ਕਪੂਰਥਲਾ, 29 ਅਕਤੂਬਰ : ਕਪੂਰਥਲਾ ਦੇ ਪਿੰਡ ਧਾਲੀਵਾਲ –ਦੋਨਾਂ ‘ਚ ਛੱਤ ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਕਰੰਟ ਲੱਗਣ ਕਾਰਨ ਇੱਕ ਦੀ ਮੌਤ ਹੋ ਗਈ ਅਤੇ ਦੂਸਰੀ ਗੰਭੀਰ ਜਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਬੱਚੀਆਂ ਘਰ ਦੀ ਛੱਤ ਤੇ ਖੇਡ ਰਹੀਆਂ ਸਨ ਕਿ ਉਹ 11 ਕੇਵੀ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਈਆਂ, ਜਿਸ ਕਾਰਨ ਦੋਵੇ ਬੱਚੀਆਂ ਰਾਜਦੀਪ ਕੌਰ ਤੇ ਕੋਮਲਪ੍ਰੀਤ ਕੌਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈਆਂ। ਜਿੰਨ੍ਹਾਂ ਨੂੰ ਪਰਿਵਾਰਿਕ ਮੈਂਬਰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲੈ ਗਏ, ਜਿੱਥੇ ਡਾਕਟਰ ਨਵਦੀਪ ਕੌਰ ਨੇ ਇੱਕ ਬੱਚੀ ਰਾਜਦੀਪ ਕੌਰ ਪੁੱਤਰੀ ਧਰਮਪਾਲ ਵਾਸੀ ਪਿੰਡ ਧਾਲੀਵਾਲ ਦੋਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਦੂਸਰੀ ਬੱਚੀ ਕੋਮਲਪ੍ਰੀਤ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾਂ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ।