ਨਵਾਂਸ਼ਹਿਰ, 14 ਫਰਵਰੀ : ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19 ਫਰਵਰੀ, 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਨੀਤ ਕੁਮਾਰ ਨੇ ਦਿੰਦਿਆ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਹਨਾਂ ਨੇ ਸਮੂਹ ਦੁੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਣ। ਉਨ੍ਹਾਂ ਦੱਸਿਆ ਕਿ ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ,ਅਨਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ 16 ਫਰਵਰੀ, 2024 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ,ਬੰਗਾ ਰੋਡ ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01823225050 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।