- ਹੁਣ 22 ਜਨਵਰੀ ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
ਹੁਸ਼ਿਆਰਪੁਰ, 29 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ 9 ਦਸੰਬਰ 2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਜਿਹੜਾ ਕਿ ਪਹਿਲਾਂ 26 ਦਸੰਬਰ, 2023 ਤੱਕ ਕੀਤਾ ਜਾਣਾ ਸੀ, ਉਹ ਸੋਧੇ ਪ੍ਰੋਗਰਾਮ ਤਹਿਤ ਹੁਣ 12 ਜਨਵਰੀ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2024 ਦੀ ਬਜਾਏ ਹੁਣ 22 ਜਨਵਰੀ 2024 ਨੂੰ ਕੀਤੀ ਜਾਵੇਗੀ।