ਅਮਰੀਕਾ ਵਿਚ ਇਕ ਮਕਾਨ ਵਿਚੋਂ 4 ਲਾਸ਼ਾਂ ਹੋਈਆਂ ਬਰਾਮਦ, ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ

ਅਮਰੀਕਾ : ਅਮਰੀਕਾ ਵਿਚ ਇਦਾਹੋ ਯੂਨੀਵਰਸਿਟੀ ਨੇੜੇ ਇਕ ਮਕਾਨ ਵਿਚੋਂ 4 ਲਾਸ਼ਾਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਰਿਪੋਰਟ ਮੁਤਾਬਕ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਇਹ ਘਰ ਯੂਨੀਵਰਿਸਟੀ ਤੋਂ ਇਕ ਬਲਾਕ ਦੀ ਦੂਰੀ ‘ਤੇ ਸਥਿਤ ਹੈ। ਪੁਲਿਸ ਨੇ ਘਟਨਾ ਦੀ ਜਾਂਚ ਦੌਰਾਨ ਲਗਭਗ 1 ਘੰਟੇ ਤੱਕ ਵਿਦਿਆਰਥੀਆਂ ਨੂੰ ਬਾਹਰ ਨਹੀਂ ਨਿਕਲਣ ਦਿੱਤਾ। ਪੁਲਿਸ ਇਸ ਗੱਲ ਨੂੰ ਲੈ ਕੇ ਪੱਕਾ ਕਰਨਾ ਚਾਹੁੰਦੀ ਸੀ ਕਿ ਕਿਤੇ ਇਸ ਇਲਾਕੇ ਵਿਚ ਵਿਦਿਆਰਥੀਆਂ ਦੀ ਜਾਨ ਨੂੰ ਕੋਈ ਖਤਰਾ ਤਾਂ ਨਹੀਂ। ਇਸ ਦੇ ਨਾਲ ਹੀ ਬਰਾਮਦ ਕੀਤੇ ਗਏ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਉਸਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮ੍ਰਿਤਕ ਵਿਦਿਆਰਥੀ ਹਨ ਜਾਂ ਨਹੀਂ। ਇਸ ਸਬੰਧ ਵਿਚ ਅਜੇ ਕੋਈ ਵਿਸਤ੍ਰਿਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਘਟਨਾ ਬਾਰੇ ਪਰਿਵਾਰ ਨੂੰ ਸੂਚਿਤ ਕਰਨ ਤੋਂ ਬਾਅਦ ਹੀ ਕੋਈ ਜਾਣਕਾਰੀ ਸਾਂਝੀ ਕਰਨਗੇ। ਪਿਛਲੇ ਮਹੀਨੇ ਅਮਰੀਕਾ ਦੀ ਪਰਡਿਊ ਯੂਨੀਵਰਸਿਟੀ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਮਾਰੇ ਗਏ 20 ਸਾਲਾ ਵਿਦਿਆਰਥੀ ਦੀ ਪਛਾਣ ਵਰੁਣ ਮਨੀਸ਼ ਛੇੜਾ ਵਜੋਂ ਕੀਤੀ ਹੈ। ਉਹ ਉੱਥੇ ਇੱਕ ਗ੍ਰੈਜੂਏਟ ਵਿਦਿਆਰਥੀ ਸੀ ਜੋ ਡੇਟਾ ਸਾਇੰਸ ਦੀ ਪੜ੍ਹਾਈ ਕਰ ਰਿਹਾ ਸੀ। ਇਸ ਮਾਮਲੇ ‘ਚ ਕੋਰੀਆਈ ਮੂਲ ਦੇ ਉਸ ਦੇ ਰੂਮਮੇਟ ਜੀ ਮਿਨ ਜਿੰਮੀ ਸ਼ਾ ਨੂੰ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ।