ਘੋਟਕੀ ‘ਚ ਲਾੜੇ ਸਮੇਤ ਇੱਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ

ਘੋਟਕੀ, 16 ਸਤੰਬਰ : ਪਾਕਿਸਤਾਨ ਦੇ ਸਿੰਧ ਸੂਬੇ ਦੇ ਜਿਲ੍ਹਾ ਘੋਟਕੀ ‘ਚ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 9 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਪੁਲਿਸ ਅਨੁਸਾਰ ਘੋਟਕੀ ‘ਚ ਸ਼ੁੱਕਰ-ਮੁਲਤਾਨ ਮੋਟਰਵੇਅ ਤੇ ਰਾਵੰਤ ਦਿਹਾਤੀ ਖੇਤਰ ਵਿੱਚ ਇੱਕ ਕੰਟੇਨਰ ਟਰਾਲੇ ਨੇ ਇੱਕ ਵਾਹਨ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਗੱਡੀ ‘ਚ ਸਵਾਰ ਇੱਕ ਲਾੜੇ ਸਮੇਤ ਇੱਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ।  ਪੁਲਿਸ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਪੂਰੀ ਤਰ੍ਹਾਂ ਨੁਕਸਾਨੇ ਗਏ ਵਾਹਨ 'ਚੋਂ 3 ਲਾਸ਼ਾਂ ਅਤੇ 6 ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਪੁਲਿਸ ਮੁਤਾਬਕ ਸਾਰੇ ਜ਼ਖ਼ਮੀਆਂ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਪੀੜਤ ਪਰਿਵਾਰ ਸਿੰਧ ਦੇ ਖੈਰਪੁਰ ਜ਼ਿਲ੍ਹੇ ਦੇ ਬਾਬਰਲੋਈ ਕਸਬੇ ਦਾ ਵਸਨੀਕ ਸੀ। ਪਰਿਵਾਰਕ ਮੈਂਬਰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਪੂਰਬੀ ਪੰਜਾਬ ਸੂਬੇ ਜਾ ਰਹੇ ਸਨ। ਰਿਪੋਰਟ ਦੇ ਅਨੁਸਾਰ ਹਾਦਸੇ ਵਿਚ ਜਾਨ ਗੁਆਉਣ ਵਾਲੇ 8 ਲੋਕਾਂ ਵਿਚ ਇੱਕ ਲਾੜੀ, ਔਰਤ ਅਤੇ ਬੱਚੇ ਸ਼ਾਮਲ ਹਨ। ਹਾਦਸੇ ਤੋਂ ਤੁਰੰਤ ਬਾਅਦ ਪੀੜਤਾਂ ਨੂੰ ਸ਼ੇਖ ਜ਼ੈਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਮੌਤ ਹੋ ਗਈ।