ਪੱਛਮੀ ਕੋਲੰਬੀਆ 'ਚ ਪਹਾੜ ਖਿਸਕਣ ਕਾਰਨ 18 ਲੋਕਾਂ ਦੀ ਮੌਤ

ਕੋਲੰਬੀਆ, 13 ਜਨਵਰੀ : ਪੱਛਮੀ ਕੋਲੰਬੀਆ 'ਚ ਪਹਾੜ ਖਿਸਕਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿਤੀ ਨੈਸ਼ਨਲ ਡਿਜ਼ਾਸਟਰ ਰਿਸਕ ਮੈਨੇਜਮੈਂਟ ਯੂਨਿਟ ਨੇ ਇਕ ਬਿਆਨ ਵਿਚ ਕਿਹਾ ਕਿ ਪਹਾੜ ਡਿੱਗਣ ਕਾਰਨ ਪੱਛਮੀ ਕੋਲੰਬੀਆ ਦੇ ਕਿਊਬੋ ਅਤੇ ਮੇਡੇਲਿਨ ਸ਼ਹਿਰਾਂ ਨੂੰ ਜੋੜਨ ਵਾਲੇ ਪਹਾੜੀ ਖੇਤਰ ਵਿਚ ਇਕ ਹਾਈਵੇਅ ਅਤੇ ਇਕ ਵਿਅਸਤ ਨਗਰ ਪਾਲਿਕਾ ਸੜਕ ਢਕੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਘੱਟੋ-ਘੱਟ 35 ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਲਿਜਾਇਆ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਉਹ ਮਲਬੇ ਹੇਠ ਦੱਬੇ ਸੰਭਾਵਿਤ ਤੌਰ 'ਤੇ ਲਾਪਤਾ ਲੋਕਾਂ ਨੂੰ ਲੱਭਣ ਲਈ ਖੋਜ ਮੁਹਿੰਮ ਸ਼ੁਰੂ ਕਰਨਗੇ। ਜੋਖਮ ਪ੍ਰਬੰਧਨ ਇਕਾਈ ਨੇ ਇਹ ਨਹੀਂ ਦੱਸਿਆ ਕਿ ਪਹਾੜ ਖਿਸਕਣ ਦਾ ਕਾਰਨ ਕੀ ਹੋ ਸਕਦਾ ਹੈ, ਪਰ ਰੱਖਿਆ ਵਿਭਾਗ ਨੇ ਕਿਹਾ ਕਿ ਖੇਤਰ ਵਿੱਚ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਬਚਾਅ ਕਾਰਜ ਮੁਸ਼ਕਲ ਹੋ ਰਹੇ ਹਨ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਵੀਡੀਓ ਪੋਸਟ ਕੀਤੀ ਗਈ ਹੈ ਐਸੋਸੀਏਟਿਡ ਪ੍ਰੈਸ ਇਸਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕਰ ਸਕਿਆ।