- ਪਟਾਕੇ ਪਾਉਣ ਵਾਲੇ ਬੁਲਟ ਮੋਟਰ ਸਾਇਕਲਾਂ ਦੇ ਚਲਾਨ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਬੰਗਾ, 7 ਨਵੰਬਰ : ਸਟੇਟ ਟਰਾਂਸਪੋਰਟ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੜਕ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਅਤੇ ਟਰੈਫਿਕ ਨਿਯਮਾਂ ਸਬੰਧੀ ਆਰ.ਟੀ.ਓ ਨਵਾਂਸ਼ਹਿਰ-ਕਮ-ਐਸ.ਡੀ.ਐਮ ਬੰਗਾ ਜਸ਼ਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਐਸ.ਡੀ.ਐਮ ਜਸ਼ਨਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਸੜਕ ਹਾਦਸਿਆਂ ਨੂੰ ਰੋਕਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪਟਾਕੇ ਪਾਉਣ ਵਾਲੇ ਬੁਲਟ ਮੋਟਰ ਸਾਇਕਲਾਂ ਦੇ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਇਨ੍ਹਾਂ ਦੇ ਚਲਾਨ ਕਰਨ ਅਤੇ ਸਖਤ ਕਾਰਵਾਈ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਸੀ ਤਹਿਤ ਵੱਧ ਤੋਂ ਵੱਧ ਸਕੂਲਾਂ ਰਾਹੀਂ ਜਾਗਰੂਕਤਾ ਫੈਲਾਈ ਜਾਵੇ। ਜੁਗਾੜੂ ਰੇਹੜੀਆਂ ਵੱਲੋਂ ਟਰੈਫਿਕ ਵਿੱਚ ਪਾਏ ਜਾਂਦੇ ਵਿਘਨ ਨੂੰ ਰੋਕਣ ਲਈ ਇਨ੍ਹਾਂ ਜੁਗਾੜੂ ਰੇਹੜੀਆਂ ਵਾਲਿਆਂ ਨੂੰ ਨੱਥ ਪਾਉਣ ਲਈ ਟੈਰਫਿਕ ਨਿਯਮਾਂ ਅਧੀਨ ਕਾਰਵਾਈ ਕੀਤੀ ਜਾਵੇ। । ਉਨ੍ਹਾਂ ਕਿਹਾ ਕਿ ਇਸ ਜ਼ਿਲੇ ਵਿੱਚ ਟਰੈਫਿਕ ਨਿਯਮਾਂ ਨੂੰ ਇਸ ਢੰਗ ਨਾਲ ਲਾਗੂ ਕਰਨਗੇ ਕਿ ਜ਼ਿਲ੍ਹਾਂ ਸੜਕ ਹਾਦਸਿਆਂ ਦੀ ਗਿਣਤੀ ਨੂੰ ਠੱਲ੍ਹ ਪਾਈ ਜਾ ਸਕੇ। ਵਾਹਨਾਂ ਦੀ ਗਤੀ ਨੂੰ ਨਿਯਮਬੱਧ ਕਰਨ ਲਈ ਸਪੀਡਗੱਨ ਵਰਤੋਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸੁਪਰਡੈਂਟ ਐਸ.ਡੀ.ਐਮ ਦਫਤਰ ਬੰਗਾ ਬਲਦੇਵ ਸਿੰਘ, ਟਰੈਫਿਕ ਇੰਚਾਰਜ ਬੰਗਾ ਗੁਰਦੇਵ ਸਿੰਘ ਅਤੇ ਟਰੈਫਿਕ ਇੰਚਾਰਜ ਨਵਾਂਸ਼ਹਿਰ ਐਸ.ਆਈ ਪਵਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।