ਓਟਾਰੀਓ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਮਾਸ਼ੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ 

ਓਟਾਰੀਓ, 25 ਅਕਤੂਬਰ : ਕੈਨੇਡਾ ਦੇ ਓਟਾਰੀਓ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਮਾਸ਼ੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਹ ਘਟਨਾਂ ਸੋਮਵਾਰ ਰਾਤ ਦੀ ਦੱਸੀ ਜਾ ਰਹੀ ਹੈ। ਸਥਾਨਕ ਪੁਲਿਸ ਅਨੁਸਾਰ ਟੈਂਕਰੇਡ ਸਟਰੀਟ ਦੇ 200 ਬਲਾਕ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਦੋਂ ਘਟਨਾਂ ਵਾਲੀ ਜਗ੍ਹਾ ਤੇ ਪੁਲਿਸ ਪੁੱਜੀ ਤਾਂ ਉਨ੍ਹਾਂ ਨੇ ਇੱਕ ਵਿਅਕਤੀ ਦੀ ਲਾਂਸ ਬਰਾਮਦ ਕੀਤੀ, ਜਿਸ ਨੂੰ ਗੋਲੀ ਮਾਰੀ ਗਈ ਸੀ। ਪੁਲਿਸ ਨੂੰ 10 ਮਿੰਟ ਬਾਅਦ ਫਿਰ ਗੋਲੀਬਾਰੀ ਦੀ ਖਬਰ ਮਿਲੀ, ਜਦੋਂ ਪੁਲਿਸ ਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਨੂੰ ਇੱਕ ਹੋਰ 45 ਸਾਲਾ ਦੇ ਵਿਅਕਤੀ ਦੀ ਲਾਸ਼ ਮਿਲੀ। ਇਸ ਤੋਂ ਇਲਾਵਾ 6 ਸਾਲ, 7 ਸਾਲ ਅਤੇ 12 ਸਾਲ ਦੇ ਬੱਚਿਆਂ ਦੀਆਂ ਲਾਸ਼ਾਂ ਵੀ ਮਿਲੀਆਂ ਹਨ। ਪੰਜਾਂ ਨੂੰ ਗੋਲੀ ਲੱਗੀ ਸੀ। ਪੰਜ ਲਾਸ਼ਾਂ ਦੋ ਵੱਖ-ਵੱਖ ਘਰਾਂ 'ਚੋਂ ਮਿਲੀਆਂ ਹਨ। ਜਾਂਚਕਰਤਾਵਾਂ ਨੇ ਕਿਹਾ ਕਿ ਉਨ੍ਹਾਂ ਨੇ ਇਕ ਛੇ ਸਾਲਾ ਲੜਕੇ ਅਤੇ ਇਕ 12 ਸਾਲ ਦੇ ਲੜਕੇ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦਾ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਗੋਲੀ ਮਾਰ ਕੇ ਮਾਰਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਿਕ ਪਿਛਲੇ ਮਹੀਨੇ ਓਟਾਵਾ ਵਿਚ ਇਕ ਵਿਆਹ ਦੀ ਰਿਸੈਪਸ਼ਨ 'ਚ ਹੋਈ ਗੋਲੀਬਾਰੀ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ। ਰਿਪੋਰਟ ਮੁਤਾਬਿਕ ਪੀੜਤ ਓਟਾਵਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹੰਟ ਕਲੱਬ ਰੋਡ ਨੇੜੇ ਗਿਬਫੋਰਡ ਡਰਾਈਵ ਦੇ 2900 ਬਲਾਕ 'ਤੇ ਇਨਫਿਨਿਟੀ ਕਨਵੈਨਸ਼ਨ ਸੈਂਟਰ ਵਿਖੇ ਇਕ ਰਿਸੈਪਸ਼ਨ 'ਚ ਸ਼ਾਮਲ ਹੋਣ ਜਾ ਰਹੇ ਸਨ।