ਮੋਰੱਕੋ ਵਿੱਚ ਦੇਰ ਰਾਤ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ 820 ਲੋਕਾਂ ਦੀ ਮੌਤ, 600 ਤੋਂ ਵੱਧ ਜ਼ਖ਼ਮੀ 

ਰਬਾਤ, 9 ਸਤੰਬਰ : ਮੋਰੱਕੋ ਵਿੱਚ ਸ਼ੁੱਕਰਵਾਰ ਦੇਰ ਰਾਤ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 820 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 600 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਐਸੋਸੀਏਟਿਡ ਪ੍ਰੈਸ ਦੀ ਰਿਪੋਰਟ ਮੁਤਾਬਕ ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ 'ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ।' ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਲੋਕ ਡਰ ਗਏ ਅਤੇ ਘਰਾਂ ਤੋਂ ਭੱਜ ਗਏ। ਭੂਚਾਲ ਕਾਰਨ ਇਤਿਹਾਸਕ ਇਮਾਰਤਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਬਿਜਲੀ ਦੇ ਕੱਟ ਵੀ ਲੱਗ ਗਏ ਹਨ। ਯੂਐਸ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਭੂਚਾਲ ਰਾਤ 11:11 ਵਜੇ (2211 GMT) ਮਾਰਾਕੇਸ਼ ਤੋਂ 44 ਮੀਲ (71 ਕਿਲੋਮੀਟਰ) ਦੱਖਣ-ਪੱਛਮ ਵਿੱਚ 18.5 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ। ਸਪੈਕਟੇਟਰ ਮੁਤਾਬਕ ਮੋਰੱਕੋ 'ਚ ਭੂਚਾਲ ਕਾਰਨ ਹੁਣ ਤੱਕ ਘੱਟੋ-ਘੱਟ 296 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 329 ਲੋਕ ਜ਼ਖਮੀ ਹੋਏ ਹਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਰਾਤ 11:11 'ਤੇ ਆਏ ਭੂਚਾਲ ਦੀ ਤੀਬਰਤਾ 6.8 ਸੀ, ਜਿਸ ਦੇ ਝਟਕੇ ਕਈ ਸਕਿੰਟਾਂ ਤੱਕ ਰਹੇ। ਮੋਰੋਕੋ ਦੇ ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਚੇਤਾਵਨੀ ਨੈਟਵਰਕ ਨੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7 ਮਾਪੀ, ਜਦੋਂ ਕਿ ਅਮਰੀਕੀ ਏਜੰਸੀ ਨੇ ਭੂਚਾਲ ਦੇ 19 ਮਿੰਟ ਬਾਅਦ 4.9 ਤੀਬਰਤਾ ਦੇ ਭੂਚਾਲ ਦੀ ਰਿਪੋਰਟ ਕੀਤੀ। ਮੋਰੱਕੋ ਦੇ ਲੋਕਾਂ ਨੇ ਕਈ ਵਿਡੀਓਜ਼ ਪੋਸਟ ਕੀਤੀਆਂ ਹਨ ਜਿਸ ਵਿੱਚ ਕੁਝ ਇਮਾਰਤਾਂ ਮਲਬੇ ਵਿੱਚ ਘਟੀਆਂ ਅਤੇ ਇਤਿਹਾਸਕ ਇਮਾਰਤਾਂ ਦੇ ਕੁਝ ਹਿੱਸੇ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।  ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਈ ਇਮਾਰਤਾਂ ਜ਼ਮੀਨ 'ਤੇ ਧਸ ਗਈਆਂ। ਜਿਸ ਸਮੇਂ ਭੂਚਾਲ ਆਇਆ, ਉਸ ਸਮੇਂ ਲੋਕ ਆਪਣੇ ਘਰਾਂ 'ਚ ਸੌਂ ਰਹੇ ਸਨ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਪਿਛਲੇ 120 ਸਾਲਾਂ ਵਿੱਚ ਉੱਤਰੀ ਅਫਰੀਕਾ ਵਿੱਚ ਆਉਣ ਵਾਲਾ ਇਹ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਮੰਨਿਆ ਜਾਂਦਾ ਹੈ।  ਭੂਚਾਲ ਕਾਰਨ ਹੋਈ ਤਬਾਹੀ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਮੋਰੋਕੋ ਦੇ ਮਾਰਾਕੇਸ਼ ਸ਼ਹਿਰ ਵਿੱਚ ਹੋਈ ਤਬਾਹੀ ਨੇ ਸਥਾਨਕ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ।   ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ ਹੈ। ਉਹ ਆਪਣੇ ਘਰਾਂ ਨੂੰ ਵਾਪਸ ਜਾਣ ਤੋਂ ਡਰਦੇ ਹਨ। ਅਜਿਹੇ 'ਚ ਕਈ ਲੋਕਾਂ ਨੇ ਸੜਕ ਕਿਨਾਰੇ ਰਾਤ ਕੱਟੀ। ਇਮਾਰਤਾਂ ਦੇ ਡਿੱਗਣ ਕਾਰਨ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਕਈ ਇਲਾਕਿਆਂ 'ਚ ਰਾਹਤ ਅਤੇ ਬਚਾਅ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਸਥਾਨਕ ਲੋਕ ਵੀ ਅੱਗੇ ਆ ਰਹੇ ਹਨ।

ਭਾਰਤ ਇਸ ਔਖੀ ਘੜੀ ਵਿੱਚ ਮੋਰੱਕੋ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ : ਪ੍ਰਧਾਨ ਮੰਤਰੀ ਮੋਦੀ
ਅਫਰੀਕੀ ਦੇਸ਼ ਮੋਰੱਕੋ ‘ਚ ਸ਼ੁੱਕਰਵਾਰ ਰਾਤ ਨੂੰ 7.2 ਤੀਬਰਤਾ ਦਾ ਭੂਚਾਲ ਆਇਆ। ਇਸ ਵਿੱਚ ਹੁਣ ਤੱਕ 296 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਰੱਕੋ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਮੋਰੱਕੋ ਨੂੰ ਇਸ ਔਖੀ ਘੜੀ ਵਿੱਚ ਹਰ ਸੰਭਵ ਸਹਾਇਤਾ ਦੇਣ ਦੀ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ਉਹਨਾਂ ਨੇ ਲਿਖਿਆ “ਮੋਰੱਕੋ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਦੁਖਦਾਈ ਘੜੀ ਵਿੱਚ, ਮੇਰੇ ਵਿਚਾਰ ਮੋਰੱਕੋ ਦੇ ਲੋਕਾਂ ਦੇ ਨਾਲ ਹਨ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਭਾਰਤ ਇਸ ਔਖੀ ਘੜੀ ਵਿੱਚ ਮੋਰੱਕੋ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।”