲਤਾਨਪੁਰ ਲੋਧੀ ਅਤੇ ਪੰਜਵਾਂ ਕੈਂਪ 29 ਅਗਸਤ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ, ਫਗਵਾੜ੍ਹਾ  ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੈਂਪ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-.ਸੀ.ਈ.ਓ. ਡੀ.ਬੀ.ਈ.ਈ. ਅਮਰਦੀਪ ਸਿੰਘ ਗੁਜ਼ਰਾਲ ਦੀ ਅਗਵਾਈ ਤਹਿਤ ਲਾਏ ਜਾਣਗੇ। ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਪ੍ਰਾਈਵੇਟ ਖੇਤਰ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਆਈ.ਟੀ.ਸੀ., ਐਸ.ਐਸ.ਕੇ., ਰੇਲਟੈਕ, ਸੇਵਾ ਕੇਂਦਰ, ਐਕਸਿਸ ਬੈਂਕ, ਹੋਟਲ ਰਮਾਡਾ, ਜੀ.ਐਨ.ਏ. ਇੰਟਰਪ੍ਰਾਈਜਸ, ਪ੍ਰੀਤਿਕਾ ਇੰਜ, ਫੋਨ ਪੇ, ਇਨੋਵੇਟਿਵ ਆਟੋਜ਼ ਆਦਿ ਵਲੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਕਪੂਰਥਲਾ ਵਲੋਂ ਮੌਕੇ ਉੱਤੇ ਹੀ ਪ੍ਰਾਰਥੀਆਂ ਦੀ ਮੁਫਤ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10.00 ਤੋਂ 2.00 ਵਜ਼ੇ ਤੱਕ ਹੋਵੇਗਾ। ਉਨ੍ਹਾਂ ਨੇ ਜਿਲ੍ਹੇ ਦੇ ਰੋਜ਼ਗਾਰ ਦੇ ਇਛੁੱਕ ਨੌਜਵਾਨਾਂ ਨੂੰ ਆਪਣੇ ਵਿਦਿਅਕ ਸਰਟੀਫਿਕੇਟ ਅਤੇ ਅਧਾਰ ਕਾਰਡ  ਆਦਿ ਦਸਤਾਵੇਜਾਂ ਦੀ ਫੋਟੋਕਾਪੀ ਲੈਕੇ ਇਨ੍ਹਾਂ ਕੈਪਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ । ਵਧੇਰੇ ਜਾਣਕਾਰੀ ਲਈ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਕਿਸੇ ਕੰਮ ਵਾਲੇ ਦਿਨ ਪਹੁੰਚ ਕੇ ਜਾਂ  ਹੈਲਪਲਾਈਨ ਨੰਬਰ 98882-19247 ‘ਤੇ ਸੰਪਰਕ ਕਰ ਸਕਦੇ ਹਨ।