ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ 22ਵਾਂ ਵੈਸਾਖੀ ਨਗਰ ਕੀਰਤਨ ਸਜਾਇਆ ਗਿਆ।

ਲੰਡਨ, 27 ਮਾਰਚ (ਜਸਵੀਰ ਜਸ) : ਵਿਦੇਸ਼ੀ ਧਰਤੀ ਯੂਕੇ ਦੇ ਸ਼ਹਿਰ ਹਾਉਸਲੋ (ਲੰਡਨ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ 22ਵਾਂ ਵੈਸਾਖੀ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਇਆ ਗਿਆ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਵੱਡੀ ਗਿਣਤੀ ‘ਚ ਪੁੱਜੀਆਂ ਸੰਗਤਾਂ ਨੂੰ ਸ਼ਬਦ ਗੁਰੁ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਲਈ ਪ੍ਰੇਰਿਤ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਪ੍ਰਕਿਰਮਾ ਕਰਦਾ ਹੋਇਆ ਸ਼ਾਮ ਨੂੰ ਗੁਰੁ ਘਰ ਵਿਖੇ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਨਾਲ ਸਮਾਪਤ ਹੋਇਆ। ਜਿਕਰਯੋਗ ਹੈ ਕਿ ਕੋਰੋਨਾ ਕਾਲ ਤੋਂ ਬਾਅਦ ਇਹ ਪਹਿਲਾਂ ਮੌਕਾ ਹੈ ਕਿ ਸੰਗਤਾਂ ਐਨੀ ਵੱਡੀ ਗਿਣਤੀ ‘ਚ ਇੱਕਠੀਆਂ ਹੋਈਆਂ ਅਤੇ ਨਗਰ ਕੀਰਤਨ ‘ਚ ਹਾਜ਼ਰੀ ਭਰੀ। 

01